Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 10, 2026

ਹੁਣ ਪੰਜਾਬ ਵਿਧਾਨ ਸਭਾ ਚੋਣਾਂ 20 ਫਰਵਰੀ ਨੂੰ ਹੋਣਗੀਆਂ, ਚੋਣ ਕਮਿਸ਼ਨ ਨੇ ਲਿਆ ਵੱਡਾ ਫ਼ੈਸਲਾ, ਪੜ੍ਹੋ ਸ਼ਡਿਊਲ

ਨਵੀਂ ਦਿੱਲੀ (ਏਐਨਆਈ) : ਭਾਰਤੀ ਚੋਣ ਕਮਿਸ਼ਨ ਨੇ ਵੱਖ-ਵੱਖ ਸਿਆਸੀ ਪਾਰਟੀਆਂ ਦੀ ਅਪੀਲ ਤੋਂ ਬਾਅਦ ਪੰਜਾਬ ‘ਚ ਚੋਣਾਂ ਦੀ ਤਰੀਕ ਬਦਲ ਕੇ 20 ਫਰਵਰੀ ਕਰ ਦਿੱਤੀ ਹੈ। ਸੱਤਾਧਾਰੀ ਕਾਂਗਰਸ ਪਾਰਟੀ ਅਤੇ ਸੂਬੇ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਭਾਜਪਾ ਅਤੇ ਪੰਜਾਬ ਲੋਕ ਕਾਂਗਰਸ ਨੇ ਭਾਰਤੀ ਚੋਣ ਕਮਿਸ਼ਨ ਨੂੰ ਚਿੱਠੀ ਲਿਖ ਕੇ ਅਜਿਹਾ ਕਰਨ ਦੀ ਅਪੀਲ ਕੀਤੀ ਸੀ ਕਿ ਪੰਜਾਬ ਵਿਧਾਨ ਸਭਾ ਚੋਣਾਂ 14 ਫਰਵਰੀ ਤੋਂ ਅੱਗੇ ਵਧਾ ਦਿੱਤੀਆਂ ਜਾਣ। ਇਸ ਨੂੰ ਮੰਨਦੇ ਹੋਏ ਚੋਣ ਕਮਿਸ਼ਨ ਨੇ ਇਹ ਫ਼ੈਸਲਾ ਲਿਆ ਹੈ।

ਪਹਿਲਾਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਨੋਟੀਫਿਕੇਸ਼ਨ 21 ਜਨਵਰੀ ਨੂੰ ਜਾਰੀ ਕੀਤਾ ਜਾਣਾ ਸੀ, ਪਰ ਹੁਣ ਇਹ ਨੋਟੀਫਿਕੇਸ਼ਨ 25 ਜਨਵਰੀ 2022 (ਮੰਗਲਵਾਰ) ਨੂੰ ਜਾਰੀ ਕੀਤਾ ਜਾਵੇਗਾ। ਨਾਮਜ਼ਦਗੀ ਦੀ ਆਖਰੀ ਮਿਤੀ 1 ਫਰਵਰੀ 2022 (ਮੰਗਲਵਾਰ) ਅਤੇ ਛਾਂਟੀ ਦੀ ਮਿਤੀ 2 ਫਰਵਰੀ 2022 (ਬੁੱਧਵਾਰ) ਹੋਵੇਗੀ। 4 ਫਰਵਰੀ 2022 (ਸ਼ੁੱਕਰਵਾਰ) ਤੱਕ ਨਾਮ ਵਾਪਸ ਲਏ ਜਾ ਸਕਦੇ ਹਨ। ਵੋਟਾਂ 20 ਫਰਵਰੀ ਨੂੰ ਪੈਣਗੀਆਂ, ਜਦਕਿ ਵੋਟਾਂ ਦੀ ਗਿਣਤੀ ਪਹਿਲਾਂ ਵਾਂਗ 10 ਮਾਰਚ 2022 (ਵੀਰਵਾਰ) ਨੂੰ ਹੋਵੇਗੀ।

ਇਸ ਤੋਂ ਪਹਿਲਾਂ ਸਵੇਰੇ ਚੋਣ ਕਮਿਸ਼ਨ ਨੇ ਵੋਟਾਂ ਦੀ ਤਰੀਕ ‘ਤੇ ਚਰਚਾ ਕਰਨ ਲਈ ਸਹਿਮਤੀ ਜਤਾਈ ਸੀ। ਦਰਅਸਲ 16 ਫਰਵਰੀ ਨੂੰ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਹੈ। ਅਜਿਹੇ ‘ਚ ਸੂਬੇ ਤੋਂ ਵੱਡੀ ਗਿਣਤੀ ‘ਚ ਸ਼ਰਧਾਲੂ ਵਾਰਾਣਸੀ ਜਾਂਦੇ ਹਨ। ਸੀਐਮ ਚਰਨਜੀਤ ਸਿੰਘ ਚੰਨੀ ਨੇ ਚੋਣਾਂ ਦੀ ਤਰੀਕ ਵਧਾਉਣ ਦੀ ਮੰਗ ਕੀਤੀ ਸੀ। ਬੀਤੇ ਦਿਨ ਭਾਰਤੀ ਜਨਤਾ ਪਾਰਟੀ, ਕੈਪਟਨ ਅਮਰਿੰਦਰ ਸਿੰਘ ਦੀ ਪੰਜਾਬ ਲੋਕ ਕਾਂਗਰਸ ਪਾਰਟੀ ਅਤੇ ਸੁਖਦੇਵ ਸਿੰਘ ਢੀਂਡਸਾ ਦੀ ਸ਼੍ਰੋਮਣੀ ਅਕਾਲੀ ਦਲ (ਯੂਨਾਈਟਿਡ) ਨੇ ਵੀ ਚੋਣ ਕਮਿਸ਼ਨ ਤੋਂ ਤਰੀਕ ਵਧਾਉਣ ਦੀ ਮੰਗ ਕੀਤੀ ਹੈ।

ਹੁਸ਼ਿਆਰਪੁਰ ਤੋਂ ਭਾਜਪਾ ਦੇ ਸੰਸਦ ਮੈਂਬਰ ਤੇ ਕੇਂਦਰੀ ਉਦਯੋਗ ਅਤੇ ਵਣਜ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਕਿਹਾ ਕਿ ਚੋਣਾਂ ਦਾ ਸਮਾਂ ਘੱਟੋ-ਘੱਟ ਇਕ ਹਫ਼ਤਾ ਵਧਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਪੱਤਰ ਵਿੱਚ ਕਿਹਾ ਹੈ ਕਿ ਡੇਰਾ ਸੱਚਖੰਡ ਬੱਲਾਂ ਦੇ ਸੰਤ ਨਿਰਜਨ ਦਾਸ ਨੇ ਉਨ੍ਹਾਂ ਨੂੰ ਲਿਖਿਆ ਹੈ। ਪੱਤਰ ‘ਚ ਦੱਸਿਆ ਗਿਆ ਹੈ ਕਿ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਲਈ ਪੰਜਾਬ ਤੋਂ ਕਰੀਬ 20 ਲੱਖ ਲੋਕਾਂ ਦੇ ਵਾਰਾਨਸੀ ਜਾਣ ਦੀ ਸੰਭਾਵਨਾ ਹੈ। ਅਜਿਹੇ ‘ਚ ਵਾਰਾਣਸੀ ਜਾਣ ਵਾਲੇ ਲੋਕ ਵੋਟਿੰਗ ਦਾ ਇਸਤੇਮਾਲ ਨਹੀਂ ਕਰ ਸਕਣਗੇ ਜੋ ਕਿ ਉਨ੍ਹਾਂ ਦਾ ਸੰਵਿਧਾਨਕ ਅਧਿਕਾਰ ਹੈ। ਕੇਂਦਰੀ ਮੰਤਰੀ ਨੇ ਚੋਣ ਕਮਿਸ਼ਨ ਨੂੰ ਲਿਖੇ ਪੱਤਰ ਵਿਚ ਕਿਹਾ ਕਿ ਇਹ ਮਾਮਲਾ ਕਰੋੜਾਂ ਲੋਕਾਂ ਦੀ ਆਸਥਾ ਨਾਲ ਜੁੜਿਆ ਹੋਇਆ ਹੈ। ਇਸ ਲਈ ਪੰਜਾਬ ਵਿੱਚ ਵੋਟਾਂ 18 ਫਰਵਰੀ ਤੋਂ ਬਾਅਦ ਕਰਵਾਈਆਂ ਜਾਣ।

ਗੌਰਤਲਬ ਹੈ ਕਿ ਪੰਜਾਬ ‘ਚ ਕਾਂਗਰਸ ਸੱਤਾ ‘ਚ ਹੈ। ਇਸ ਵਾਰ ਇੱਥੇ ਸਿਆਸੀ ਸਮੀਕਰਨ ਕਾਫੀ ਦਿਲਚਸਪ ਬਣ ਗਏ ਹਨ। ਕੈਪਟਨ ਅਮਰਿੰਦਰ ਸਿੰਘ ਵੱਲੋਂ ਕਾਂਗਰਸ ਨਾਲੋਂ ਨਾਤਾ ਤੋੜ ਕੇ ਨਵੀਂ ਪਾਰਟੀ ਬਣਾਉਣ ਅਤੇ ਭਾਜਪਾ ਨਾਲ ਹੱਥ ਮਿਲਾਉਣ ਨਾਲ ਚੋਣ ਮੈਦਾਨ ਕਾਫੀ ਦਿਲਚਸਪ ਨਜ਼ਰ ਆ ਰਿਹਾ ਹੈ। ਇਸ ਵਾਰ ਵੀ ਇੱਥੇ ਸੱਤਾਧਾਰੀ ਪਾਰਟੀ ਅਤੇ ਆਮ ਆਦਮੀ ਪਾਰਟੀ ਵਿਚਾਲੇ ਜ਼ਬਰਦਸਤ ਟੱਕਰ ਹੁੰਦੀ ਨਜ਼ਰ ਆਉਂਦੀ ਹੈ।

Vinkmag ad
Share Our Daily Posts

News Desk

Read Previous

ਡਿਊਟੀ ‘ਚ ਕੁਤਾਹੀ ਕਰਨ ਵਾਲਾ ਥਾਣਾ ਭੋਗਪੁਰ ਦਾ ਐੱਸਐੱਚਓ ਲਾਈਨ ਹਾਜ਼ਰ, ਏਐੱਸਆਈ ਤੇ ਹੈੱਡ ਕਾਂਸਟੇਬਲ ਮੁਅੱਤਲ

Read Next

ਪੰਜਾਬ ‘ਚ ‘ਆਪ’ ਦਾ CM ਚਿਹਰਾ ਕੌਣ ਹੋਵੇਗਾ, ਕੱਲ੍ਹ 12 ਵਜੇ ਪਾਰਟੀ ਕਰੇਗੀ ਨਾਂ ਦਾ ਐਲਾਨ