Breaking News :

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

May 2, 2026

ਭਗਵੰਤ ਮਾਨ ਨੇ ਕਿਹਾ- ਪੰਜਾਬ ਦੇ ਹਰ ਇਨਸਾਨ ‘ਤੇ ਇਕ ਲੱਖ ਰੁਪਏ ਦਾ ਕਰਜ਼, ਨਵਜੋਤ ਸਿੱਧੂ ਬਾਰੇ ਕੀਤੀ ਇਹ ਟਿੱਪਣੀ

ਮੋਹਾਲੀ : ਅੱਜ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੇ ਲੋਕਾਂ ਲਈ ਰੋਡ ਮੈਪ ਅਤੇ ਪਾਰਟੀ ਵੱਲੋਂ ਐਲਾਨ ਕੀਤੀਆਂ ਗਈਆਂ ਗਰੰਟੀ ਸਬੰਧੀ ਜਾਣਕਾਰੀ ਦੇਣ ਲਈ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਵੱਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮਾਨ ਨੇ ਕਿਹਾ ਕਿ ਅੱਜ ਪੰਜਾਬ ਦੇ ਸਿਰ ਤਿੰਨ ਲੱਖ ਕਰੋੜ ਰੁਪਏ ਦਾ ਕਰਜ਼ਾ ਹੈ ਤੇ ਪੰਜਾਬ ਦੀ ਅਬਾਦੀ ਤਿੰਨ ਕਰੋੜ ਹੈ ਜਿਸ ਦਾ ਮਤਲਬ ਪੰਜਾਬ ਦੇ ਹਰ ਇਨਸਾਨ ਉਪਰ ਇੱਕ ਲੱਖ ਰੁਪਏ ਦਾ ਕਰਜ਼ਾ ਹੈ ਅਤੇ ਹੁਣ ਜੋ ਵੀ ਨਵਾ ਬੱਚਾ ਜੰਮੇਗਾ ਉਹ ਇਕ ਲੱਖ ਰੁਪਏ ਦਾ ਕਰਜ਼ਾ ਲੈ ਕੇ ਜੰਮੇਗਾ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਸਿਰ ਲਗਾਤਾਰ ਕਰਜ਼ਾ ਚੜ੍ਹ ਰਿਹਾ ਹੈ ਪ੍ਰੰਤੂ ਇਥੋਂ ਦੇ ਲੀਡਰ ਦਿਨ ਪ੍ਰਤੀ ਦਿਨ ਅਮੀਰ ਹੋ ਰਹੇ ਹਨ। ਲੀਡਰਾਂ ਦੀਆਂ ਟਰਾਂਸਪੋਰਟਾਂ ਵਿੱਚ ਬੱਸਾਂ ਦਾ ਵਾਧਾ ਹੋ ਰਿਹਾ ਹੈ ਅਤੇ ਜਦੋਂ ਲੋਕਾਂ ਦੀ ਵਾਰੀ ਆਉਂਦੀ ਹੈ ਤਾਂ ਕਿਹਾ ਜਾਂਦਾ ਹੈ ਕਿ ਖ਼ਜ਼ਾਨਾ ਖਾਲੀ ਹੈ। ਜਿਸ ਤੋਂ ਸਾਫ ਜਾਹਰ ਹੁੰਦਾ ਹੈ ਕਿ ਖ਼ਜ਼ਾਨਾ ਖਾਲੀ ਕਰਨ ਵਾਲੇ ਕੌਣ ਹਨ। ਉਨ੍ਹਾਂ ਕਿਹਾ ਕਿ ਲੋਕ ਆਪਣਾ ਇਮਾਨਦਾਰੀ ਨਾਲ ਟੈਕਸ ਦਿੰਦੇ ਹਨ ਤਾਂ ਖਜ਼ਾਨਾ ਕਿਵੇਂ ਖਾਲੀ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਨਾਲ ਖ਼ਜ਼ਾਨਾ ਭਰਿਆ ਵੀ ਜਾਵੇਗਾ ਅਤੇ ਲੋਕਾਂ ਨੂੰ ਸਹੂਲਤਾਂ ਵੀ ਦਿੱਤੀਆਂ ਜਾਣਗੀਆਂ। ਮਾਨ ਨੇ ਕਿਹਾ ਕਿ ਦਿੱਲੀ ਵਿੱਚ ਵੀ ਪਹਿਲਾਂ 26 ਹਜ਼ਾਰ ਕਰੋੜ ਰੁਪਏ ਦਾ ਬਜਟ ਸੀ ਜੋ ਹੁਣ 69 ਹਜ਼ਾਰ ਕਰੋੜ ਰੁਪਏ ਦਾ ਹੋ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਈ ਵਿਭਾਗਾਂ ਵਿੱਚ ਵੱਡਾ ਮਾਫੀਆ ਚੱਲ ਰਿਹਾ ਪੰਜਾਬ ਦੇ ਕੁੱਝ ਵਿਭਾਗ ਅਜਿਹੇ ਹਨ ਜਿਵੇਂ ਟਰਾਂਸਪੋਰਟ, ਅਕਸਾਈਜ ਤੇ ਰੇਤ ਮਾਫੀਆ ਜਿਨ੍ਹਾਂ ਵਿੱਚ ਹੋ ਰਹੀ ਪੈਸੇ ਦੀ ਲੀਕੇਜ ਨੂੰ ਰੋਕਣ ਦੀ ਲੋੜ ਹੈ ਜਿਸ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ‘ਤੇ ਰੋਕਿਆ ਜਾਵੇਗਾ ਅਤੇ ਇਸ ਦਾ ਮੂੰਹ ਪੰਜਾਬ ਦੇ ਸਰਕਾਰੀ ਖਜ਼ਾਨੇ ਵੱਲ ਕੀਤਾ ਜਾਵੇਗਾ। ਜਿਸ ਨਾਲ ਜਿੱਥੇ ਪੰਜਾਬ ਕਰਜ਼ ਮੁਕਤ ਹੋਵੇਗਾ, ਉੱਥੇ ਹੀ ਸੂਬਾ ਸਰਪਲੱਸ ਵੀ ਹੋਵੇਗਾ।

ਨਵਜੋਤ ਸਿੱਧੂ ‘ਤੇ ਵਿੰਨ੍ਹਿਆ ਨਿਸ਼ਾਨਾ

ਭਗਵਾਤ ਮਾਨ ਨੇ ਨਵਜੋਤ ਸਿੱਧੂ ‘ਤੇ ਤਨਜ਼ ਕੱਸਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਲਏ ਫ਼ੈਸਲੇ ਤਾਂ ਪਾਰਟੀ ਲੀਡਰਸ਼ਿਪ ਨਹੀਂ ਮੰਨਦੀ ਕੋਈ ਹੋਰ ਕੀ ਮੰਨੂ। ਜਿਸ ਕਾਰਨ ਸਿੱਧੂ ਬਾਗ਼ੀ ਹੁੰਦੇ ਨਜ਼ਰ ਆ ਰਹੇ ਹਨ।

Vinkmag ad
Share Our Daily Posts

News Desk

Read Previous

ਇਸ ਸ਼ਖ਼ਸ ਨੂੰ ਨਿਕਲਿਆ ਪੰਜ ਕਰੋੜ ਦਾ ਡੀਅਰ ਕ੍ਰਿਸਮਸ ਤੇ ਨਿਊ ਯੀਅਰ ਬੰਪਰ, ਲੋਹੜੀ ਵਾਲੇ ਦਿਨ ਹੋਇਆ ਮਾਲਾਮਾਲ

Read Next

ਫੌਜ ਦੀ ਭਰਤੀ ਲਈ ਲਿਖਤੀ ਪ੍ਰੀਖਿਆ ਨਾ ਹੋਣ ਦੇ ਰੋਸ ਵਜੋਂ ਨੌਜਵਾਨਾਂ ਨੇ ਲਾਇਆ ਜਾਮ, ਜਲੰਧਰ-ਲੁਧਿਆਣਾ ਹਾਈਵੇ ਦੀ ਰੁਕੀ ਆਵਾਜਾਈ