Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 13, 2026

ਡਿਊਟੀ ‘ਚ ਕੁਤਾਹੀ ਕਰਨ ਵਾਲਾ ਥਾਣਾ ਭੋਗਪੁਰ ਦਾ ਐੱਸਐੱਚਓ ਲਾਈਨ ਹਾਜ਼ਰ, ਏਐੱਸਆਈ ਤੇ ਹੈੱਡ ਕਾਂਸਟੇਬਲ ਮੁਅੱਤਲ

ਭੋਗਪੁਰ : ਥਾਣਾ ਭੋਗਪੁਰ ਵਿੱਚ ਰਾਤ ਸਮੇਂ ਡਿਊਟੀ ਨਿਭਾ ਰਹੇ ਇਕ ਏਐੱਸਆਈ ਤੇ ਇੱਕ ਹੈੱਡ ਕਾਂਸਟੇਬਲ ਨੂੰ ਸ਼ਰਾਬੀ ਹਾਲਤ ਵਿੱਚ ਪਾਏ ਜਾਣ ਤੋਂ ਬਾਅਦ ਜਲੰਧਰ ਦਿਹਾਤੀ ਪੁਲਿਸ ਦੇ ਐੱਸਐੱਸਪੀ ਸਤਿੰਦਰ ਸਿੰਘ ਵਲੋਂ ਵੱਡੀ ਕਾਰਵਾਈ ਕਰਦਿਆਂ ਥਾਣਾ ਭੋਗਪੁਰ ਦੇ ਐੱਸਐੱਚਓ ਰਛਪਾਲ ਸਿੰਘ ਨੂੰ ਲਾਈਨ ਹਾਜ਼ਰ ਕਰ ਦਿੱਤਾ ਗਿਆ ਅਤੇ ਸ਼ਰਾਬੀ ਹਾਲਤ ਵਿੱਚ ਮਿਲੇ ਥਾਣੇਦਾਰ ਅਤੇ ਹੈੱਡ ਕਾਂਸਟੇਬਲ ਨੂੰ ਮੁਅੱਤਲ ਕੀਤਾ ਗਿਆ ਹੈ ।

ਇਸ ਸਬੰਧੀ ਮਿਲੀ ਜਾਣਕਾਰੀ ਅਨੁਸਾਰ ਥਾਣਾ ਭੋਗਪੁਰ ਦੇ ਇਲਾਕਿਆਂ ਵਿੱਚ ਰਾਤ ਸਮੇਂ ਲੱਗਦੇ ਵੱਖ ਵੱਖ ਨਾਕਿਆਂ ਦੀ ਅਚਾਨਕ ਜਾਂਚ ਲਈ ਡੀਐੱਸਪੀ ਹਰਮਿੰਦਰ ਸਿੰਘ ਗਿੱਲ ਵੱਲੋਂ ਚੈਕਿੰਗ ਕੀਤੀ ਜਾ ਰਹੀ ਸੀ । ਇਸੇ ਚੈਕਿੰਗ ਦੌਰਾਨ ਇਕ ਨਾਕੇ ਤੇ ਡਿਊਟੀ ਦੇ ਰਹੇ ਥਾਣੇਦਾਰ ਸੁਖਦੇਵ ਸਿੰਘ ਅਤੇ ਹੌਲਦਾਰ ਸੁਖਵਿੰਦਰ ਸਿੰਘ ਨੂੰ ਸ਼ਰਾਬੀ ਹਾਲਤ ਵਿੱਚ ਪਾਏ ਜਾਣ ਤੋਂ ਬਾਅਦ ਪੁਲਿਸ ਵਲੋਂ ਵੱਡੀ ਕਾਰਵਾਈ ਕੀਤੀ ਗਈ ਹੈ । ਇਸ ਮਾਮਲੇ ਵਿਚ ਥਾਣਾ ਭੋਗਪੁਰ ਦੇ ਮੁਖੀ ਰਛਪਾਲ ਸਿੰਘ ਨੂੰ ਲਾਈਨ ਹਾਜ਼ਰ ਕਰ ਦਿੱਤਾ ਗਿਆ ਹੈ । ਪੁਲਿਸ ਵਿਭਾਗ ਵੱਲੋਂ ਥਾਣਾ ਭੋਗਪੁਰ ਦੇ ਸਬ ਇੰਸਪੈਕਟਰ ਪ੍ਰੇਮਜੀਤ ਸਿੰਘ ਨੂੰ ਕਾਰਜਕਾਰੀ ਥਾਣਾ ਮੁਖੀ ਤੈਨਾਤ ਕਰ ਦਿੱਤਾ ਗਿਆ ਹੈ । ਇਸ ਮਾਮਲੇ ਸਬੰਧੀ ਜਦੋਂ ਥਾਣਾ ਮੁਖੀ ਪ੍ਰੇਮਜੀਤ ਸਿੰਘ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਉੱਚ ਅਫ਼ਸਰਾਂ ਵੱਲੋਂ ਕੀਤੀ ਗਈ ਅਚਨਚੇਤ ਚੈਕਿੰਗ ਦੇ ਆਧਾਰ ‘ਤੇ ਜਾਂਚ ਦੌਰਾਨ ਥਾਣੇਦਾਰ ਸੁਖਦੇਵ ਸਿੰਘ ਅਤੇ ਹੈੱਡ ਕਾਂਸਟੇਬਲ ਸੁਖਵਿੰਦਰ ਸਿੰਘ ਨੂੰ ਸ਼ਰਾਬੀ ਪਾਏ ਜਾਣ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਸਸਪੈਂਡ ਕਰ ਦਿੱਤਾ ਗਿਆ ਹੈ ਅਤੇ ਥਾਣਾ ਮੁਖੀ ਰਛਪਾਲ ਸਿੰਘ ਨੂੰ ਵੀ ਲਾਈਨ ਹਾਜ਼ਰ ਕਰ ਦਿੱਤਾ ਗਿਆ ਹੈ। ਪੁਲਿਸ ਦੀ ਇਸ ਵੱਡੀ ਕਾਰਵਾਈ ਦੀ ਇਲਾਕੇ ਵਿੱਚ ਚਰਚਾ ਜ਼ੋਰਾਂ ‘ਤੇ ਹੈ ।

Vinkmag ad
Share Our Daily Posts

News Desk

Read Previous

ਕਾਂਗਰਸ ਨੇ ਹੁਣ ਤਕ 60 ਵਿਧਾਇਕਾਂ ਨੂੰ ਟਿਕਟ ਦੇ ਕੇ ਕੈਪਟਨ ਅਮਰਿੰਦਰ ਸਿੰਘ ਦੀਆਂ ਉਮੀਦਾਂ ’ਤੇ ਫੇਰਿਆ ਪਾਣੀ

Read Next

ਹੁਣ ਪੰਜਾਬ ਵਿਧਾਨ ਸਭਾ ਚੋਣਾਂ 20 ਫਰਵਰੀ ਨੂੰ ਹੋਣਗੀਆਂ, ਚੋਣ ਕਮਿਸ਼ਨ ਨੇ ਲਿਆ ਵੱਡਾ ਫ਼ੈਸਲਾ, ਪੜ੍ਹੋ ਸ਼ਡਿਊਲ