Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 25, 2026

ਮਾਰੂਤੀ ਸੁਜ਼ੂਕੀ ਦੀਆਂ ਕਾਰਾਂ 4.3 ਫ਼ੀਸਦੀ ਹੋਈਆਂ ਮਹਿੰਗੀਆਂ

ਨਵੀਂ ਦਿੱਲੀ (ਪੀਟੀਆਈ) : ਦੇਸ਼ ਦੀ ਸਭ ਤੋਂ ਵੱਡੀ ਕਾਰ ਕੰਪਨੀ ਮਾਰੂਤੀ ਸੁਜ਼ੂਕੀ ਇੰਡੀਆ ਨੇ ਆਪਣੇ ਵੱਖ-ਵੱਖ ਮਾਡਲਾਂ ਦੀ ਕੀਮਤ 4.3 ਫ਼ੀਸਦੀ ਤਕ ਵਧਾ ਦਿੱਤੀ ਹੈ। ਕੰਪਨੀ ਨੇ ਸ਼ਨਿਚਰਵਾਰ ਨੂੰ ਕਿਹਾ ਕਿ ਉਤਪਾਦਨ ਲਾਗਤ ’ਚ ਹੋਏ ਵਾਧੇ ਦੇ ਬੋਝ ਨੂੰ ਮਾਮੂਲੀ ਤੌਰ ’ਤੇ ਘੱਟ ਕਰਨ ਲਈ ਇਹ ਕਦਮ ਚੁੱਕਣਾ ਪਿਆ। ਕੰਪਨੀ ਨੇ ਆਪਣੇ ਵੱਖ-ਵੱਖ ਮਾਡਲਾਂ ਦੀਆਂ ਕੀਮਤਾਂ ’ਚ 0.1 ਤੋਂ 4.3 ਫ਼ੀਸਦੀ ਤਕ ਦਾ ਵਾਧਾ ਕੀਤਾ ਹੈ।

ਸ਼ੇਅਰ ਬਾਜ਼ਾਰਾਂ ਨੂੰ ਭੇਜੀ ਸੂਚਨਾ ’ਚ ਕੰਪਨੀ ਨੇ ਕਿਹਾ ਕਿ ਦਿੱਲੀ ਸ਼ੋਅਰੂਮ ’ਚ ਵੱਖ-ਵੱਖ ਮਾਡਲਾਂ ਦੀ ਔਸਤ ਕੀਮਤ ’ਚ 1.7 ਫ਼ੀਸਦੀ ਦਾ ਵਾਧਾ ਹੋਇਆ ਹੈ। ਨਵੀਆਂ ਕੀਮਤਾਂ ਸ਼ਨਿਚਰਵਾਰ ਤੋਂ ਲਾਗੂ ਹੋ ਗਈਆਂ ਹਨ। ਪਿਛਲੇ ਸਾਲ ਮਾਰੂਤੀ ਨੇ ਆਪਣੀਆਂ ਕਾਰਾਂ ਦੀ ਕੀਮਤ ਤਿੰਨ ਵਾਰ ਵਧਾਈ ਸੀ। ਪਿਛਲੇ ਸਾਲ ਜਨਵਰੀ ’ਚ ਮਾਰੂਤੀ ਨੇ ਕੀਮਤਾਂ ’ਚ 1.4 ਫ਼ੀਸਦੀ, ਅਪ੍ਰੈਲ ’ਚ 1.6 ਫ਼ੀਸਦੀ ਤੇ ਸਤੰਬਰ ’ਚ1.9 ਫ਼ੀਸਦੀ ਯਾਨੀ ਕੁੱਲ ਮਿਲਾ ਕੇ 4.9 ਫ਼ੀਸਦੀ ਦਾ ਵਾਧਾ ਕੀਤਾ ਸੀ। ਪਿਛਲੇ ਮਹੀਨੇ ਕੰਪਨੀ ਨੇ ਕਿਹਾ ਸੀ ਕਿ ਜ਼ਰੂਰੀ ਸਾਮਾਨ ਜਿਵੇਂ ਕਿ ਸਟੀਲ, ਐਲੂਮੀਨੀਅਮ, ਪਲਾਸਟਿਕ ਤੇ ਜ਼ਿਆਦਾ ਕੀਮਤ ਵਾਲੀਆਂ ਧਾਤੂਆਂ ਦੀਆਂ ਕੀਮਤ ’ਚ ਪਿਛਲੇ ਇਕ ਸਾਲ ਦੌਰਾਨ ਆਈ ਤੇਜ਼ੀ ਕਾਰਨ ਉਸ ਨੂੰ ਆਪਣੇ ਵਾਹਨਾਂ ਦੀ ਕੀਮਤ ਵਧਾਉਣੀ ਪਵੇਗੀ।

Vinkmag ad
Share Our Daily Posts

News Desk

Read Previous

ਸਿੱਧੂ ਮੂਸੇਵਾਲਾ ਦੀ ਹੇਕ ਸੁਣੀ, ਮਾਨਸਾ ਤੋਂ ਲੜਨਗੇ ਚੋਣ, ਜੇਲ੍ਹ ’ਚ ਬੈਠੇ ਸੁਖਪਾਲ ਖਹਿਰਾ ਨੂੰ ਵੀ ਮਿਲੀ ਟਿਕਟ, ਪੜ੍ਹੋ ਲਿਸਟ

Read Next

ਸਮੁੰਦਰ ‘ਚ ਫਟਿਆ ਜਵਾਲਾਮੁਖੀ, ਅਮਰੀਕਾ, ਆਸਟ੍ਰੇਲੀਆ ਸਮੇਤ ਇਨ੍ਹਾਂ ਦੇਸ਼ਾਂ ‘ਚ ਸੁਨਾਮੀ ਦਾ ਖ਼ਤਰਾ, ਦੇਖੋ ਤਾਜ਼ਾ ਫੋਟੋ ਵੀਡੀਓ