Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 18, 2026

ਫੌਜ ਦੀ ਭਰਤੀ ਲਈ ਲਿਖਤੀ ਪ੍ਰੀਖਿਆ ਨਾ ਹੋਣ ਦੇ ਰੋਸ ਵਜੋਂ ਨੌਜਵਾਨਾਂ ਨੇ ਲਾਇਆ ਜਾਮ, ਜਲੰਧਰ-ਲੁਧਿਆਣਾ ਹਾਈਵੇ ਦੀ ਰੁਕੀ ਆਵਾਜਾਈ

ਜਲੰਧਰ : ਪਿਛਲੇ ਇਕ ਸਾਲ ਤੋਂ ਫੌਜ ਵਿਚ ਭਰਤੀ ਲਈ ਲਿਖਤੀ ਪ੍ਰੀਖਿਆ ਨਾ ਹੋਣ ਕਾਰਨ ਰੋਸ ਵਿਚ ਆਏ ਕਰੀਬ ਪੰਜ ਜ਼ਿਲ੍ਹਿਆਂ ਨਾਲ ਸਬੰਧਤ ਉਮੀਦਵਾਰਾਂ ਨੇ ਅੱਜ ਸਵੇਰੇ ਪੀਏਪੀ ਚੌਕ ਤੋਂ ਥੋੜ੍ਹੀ ਦੂਰੀ ਉੱਤੇ ਨੈਸ਼ਨਲ ਹਾਈਵੇ ਜਾਮ ਕਰ ਦਿੱਤਾ। ਪ੍ਰਦਰਸ਼ਨਕਾਰੀਆਂ ਵੱਲੋਂ ਲਾਏ ਗਏ ਜਾਮ ਕਾਰਨ ਜਲੰਧਰ ਤੋਂ ਲੁਧਿਆਣਾ ਨੂੰ ਜਾਣ ਆਉਣ ਵਾਲੀਆਂ ਗੱਡੀਆਂ ਜਾਮ ਵਿਚ ਫਸ ਗਈਆਂ ਜਿਸ ਕਾਰਨ ਲੋਕਾਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ। ਮੌਕੇ ਉਤੇ ਪਹੁੰਚੀ ਪੁਲਿਸ ਨੇ ਧਰਨਾਕਾਰੀਆਂ ਨੂੰ ਹਾਈਵੇ ਤੋਂ ਹਟਾ ਕੇ ਸਰਵਿਸ ਲੇਨ ਕਰ ਦਿੱਤਾ ਪਰ ਇਸ ਦੌਰਾਨ ਗੱਡੀਆਂ ਦੀਆਂ ਲੰਮੀਆਂ ਲਾਈਨਾਂ ਲੱਗ ਗਈਆਂ। ਬਹੁਤ ਸਾਰੇ ਲੋਕ ਬੱਸਾਂ ਵਿਚੋਂ ਉੱਤਰ ਕੇ ਪੈਦਲ ਹੀ ਬੱਸ ਅੱਡੇ ਵੱਲ ਚੱਲ ਪਏ। ਧਰਨਾਕਾਰੀਆਂ ਦਾ ਕਹਿਣਾ ਹੈ ਕਿ ਪਿਛਲੇ ਉਨ੍ਹਾਂ ਨੇ ਫੌਜ ਦੀ ਭਰਤੀ ਰੈਲੀ ਵਿਚ ਹਿੱਸਾ ਲਿਆ ਸੀ। ਭਰਤੀ ਰੈਲੀ ਦੌਰਾਨ ਸਰੀਰਕ ਪ੍ਰੀਖਿਆ ਪਾਸ ਕਰਨ ਤੋਂ ਬਾਅਦ ਲਿਖਤੀ ਪ੍ਰੀਖਿਆ ਦੀ ਮਿਤੀ ਨਿਰਧਾਰਤ ਕੀਤੀ ਗਈ ਸੀ ਪਰ ਕੋਰੋਨਾ ਮਹਾਮਾਰੀ ਕਾਰਨ ਫੌਜ ਨੇ ਲਿਖਤੀ ਪ੍ਰੀਖਿਆ ਤਿੰਨ ਚਾਰ ਵਾਰ ਮੁਲਤਵੀ ਕਰ ਦਿੱਤੀ। ਉਮੀਦਵਾਰਾਂ ਦਾ ਦੋਸ਼ ਹੈ ਕਿ ਉਹ ਪਿਛਲੇ ਇਕ ਸਾਲ ਤੋਂ ਵਾਰ-ਵਾਰ ਲਿਖਤੀ ਪ੍ਰੀਖਿਆ ਦੀ ਤਿਆਰੀ ਕਰਦੇ ਹਨ ਪਰ ਮੌਕੇ ਉਤੇ ਪ੍ਰੀਖਿਆ ਰੱਦ ਹੋਣ ਕਾਰਨ ਉਹ ਨਿਰਾਸ਼ ਹੋ ਚੁੱਕੇ ਹਨ। ਉਨ੍ਹਾਂ ਮੰਗ ਕੀਤੀ ਕਿ ਫੌਜ ਵਿਚ ਭਰਤੀ ਲਈ ਲਿਖਤੀ ਪ੍ਰੀਖਿਆ ਤੁਰੰਤ ਲਈ ਜਾਵੇ।

Vinkmag ad
Share Our Daily Posts

News Desk

Read Previous

ਭਗਵੰਤ ਮਾਨ ਨੇ ਕਿਹਾ- ਪੰਜਾਬ ਦੇ ਹਰ ਇਨਸਾਨ ‘ਤੇ ਇਕ ਲੱਖ ਰੁਪਏ ਦਾ ਕਰਜ਼, ਨਵਜੋਤ ਸਿੱਧੂ ਬਾਰੇ ਕੀਤੀ ਇਹ ਟਿੱਪਣੀ

Read Next

ਉੱਡਣ ਦਸਤੇ ਨੇ ਅੰਮ੍ਰਿਤਸਰ ਦੱਖਣੀ ਹਲਕੇ ’ਚੋਂ ਟ੍ਰਾਈ ਸਾਈਕਲਾਂ ਨਾਲ ਭਰੇ 6 ਟਰੱਕ ਕੀਤੇ ਜ਼ਬਤ