ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਮੋਹਾਲੀ ਵਿਖੇ ਪ੍ਰੈੱਸ ਕਾਨਫਰੰਸ ਸ਼ੁਰੂ ਹੋਈ। ਇਸ ਦੌਰਾਨ ਕੇਜਰੀਵਾਲ ਨੇ ਭਗਵੰਤ ਮਾਨ ਨੂੰ ਸੀਐੱਮ ਚਿਹਰਾ ਐਲਾਨਿਆ। ਰਾਘਵ ਚੱਢਾ ਤੇ ਭਗਵੰਤ ਮਾਨ ਕੇਜਰੀਵਾਲ ਦੇ ਨਾਲ ਮੰਚ ‘ਤੇ ਬੈਠੇ ਸਨ। ਕੇਜਰੀਵਾਲ ਨੇ ਕਿਹਾ ਕਿ ਮੈਂ ਜਿੱਥੇ ਵੀ ਜਾਂਦਾ ਸੀ ਲੋਕ ਮੈਨੂੰ ਇਹੀ ਕਹਿੰਦੇ ਸੀ ਕਿ CM ਚਿਹਰਾ ਕੌਣਾ ਹੋਵੇਗਾ ਤੇ ਮੈਂ ਹਮੇਸ਼ਾ ਹੌਸਲਾ ਰੱਖਣ ਦੀ ਗੱਲ ਕਰਦਾ ਸੀ। ਉਨ੍ਹਾਂ ਕਿਹਾ ਕਿ ਅੱਜ ਉਹ ਘੜੀ ਆ ਗਈ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਜੀ ਮੇਰੇ ਛੋਟੇ ਭਰਾ ਹਨ। ਉਨ੍ਹਾਂ ਕਿਹਾ ਕਿ ਜੇਕਰ ਮੈਂ ਭਗਵੰਤ ਮਾਨ ਦਾ ਨਾਂ ਐਲਾਨ ਦਿੰਦਾ ਤਾਂ ਲੋਕ ਕਹਿੰਦੇ ਕਿ ਆਪਣੇ ਭਰਾ ਨੂੰ ਸੀਐੱਮ ਚਿਹਰਾ ਬਣਾ ਦਿੱਤਾ।
Aam Aadmi Party Lok Sabha MP from Sangrur constituency in Punjab Bhagwant Mann will be the party's chief ministerial candidate for the upcoming Assembly elections: Delhi CM & Aam Aadmi Party's national convenor Arvind Kejriwal#PunjabAssemblyelections2022 pic.twitter.com/Tkg0lb7B3K
— ANI (@ANI) January 18, 2022
ਬੀਤੇ ਦਿਨੀਂ ‘ਆਪ’ ਮੁਖੀ ਅਰਵਿੰਦ ਕੇਜਰੀਵਾਲ ਨੇ ਕਿਹਾ ਸੀ ਕਿ ਮੁੱਖ ਮੰਤਰੀ ਦਾ ਚਿਹਰਾ ਜਨਤਾ ਦੀ ਰਾਏ ਅਨੁਸਾਰ ਹੀ ਤੈਅ ਕੀਤਾ ਜਾਵੇਗਾ। ਚਾਰ ਦਿਨ ਪਹਿਲਾਂ ਪਾਰਟੀ ਨੇ ਮੁੱਖ ਮੰਤਰੀ ਦੇ ਚਿਹਰੇ ਬਾਰੇ ਲੋਕਾਂ ਦੀ ਰਾਏ ਜਾਣਨ ਲਈ ਫ਼ੋਨ ਨੰਬਰ ਜਾਰੀ ਕੀਤਾ ਸੀ ਜਿਸ ‘ਤੇ ਲੋਕਾਂ ਨੇ ਆਪਣੀ ਰਾਏ ਦਿੱਤੀ। ਆਮ ਆਦਮੀ ਪਾਰਟੀ (ਆਪ) ਵੱਲੋਂ ਪੰਜਾਬ ‘ਚ ਪਾਰਟੀ ਦਾ ਮੁੱਖ ਮੰਤਰੀ ਦਾ ਚਿਹਰਾ ਚੁਣਨ ਲਈ ਜਾਰੀ ਕੀਤੇ ਗਏ ਨੰਬਰ 7074870748 ‘ਤੇ 96 ਘੰਟਿਆਂ ‘ਚ 22 ਲੱਖ ਤੋਂ ਵੱਧ ਲੋਕਾਂ ਨੇ ਆਪਣੀ ਰਾਏ ਦਿੱਤੀ ਹੈ।
ਪ੍ਰੈੱਸ ਕਾਨਫਰੰਸ ਤੋਂ ਪਹਿਲਾਂ ਕੇਜਰੀਵਾਲ ਨੇ ਅੱਜ ਪੰਜਾਬ ‘ਚ ਹੋਈ ED ਦੀ ਛਾਪੇਮਾਰੀ ਨੂੰ ਲੈ ਕੇ CM ਪੰਜਾਬ ਚਰਨਜੀਤ ਸਿੰਘ ਚੰਨੀ ‘ਤੇ ਤਨਜ਼ ਕੱਸਿਆ ਹੈ। ਉਨ੍ਹਾਂ ਕਿਹਾ ਕਿ ਚੰਨੀ ਦੇ ਘਰ ਰੇਤ ਦੀ ਨਾਜਾਇਜ਼ ਮਾਈਨਿੰਗ ਦੇ ਮਾਮਲੇ ‘ਚ ਛਾਪੇਮਾਰੀ ਕੀਤੀ ਜਾ ਰਹੀ ਹੈ। ਰਾਘਵ ਚੱਢਾ ਜੀ ਨੇ ਚੰਨੀ ਸਾਹਿਬ ਨੂੰ ਵੀ ਦਿਖਾਇਆ ਕਿ ਕਿਵੇਂ ਰੇਤ ਦੀ ਚੋਰੀ ਹੋ ਰਹੀ ਹੈ ਪਰ ਫਿਰ ਵੀ ਉਨ੍ਹਾਂ ਨੇ ਇਸ ‘ਤੇ ਕੋਈ ਕਾਰਵਾਈ ਨਹੀਂ ਕੀਤੀ।
Mohali, Punjab | It's very sad to know that raid is being conducted on the premises of Punjab CM Charanjit Singh Channi's relative in connection with a case of illegal sand mining. Punjab CM & his relatives are involved in illegal sand mining: Delhi CM Arvind Kejriwal pic.twitter.com/OhdQYA8OSn
— ANI (@ANI) January 18, 2022
