ਲੁਧਿਆਣਾ : ਕ੍ਰਾਈਮ ਬ੍ਾਚ-3 ਦੀ ਟੀਮ ਨੇ ਦੇਸੀ ਕੱਟੇ ਅਤੇ ਦੋ ਕਾਰਤੂਸਾਂ ਸਮੇਤ ਜਨਕਪੁਰੀ ਗਲੀ ਨੰਬਰ-6 ਦੇ ਰਹਿਣ ਵਾਲੇ ਅਨਿਲ ਕੁਮਾਰ ਨੂੰ ਗਿ੍ਫ਼ਤਾਰ ਕੀਤਾ ਹੈ। ਜਾਣਕਾਰੀ ਦਿੰਦਿਆਂ ਤਫ਼ਤੀਸ਼ੀ ਅਫ਼ਸਰ ਬਲਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ‘ਤੇ ਬਾਗ ਸੂਫੀਆ ਚੌਕ ‘ਚ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਸ਼ੱਕ ਦੇ ਆਧਾਰ ‘ਤੇ ਜਦ ਪੁਲਿਸ ਨੇ ਇਕ ਨੌਜਵਾਨ ਨੂੰ ਰੋਕ ਕੇ ਉਸ ਦੀ ਤਲਾਸ਼ੀ ਲਈ ਤਾਂ ਉਸ ਦੇ ਕਬਜ਼ੇ ‘ਚੋਂ ਦੇਸੀ ਕੱਟਾ ਅਤੇ 315 ਬੋਰ ਦੇ 2 ਕਾਰਤੂਸ ਬਰਾਮਦ ਕੀਤੇ ਗਏ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਅਸਲਾ ਐਕਟ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
