Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

November 23, 2026

ਪੰਜਾਬ ‘ਚ ‘ਆਪ’ ਦਾ CM ਚਿਹਰਾ ਕੌਣ ਹੋਵੇਗਾ, ਕੱਲ੍ਹ 12 ਵਜੇ ਪਾਰਟੀ ਕਰੇਗੀ ਨਾਂ ਦਾ ਐਲਾਨ

ਚੰਡੀਗੜ੍ਹ : ਪਾਰਟੀ ਭਲਕੇ ਦੁਪਹਿਰ 12 ਵਜੇ ਐਲਾਨ ਕਰੇਗੀ ਕਿ ਪੰਜਾਬ ‘ਚ ‘ਆਪ’ ਦਾ ਮੁੱਖ ਮੰਤਰੀ ਚਿਹਰਾ ਕੌਣ ਹੋਵੇਗਾ। ‘ਆਪ’ ਮੁਖੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਦਾ ਚਿਹਰਾ ਜਨਤਾ ਦੀ ਰਾਏ ਅਨੁਸਾਰ ਹੀ ਤੈਅ ਕੀਤਾ ਜਾਵੇਗਾ। ਚਾਰ ਦਿਨ ਪਹਿਲਾਂ ਪਾਰਟੀ ਨੇ ਮੁੱਖ ਮੰਤਰੀ ਦੇ ਚਿਹਰੇ ਬਾਰੇ ਲੋਕਾਂ ਦੀ ਰਾਏ ਜਾਣਨ ਲਈ ਫ਼ੋਨ ਨੰਬਰ ਜਾਰੀ ਕੀਤਾ ਸੀ। ਇਸ ‘ਤੇ ਲੋਕ ਆਪਣੀ ਰਾਏ ਦੇ ਰਹੇ ਹਨ।

ਆਮ ਆਦਮੀ ਪਾਰਟੀ (ਆਪ) ਵੱਲੋਂ ਪੰਜਾਬ ‘ਚ ਪਾਰਟੀ ਦਾ ਮੁੱਖ ਮੰਤਰੀ ਦਾ ਚਿਹਰਾ ਚੁਣਨ ਲਈ ਜਾਰੀ ਕੀਤੇ ਗਏ ਨੰਬਰ 7074870748 ‘ਤੇ 72 ਘੰਟਿਆਂ ‘ਚ 15 ਲੱਖ ਤੋਂ ਵੱਧ ਲੋਕਾਂ ਨੇ ਆਪਣੀ ਰਾਏ ਦਿੱਤੀ ਹੈ। ਐਤਵਾਰ ਨੂੰ ‘ਆਪ’ ਦੇ ਸੀਨੀਅਰ ਨੇਤਾ ਅਤੇ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਿਛਲੇ 72 ਘੰਟਿਆਂ ‘ਚ ਸਾਢੇ 5 ਲੱਖ ਤੋਂ ਜ਼ਿਆਦਾ ਲੋਕਾਂ ਨੇ ਵ੍ਹਟਸਐਪ, 7 ਲੱਖ ਦੇ ਕਰੀਬ ਲੋਕਾਂ ਨੇ ਕਾਲ, 1.5 ਲੱਖ ਲੋਕਾਂ ਨੇ ਵੁਆਇਸ ਮੈਸੇਜ ਤੇ 1.5 ਲੱਖ ਲੋਕਾਂ ਨੇ ਟੈਕਸਟ ਮੈਸੇਜ ਰਾਹੀਂ ਆਪਣੀ ਰਾਏ ਦਿੱਤੀ ਹੈ।

ਹਰਪਾਲ ਸਿੰਘ ਚੀਮਾ ਨੇ ਪੰਜਾਬ ਦੇ ਲੋਕਾਂ ਵੱਲੋਂ ਵੱਡੀ ਗਿਣਤੀ ‘ਚ ਮਿਲੇ ਭਰਵੇਂ ਹੁੰਗਾਰੇ ‘ਤੇ ਕਿਹਾ ਕਿ ਪੰਜਾਬ ਦੇ ਲੋਕਾਂ ਵੱਲੋਂ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਦਾ ਮੁੱਖ ਮੰਤਰੀ ਬਣਾਉਣ ਲਈ ਲੱਖਾਂ ਦੀ ਗਿਣਤੀ ‘ਚ ਮਿਲ ਰਿਹਾ ਹੁੰਗਾਰਾ ਸਾਬਿਤ ਕਰਦਾ ਹੈ ਕਿ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਮੌਕਾ ਦੇਣ ਦਾ ਪੂਰਾ ਮਨ ਬਣਾ ਲਿਆ ਹੈ। ਇਸ ਵਾਰ ‘ਆਪ’ ਦੀ ਸਰਕਾਰ ਸਪੱਸ਼ਟ ਬਹੁਮਤ ਨਾਲ ਬਣੇਗੀ ਤੇ ਰਵਾਇਤੀ ਪਾਰਟੀਆਂ ਦੀ ਗੰਦੀ ਰਾਜਨੀਤੀ ਦਾ ਸਫਾਇਆ ਕੀਤਾ ਜਾਵੇਗਾ। ਪੰਜਾਬ ਦੇ ਲੋਕ ਰਵਾਇਤੀ ਪਾਰਟੀਆਂ ਦੀ ਭ੍ਰਿਸ਼ਟਾਚਾਰ ਤੇ ਲੁੱਟ ਦੀ ਰਾਜਨੀਤੀ ਤੋਂ ਤੰਗ ਆ ਚੁੱਕੇ ਹਨ। ਲੋਕ ਹੁਣ ਬਦਲਾਅ ਚਾਹੁੰਦੇ ਹਨ।

ਚੀਮਾ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਅਤੇ ਦੇਸ਼ ਦੇ ਲੋਕਤੰਤਰ ਨੂੰ ਮਜ਼ਬੂਤ ​​ਕਰਨ ਲਈ ਵੱਧ ਤੋਂ ਵੱਧ ਗਿਣਤੀ ‘ਚ ‘ਆਪ’ ਵੱਲੋਂ ਜਾਰੀ ਕੀਤੇ ਗਏ ਨੰਬਰ ‘ਤੇ ਆਪਣੀ ਰਾਏ ਦਿਓ ਅਤੇ ਆਪਣੀ ਮਰਜ਼ੀ ਦਾ ਮੁੱਖ ਮੰਤਰੀ ਚੁਣ ਕੇ ਆਮ ਆਦਮੀ ਪਾਰਟੀ ਦੀ ਸਰਕਾਰ ‘ਚ ਸ਼ਾਮਲ ਹੋਵੋ। ਸਾਰੇ ਅੰਕੜੇ ਇਕੱਠੇ ਹੋਣ ਤੋਂ ਬਾਅਦ ਪਾਰਟੀ ਲੋਕਾਂ ਤੋਂ ਮਿਲੀ ਰਾਏ ਅਨੁਸਾਰ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਕਰੇਗੀ।

Vinkmag ad
Share Our Daily Posts

News Desk

Read Previous

ਹੁਣ ਪੰਜਾਬ ਵਿਧਾਨ ਸਭਾ ਚੋਣਾਂ 20 ਫਰਵਰੀ ਨੂੰ ਹੋਣਗੀਆਂ, ਚੋਣ ਕਮਿਸ਼ਨ ਨੇ ਲਿਆ ਵੱਡਾ ਫ਼ੈਸਲਾ, ਪੜ੍ਹੋ ਸ਼ਡਿਊਲ

Read Next

ਕਾਰਤੂਸਾਂ ਤੇ ਦੇਸੀ ਕੱਟੇ ਸਣੇ ਇਕ ਗਿ੍ਫ਼ਤਾਰ