Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 18, 2026

ਸਿੱਧੂ ਮੂਸੇਵਾਲਾ ਦੀ ਹੇਕ ਸੁਣੀ, ਮਾਨਸਾ ਤੋਂ ਲੜਨਗੇ ਚੋਣ, ਜੇਲ੍ਹ ’ਚ ਬੈਠੇ ਸੁਖਪਾਲ ਖਹਿਰਾ ਨੂੰ ਵੀ ਮਿਲੀ ਟਿਕਟ, ਪੜ੍ਹੋ ਲਿਸਟ

ਚੰਡੀਗਡ਼੍ਹ : ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਇਸ ਸੂਚੀ ਵਿੱਚ 86 ਉਮੀਦਵਾਰਾਂ ਦੇ ਨਾਂ ਸ਼ਾਮਲ ਹਨ। ਪੰਜਾਬ ’ਚ 14 ਫਰਵਰੀ ਨੂੰ ਵੋਟਾਂ ਪੈਣੀਆਂ ਹਨ, ਜਦਕਿ ਵੋਟਾਂ ਦੀ ਗਿਣਤੀ 10 ਮਾਰਚ ਨੂੰ ਹੋਵੇਗੀ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਚਮਕੌਰ ਸਾਹਿਬ ਵਿਧਾਨ ਸਭਾ ਸੀਟ ਤੋਂ ਚੋਣ ਲੜਨਗੇ। ਇਸ ਦੇ ਨਾਲ ਹੀ ਅੰਮ੍ਰਿਤਸਰ ਪੂਰਬੀ ਤੋਂ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਚੋਣ ਲੜਨਗੇ। ਇਸ ਦੇ ਨਾਲ ਹੀ ਮਾਨਸਾ ਤੋਂ ਭਾਰੀ ਵਿਰੋਧ ਦੌਰਾਨ ਸਿੱਧੂ ਮੂਸੇਵਾਲਾ ਟਿਕਟ ਲੈਣ ਵਿਚ ਕਾਮਯਾਬ ਹੋਏ ਹਨ। ਮਲੋਟ ਤੋਂ ਵਿਧਾਇਕ ਅਜਾਇਬ ਸਿੰਘ ਭੱਟੀ ਦਾ ਪੱਤਾ ਕੱਟ ਕੇ ‘ਆਪ’ ਛੱਡ ਕੇ ਕਾਂਗਰਸ ’ਚ ਆਈ ਬਠਿੰਡਾ ਦਿਹਾਤੀ ਦੀ ਵਿਧਾਇਕ ਰੁਪਿੰਦਰ ਕੌਰ ਰੂਬੀ ਨੂੰ ਉਮੀਦਵਾਰ ਐਲਾਨਿਆ ਹੈ, ਜਦਕਿ ਮੋਗਾ ਤੋਂ ਵਿਧਾਇਕ ਡਾ. ਹਰਜੋਤ ਕਮਲ ਦੀ ਥਾਂ ਅਦਾਕਾਰ ਸੋਨੂੰ ਸੂਦ ਦੀ ਭੈਣ ਮਾਲਵਿਕਾ ਸੂਦ ਨੂੰ ਟਿਕਟ ਮਿਲੀ ਹੈ। ਬੱਲੂਆਣਾ ਤੋਂ ਨੱਥੂ ਰਾਮ ਦੀ ਟਿਕਟ ਵੀ ਕੱਟ ਰਹੀ ਹੈ। ਇਸ ਸੀਟ ਤੋਂ ਰਾਜਿੰਦਰ ਕੌਰ ਨੂੰ ਉਤਾਰਿਆ ਹੈ।

ਸੁਖਜਿੰਦਰ ਸਿੰੰਘ ਰੰਧਾਵਾ ਡੇਰਾ ਬਾਬਾ ਨਾਨਕ ਤੋਂ ਹੀ ਚੋਣ ਲੜਨਗੇ। ਓਪੀ ਸੋਨੀ ਅੰਮ੍ਰਿਤਸਰ ਸੈਂਟਰਲ ਤੋਂ ਉਮੀਦਵਾਰ ਐਲਾਨੇ ਗਏ ਹਨ। ਵਿਜੇਇੰਦਰ ਸਿੰਗਲਾ ਸੰਗਰੂਰ, ਮਨਪ੍ਰੀਤ ਬਾਦਲ ਬਠਿੰਡਾ, ਅਮਰਿੰਦਰ ਸਿੰਘ ਰਾਜਾ ਵਡ਼ਿੰਗ ਗਿੱਦਡ਼ਬਾਹਾ ਤੋਂ ਚੋਣ ਲਡ਼ਨਗੇ। ਸੁਜਾਨਪੁਰ ’ਚ ਰਘੂਨਾਥ ਸਹਾਏ ਪੁਰੀ ਦੇ ਬੇਟੇ ਨਰੇਸ਼ ਪੁਰੀ ਨੂੰ ਟਿਕਟ ਮਿਲੀ ਹੈ। ਜਲੰਧਰ ਵੈਸਟ ਤੋਂ ਵਿਧਾਇਕ ਸੁਸ਼ੀਲ ਰਿੰਕੂ,ਪਠਾਨਕੋਟ ਤੋਂ ਅਮਿਤ ਵਿਜ, ਗੁਰਦਾਸਪੁਰ ਤੋਂ ਬਰਿੰਦਰਜੀਤ ਸਿੰਘ, ਦੀਨਾਨਗਰ ਤੋਂ ਅਰੁਣਾ ਚੌਧਰੀ, ਕਾਦੀਆਂ ਤੋਂ ਪ੍ਰਤਾਪ ਸਿੰਘ ਬਾਜਵਾ, ਸ਼੍ਰੀ ਹਰਗੋਬਿੰਦਪੁਰ ਤੋਂ ਮਨਦੀਪ ਸਿੰਘ ਰੰਗੜ, ਫਤਿਹਗੜ੍ਹ ਚੂੜੀਆਂ ਤੋਂ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਅਜਨਾਲਾ ਤੋਂ ਹਰਪ੍ਰਤਾਪ ਸਿੰਘ ਅਜਨਾਲਾ,,ਰਾਜਾ ਸਾਂਸੀ ਤੋਂ ਸੁਖਵਿੰਦਰ ਸਿੰਘ ਸਰਕਾਰੀਆ, ਮਜੀਠਾ ਤੋਂ ਜਗਵਿੰਦਰ ਪਾਲ ਸਿੰਘ (ਜੱਗਾ ਮਜੀਠਾ), ਜੰਡਿਆਲਾ ਤੋਂ ਸੁਖਵਿੰਦਰ ਸਿੰਘ ਡੈਨੀ,ਅੰਮ੍ਰਿਤਸਰ – ਉੱਤਰੀ ਤੋਂ ਸੁਨੀਲ ਦੱਤੀ, ਅੰਮ੍ਰਿਤਸਰ-ਪੱਛਮੀ ਤੋਂ ਰਾਜ ਕੁਮਾਰ ਵੇਰਕਾ, ਅੰਮ੍ਰਿਤਸਰ ਦੱਖਣੀ ਤੋਂ ਇੰਦਰਬੀਰ ਸਿੰਘ ਬੁਲਾਰੀਆ, ਤਰਨਤਾਰਨ ਤੋਂ ਡਾ: ਧਰਮਬੀਰ ਅਗਨੀਹੋਤਰੀ, ਪੱਟੀ ਤੋਂ ਹਰਮਿੰਦਰ ਸਿੰਘ ਗਿੱਲ, ਬਾਬਾ ਬਕਾਲਾ ਤੋਂ ਸੰਤੋਖ ਸਿੰਘ ਭਲਾਈਪੁਰ, ਭੁਲੱਥ ਤੋਂ ਸੁਖਪਾਲ ਸਿੰਘ ਖਹਿਰਾ, ਕਪੂਰਥਲਾ ਤੋਂ ਰਾਣਾ ਗੁਰਜੀਤ ਸਿੰਘ, ਸੁਲਤਾਨਪੁਰ ਲੋਧੀ ਤੋਂ ਨਵਤੇਜ ਸਿੰਘ ਚੀਮਾ, ਫਗਵਾੜਾ ਤੋਂ ਬਲਵਿੰਦਰ ਸਿੰਘ ਧਾਲੀਵਾਲ, ਫਿਲੌਰ ਤੋਂ ਵਿਕਰਮਜੀਤ ਸਿੰਘ ਚੌਧਰੀ, ਸ਼ਾਹਕੋਟ ਤੋਂ ਹਰਦੇਵ ਸਿੰਘ, ਕਰਤਾਰਪੁਰ ਤੋਂ ਚੌਧਰੀ ਸੁਰਿੰਦਰ ਸਿੰਘ,,ਜਲੰਧਰ ਤੋਂ ਕੇਂਦਰੀ ਰਜਿੰਦਰ ਸਿੰਘ ਬੇਰੀ, ਜਲੰਧਰ ਉੱਤਰੀ ਤੋਂ ਅਵਤਾਰ ਸਿੰਘ ਜੂਨੀਅਰ,ਜਲੰਧਰ ਛਾਉਣੀ ਤੋਂ ਪਰਗਟ ਸਿੰਘ, ਆਦਮਪੁਰ ਤੋਂ ਸੁਖਵਿੰਦਰ ਸਿੰਘ ਕੋਟਲੀ, ਮੁਕੇਰੀਆਂ ਤੋਂ ਇੰਦੂ ਬਾਲਾ,ਦਸੂਹਾ ਤੋਂ ਅਰੁਣ ਡੋਗਰਾ, ਉੜਮੁੜ ਤੋਂ ਸੰਗਤ ਸਿੰਘ ਗਿਲਜੀਆਂ,ਸ਼ਾਮ ਚੁਰਾਸੀ ਤੋਂ ਪਵਨ ਕੁਮਾਰ ਆਦੀਆ,ਹੁਸ਼ਿਆਰਪੁਰ ਤੋਂ ਸੁੰਦਰ ਸ਼ਾਮ ਅਰੋੜਾ, ਚੱਬੇਵਾਲ ਤੋਂ ਡਾ: ਰਾਜਕੁਮਾਰ, ਗੜ੍ਹਸ਼ੰਕਰ ਤੋਂ ਅਮਰਪ੍ਰੀਤ ਲਾਲੀ, ਬਲਾਚੌਰ ਤੋਂ ਦਰਸ਼ਨ ਲਾਲ,ਆਨੰਦਪੁਰ ਸਾਹਿਬ ਤੋਂ ਰਾਣਾ ਕੇ ਪੀ ਸਿੰਘ, ਰੋਪੜ ਤੋਂ ਵਰਿੰਦਰ ਸਿੰਘ ਢਿੱਲੋਂ,ਐਸ.ਐਸ.ਨਗਰ ਮੁਹਾਲੀ ਤੋਂ ਬਲਬੀਰ ਸਿੰਘ ਸਿੱਧੂ,,ਬੱਸੀ ਪਠਾਣਾ ਤੋਂ ਗੁਰਪ੍ਰੀਤ ਸਿੰਘ ਜੀ.ਪੀ, ਫਤਿਹਗੜ੍ਹ ਸਾਹਿਬ ਤੋਂ ਕੁਲਜੀਤ ਸਿੰਘ ਨਾਗਰਾ,,ਅਮਲੋਹ ਤੋਂ ਰਣਦੀਪ ਸਿੰਘ ਨਾਭਾ,,ਖੰਨਾ ਤੋਂ ਗੁਰਕੀਰਤ ਸਿੰਘ ਕੋਟਲੀ,,ਲੁਧਿਆਣਾ ਤੋਂ ਪੂਰਬੀ ਸੰਜੀਵ ਤਲਵਾੜ, ਆਤਮ ਨਗਰ ਤੋਂ ਕਮਲਜੀਤ ਸਿੰਘ ਕੜਵਲ, ਲੁਧਿਆਣਾ ਕੇਂਦਰੀ ਤੋਂ ਸੁਰਿੰਦਰ ਕੁਮਾਰ ਡਾਬਰ, ਲੁਧਿਆਣਾ ਪੱਛਮੀ ਤੋਂ ਭਾਰਤ ਭੂਸ਼ਣ ਆਸ਼ੂ, ਲੁਧਿਆਣਾ ਉੱਤਰੀ ਤੋਂ ਰਾਕੇਸ਼ ਪਾਂਡੇ, ਪਾਇਲ ਤੋਂ ਲਖਬੀਰ ਸਿੰਘ ਲੱਖਾ, ਦਾਖਾ ਤੋਂ ਕੈਪਟਨ ਸੰਦੀਪ ਸਿੰਘ ਸੰਧੂ, ਰਾਜਕੋਟ ਕਾਮਿਲ ਤੋਂ ਅਮਰ ਸਿੰਘ,ਨਿਹਾਲ ਸਿੰਘ ਵਾਲਾ ਤੋਂ ਭੁਪਿੰਦਰ ਸਾਹੋਕੇ,ਬਾਘਾਪੁਰਾਣਾ ਤੋਂ ਦਰਸ਼ਨ ਸਿੰਘ ਬਰਾੜ,ਧਰਮਕੋਟ ਤੋਂ ਸੁਖਜੀਤ ਸਿੰਘ ਲੋਹਗੜ੍ਹ,ਜੀਰਾ ਤੋਂ ਕੁਲਬੀਰ ਸਿੰਘ ਜੀਰਾ, ਫ਼ਿਰੋਜ਼ਪੁਰ ਸਿਟੀ ਤੋਂ ਪਰਮਿੰਦਰ ਸਿੰਘ ਪਿੰਕੀ, ਅਬੋਹਰ ਤੋਂ ਸੰਦੀਪ ਜਾਖੜ, ਬੱਲੂਆਣਾ ਤੋਂ ਹਰਜਿੰਦਰ ਕੌਰ, ਲੰਬੀ ਤੋਂ ਜਗਪਾਲ ਸਿੰਘ ਅਬੁਲ ਖੁਰਾਣਾ ਉਮੀਦਵਾਰ ਹੋਣਗੇ।



Vinkmag ad
Share Our Daily Posts

News Desk

Read Previous

ਸ਼ਰਾਰਤੀ ਅਨਸਰਾਂ ਨੇ ਮੁੱਖ ਮੰਤਰੀ ਚੰਨੀ ਵੱਲੋਂ ਰੱਖਿਆ ਨੀਹ ਪੱਥਰ ਤੋੜਿਆ

Read Next

ਮਾਰੂਤੀ ਸੁਜ਼ੂਕੀ ਦੀਆਂ ਕਾਰਾਂ 4.3 ਫ਼ੀਸਦੀ ਹੋਈਆਂ ਮਹਿੰਗੀਆਂ