ਚੰਡੀਗੜ੍ਹ : ED Raids In Punjab: ਇਨਫੋਰਸਮੈਂਟ ਡਾਇਰੈਕਟੋਰੇਟ (ED) ਦੀ ਟੀਮ ਰੇਤ ਦੀ ਗੈਰ-ਕਾਨੂੰਨੀ ਮਾਈਨਿੰਗ ਦੇ ਮਾਮਲੇ ‘ਚ ਪੰਜਾਬ ਵਿੱਚ ਛਾਪੇਮਾਰੀ ਕਰ ਰਹੀ ਹੈ। ਟੀਮ ਨੇ ਰੇਤ ਮਾਫੀਆ ਨਾਲ ਜੁੜੇ ਭੁਪਿੰਦਰ ਸਿੰਘ ਹਨੀ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਹੈ। ਵੇਰਵੇ ਇਕੱਠੇ ਕੀਤੇ ਜਾ ਰਹੇ ਹਨ। ANI ਨੇ ਟਵੀਟ ਕਰ ਕੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ। ਛਾਪੇਮਾਰੀ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ। ਫਿਲਹਾਲ ਇਸ ਸਬੰਧੀ ਕੋਈ ਵੀ ਅਧਿਕਾਰੀ ਕੁਝ ਵੀ ਦੱਸਣ ਨੂੰ ਤਿਆਰ ਨਹੀਂ ਹੈ। ਦੱਸਿਆ ਜਾ ਰਿਹਾ ਹੈ ਕਿ ਈਡੀ ਨੇ ਭੁਪਿੰਦਰ ਸਿੰਘ ਹਨੀ ਦੇ 10 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਹੈ। ਹਨੀ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਭਤੀਜਾ ਦੱਸਿਆ ਜਾਂਦਾ ਹੈ।
Enforcement Directorate conducting raids in Punjab in illegal sand mining case. ED searches premises linked to sand mafia Bhupinder Singh Honey, Officials said
— ANI (@ANI) January 18, 2022
