Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 18, 2026

ਚੋਣਾਂ ਨੇੜੇ ਦੇਖਦਿਆਂ ਪਿੰਡ-ਪਿੰਡ ਬਣਨ ਲੱਗੀ ਦੇਸੀ ਸ਼ਰਾਬ, ਸ਼ਾਮ ਹੁੰਦੇ ਹੀ ਉੱਠਣ ਲੱਗਦਾ ਹੈ ਕਿ ਭੱਠੀਆਂ ’ਚੋਂ ਧੂੰਆਂ

ਤਰਨ ਤਾਰਨ : ਵਿਧਾਨ ਸਭਾ ਚੋਣਾਂ ’ਚ ਵੋਟਰਾਂ ਨੂੰ ਲਲਚਾਉਣ ਲਈ ਸਿਆਸੀ ਪਾਰਟੀਆਂ ਦੇ ਆਗੂ ਇਸ ਵਾਰ ਵੀ ਸ਼ਰਾਬ ਦਾ ਸਹਾਰਾ ਲੈਣ ਦੀ ਤਿਆਰੀ ਵਿਚ ਹਨ। ਪ੍ਰਸ਼ਾਸਨ ਦੇ ਸਖ਼ਤੀ ਦੇ ਦਾਅਵਿਆਂ ਦੇ ਬਾਵਜੂਦ ਪਿੰਡਾਂ ਵਿਚ ਦੇਸੀ ਸ਼ਰਾਬ ਬਣਾਉਣ ਦਾ ਦੌਰ ਵੀ ਸ਼ੁਰੂ ਹੋ ਚੁੱਕਾ ਹੈ। ਸ਼ਾਮ ਹੁੰਦੇ ਹੀ ਪਿੰਡਾਂ ਵਿਚ ਦੇਸੀ ਸ਼ਰਾਬ ਦੀਆਂ ਨਾਜਾਇਜ਼ ਭੱਠੀਆਂ ’ਚੋਂ ਉੱਠਦਾ ਧੰੂਆਂ ਆਮ ਦੇਖਿਆ ਜਾ ਸਕਦਾ ਹੈ।

ਜ਼ਹਿਰੀਲੀ ਸ਼ਰਾਬ ਨਾਲ ਲਗਪਗ 20 ਲੋਕਾਂ ਦੀਆਂ ਅੱਖਾਂ ਦੀ ਰੋਸ਼ਨੀ ਚਲੀ ਗਈ ਸੀ। ਹੈਰਾਨੀ ਦੀ ਗੱਲ ਇਹ ਹੈ ਕਿ ਤਰਨ ਤਾਰਨ ਵਿਚ ਜੁਲਾਈ 2020 ’ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਸੌ ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਸੀ। ਇਸ ਦੇ ਬਾਵਜੂਦ ਨਾ ਤਾਂ ਸਰਕਾਰ ਜਾਗੀ ਹੈ ਅਤੇ ਨਾ ਹੀ ਲੋਕਾਂ ਦੀ ਅੱਖ ਖੁੱਲ੍ਹੀ ਹੈ। ਵਿਸ਼ੇਸ਼ ਗੱਲ ਇਹ ਹੈ ਕਿ ਜ਼ਹਿਰੀਲੀ ਸ਼ਰਾਬ ਪੀਣ ਨਾਲ ਵੀਹ ਦੇ ਲਗਪਗ ਲੋਕਾਂ ਦੀਆਂ ਅੱਖਾਂ ਦੀ ਰੋਸ਼ਨੀ ਵੀ ਚਲੀ ਗਈ ਸੀ। ਸਰਕਾਰ ਨੇ ਸਿਰਫ ਐੱਸਆਈਟੀ ਦਾ ਗਠਨ ਕਰਕੇ ਅਤੇ ਪੀਡ਼ਤ ਪਰਿਵਾਰਾਂ ਨੂੰ ਮੁਆਵਜ਼ਾ ਦੇ ਕੇ ਆਪਣੇ ਕਰਤੱਬਾਂ ਦੀ ਪੂਰਤੀ ਕਰ ਲਈ। ਨਾਜਾਇਜ਼ ਸ਼ਰਾਬ ਦਾ ਧੰਦਾ ਰੋਕਣ ਲਈ ਕੋਈ ਠੋਸ ਯਤਨ ਨਹੀਂ ਕੀਤਾ ਗਿਆ। ਸਿੱਟੇ ਵਜੋਂ ਪਿੰਡਾਂ ਵਿਚ ਦੇਸੀ ਸ਼ਰਾਬ ਧਡ਼ੱਲੇ ਨਾਲ ਬਣਨ ਲੱਗੀ ਹੈ।

ਥਿਨਰ ਤੇ ਅਲਕੋਹਲ ਤੋਂ ਤਿਆਰ ਹੁੰਦੀ ਹੈ ਸ਼ਰਾਬ

ਥਿਨਰ ਤੇ ਅਲਕੋਹਲ ਮਿਲਾ ਕੇ ਨਾਜਾਇਜ਼ ਸ਼ਰਾਬ ਤਿਆਰ ਕੀਤੀ ਜਾਂਦੀ ਹੈ। 50 ਲੀਟਰ ਅਲਕੋਹਲ ਤੋਂ 200 ਤੋਂ ਵੱਧ ਬੋਤਲਾਂ ਸ਼ਰਾਬ ਤਿਆਰ ਕੀਤੀ ਜਾਂਦੀ ਹੈ। ਅਜਿਹੀ ਹੀ ਸ਼ਰਾਬ ਪੀਣ ਨਾਲ ਸਾਲ 2020 ਵਿਚ ਸੌ ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਸੀ। ਇਸ ਮਾਮਲੇ ਵਿਚ ਲਗਪਗ 30 ਲੋਕਾਂ ਦੀ ਗ੍ਰਿਫਤਾਰੀ ਹੋਈ। ਕੇਸ ਹਾਲੇ ਅਦਾਲਤ ਵਿਚ ਚੱਲ ਰਿਹਾ ਹੈ।

ਇਨ੍ਹਾਂ ਪਿੰਡਾਂ ਤੋਂ ਹੁੰਦੀ ਹੈ ਦੇਸੀ ਸ਼ਰਾਬ ਦੀ ਸਪਲਾਈ

ਪਿੰਡ ਪੰਡੋਰੀ ਗੋਲਾ, ਕੰਗ, ਲੌਹਕਾ, ਘਰਿਆਲਾ, ਸ਼ਕਰੀ, ਸਰਹਾਲੀ ਕਲਾਂ, ਸ਼ੇਰੋਂ, ਸੰਘਰਕੋਟ, ਪੱਖੋਕੇ, ਢੋਟੀਆਂ, ਬੁੱਗਾ, ਪਲਾਸੌਰ, ਡਾਲੇਕੇ, ਸ਼ਾਹਬਾਜ਼ਪੁਰ, ਮਾਣਚੋਹਲ, ਘਡ਼ਕਾ, ਕੀਡ਼ੀਆਂ,ਹਰੀਕੇ ਪੱਤਣ, ਮਹਿੰਦੀਪੁਰ ਤੇ ਕਾਲੀਆਂ ਸਕੱਤਰਾਂ ਸਮੇਤ ਦੋ ਦਰਜਨ ਅਜਿਹੇ ਪਿੰਡ ਹਨ ਜਿੱਥੇ ਬਣੀ ਦੇਸੀ ਸ਼ਰਾਬ ਹੋਰਨਾਂ ਜ਼ਿਲ੍ਹਿਆਂ ਵਿਚ ਵੀ ਸਪਲਾਈ ਹੁੰਦੀ ਹੈ। ਰਾਤ ਨੂੰ ਤਿਆਰ ਕੀਤੀ ਗਈ ਸ਼ਰਾਬ ਦਿਨ ਦੇ ਉਜਾਲੇ ਵਿਚ ਦੁੱਧ ਦੀ ਸਪਲਾਈ ਦੇ ਬਹਾਨੇ ਕੇਨੀਆਂ ਜ਼ਰੀਏ ਗਾਹਕਾਂ ਤਕ ਪਹੁੰਚਾਈ ਜਾਂਦੀ ਹੈ।

ਆਬਕਾਰੀ ਵਿਭਾਗ ਤੇ ਪੁਲਿਸ ਦਾ ਦਾਅਵਾ; ਕਰ ਰਹੇ ਹਾਂ ਸਖ਼ਤੀ

ਨਾਜਾਇਜ਼ ਸ਼ਰਾਬ ਦੇ ਧੰਦੇ ਨੂੰ ਰੋਕਣ ਲਈ ਕੀ ਕਦਮ ਚੁੱਕੇ ਜਾ ਰਹੇ ਹਨ। ਇਸ ਸਵਾਲ ’ਤੇ ਆਬਕਾਰੀ ਵਿਭਾਗ ਤੇ ਪੁਲਿਸ ਦਾ ਹਮੇਸ਼ਾ ਇਹੀ ਦਾਅਵਾ ਹੁੰਦਾ ਹੈ ਕਿ ਨਾਜਾਇਜ਼ ਸ਼ਰਾਬ ਬਣਾਉਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਆਬਕਾਰੀ ਵਿਭਾਗ ਦੇ ਈਟੀਓ ਨਵਜੋਤ ਭਾਰਤੀ ਨੇ ਕਿਹਾ ਕਿ ਨਾਜਾਇਜ਼ ਸ਼ਰਾਬ ਦੇ ਵਪਾਰੀਆਂ ’ਤੇ ਸ਼ਿਕੰਜਾ ਕੱਸਣ ਲਈ ਹੋਰ ਟੀਮਾਂ ਤਾਇਨਾਤ ਕੀਤੀਆਂ ਜਾ ਰਹੀਆਂ ਹਨ।

ਓਧਰ ਐੱਸਐੱਸਪੀ ਹਰਵਿੰਦਰ ਸਿੰਘ ਵਿਰਕ ਕਹਿੰਦੇ ਹਨ ਕਿ ਸਾਰੇ ਥਾਣਾ ਮੁਖੀਆਂ ਨੂੰ ਆਦੇਸ਼ ਦਿੱਤੇ ਗਏ ਹਨ ਕਿ ਨਾਜਾਇਜ਼ ਸ਼ਰਾਬ ਦੇ ਮਾਮਲੇ ਵਿਚ ਸਖ਼ਤ ਕਾਰਵਾਈ ਕੀਤੀ ਜਾਵੇ। ਕੋਈ ਲਾਪਰਵਾਹੀ ਨਾ ਵਰਤੀ ਜਾਵੇ।

Vinkmag ad
Share Our Daily Posts

News Desk

Read Previous

ਟਰੱਕ ਚਾਲਕ ਨੇ ਐਕਟਿਵਾ ਸਵਾਰ ਨੂੰ ਕੁਚਲਿਆ, ਮੌਤ

Read Next

ਕਾਂਗਰਸੀ ਵਿਧਾਇਕ ਵੱਲੋਂ ਕੋਵਿਡ ਰਾਹਤ ਦੇ ਨਾਂ ‘ਤੇ ਵੰਡੇ 200 ਚੈੱਕ ਬਾਊਂਸ, ਲੋਕਾਂ ਨੂੰ ਲੱਗਾ ਜੁਰਮਾਨਾ