Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 17, 2026

ਬਿਕਰਮ ਮਜੀਠੀਆ ਨੂੰ ਹਾਈ ਕੋਰਟ ਤੋਂ ਰਾਹਤ ਬਰਕਰਾਰ, ਅੰਤਰਿਮ ਜ਼ਮਾਨਤ 24 ਜਨਵਰੀ ਤਕ ਵਧਾਈ

ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਨਸ਼ਿਆਂ ਦੇ ਮਾਮਲੇ ਵਿੱਚ ਫਸੇ ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਮਜੀਠੀਆ ਨੂੰ ਰਾਹਤ ਬਰਕਰਾਰ ਰੱਖੀ ਹੈ। ਮਜੀਠੀਆ ਦੀ ਅੰਤਰਿਮ ਜ਼ਮਾਨਤ 24 ਜਨਵਰੀ ਤਕ ਵਧਾ ਦਿੱਤੀ ਗਈ ਹੈ। ਹਾਈ ਕੋਰਟ ਦੇ ਹੁਕਮਾਂ ’ਤੇ ਉਹ ਤਿੰਨ ਵਾਰ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਅੱਗੇ ਪੇਸ਼ ਹੋ ਚੁੱਕੇ ਹਨ।

ਐਨਡੀਪੀਐਸ ਮਾਮਲੇ ‘ਚ ਫਸੇ ਅਕਾਲੀ ਆਗੂ ਬਿਕਰਮ ਮਜੀਠੀਆ ਦੀ ਪਿਛਲੀ ਸੁਣਵਾਈ ਦੌਰਾਨ ਹਾਈ ਕੋਰਟ ਨੇ ਅਗਾਊਂ ਜ਼ਮਾਨਤ ਦੀ ਮੰਗ ਵਾਲੀ ਪਟੀਸ਼ਨ ’ਤੇ ਹਾਈ ਕੋਰਟ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ ਕੇ ਜਵਾਬ ਤਲਬ ਕੀਤਾ ਸੀ। 10 ਜਨਵਰੀ ਨੂੰ ਉਨ੍ਹਾਂ ਨੂੰ ਸ਼ਰਤਾਂ ਸਮੇਤ ਅੰਤਰਿਮ ਜ਼ਮਾਨਤ ਮਿਲ ਗਈ ਸੀ। ਹਾਈ ਕੋਰਟ ਨੇ ਮਜੀਠੀਆ ਨੂੰ ਅੰਤਰਿਮ ਜ਼ਮਾਨਤ ਦਿੰਦੇ ਹੋਏ ਕੁਝ ਸ਼ਰਤਾਂ ਵੀ ਲਗਾਈਆਂ ਹਨ। ਇਨ੍ਹਾਂ ਵਿਚ ਵਿਦੇਸ਼ ਨਾ ਜਾਣਾ, ਮਾਮਲੇ ਨਾਲ ਸਬੰਧਤ ਕਿਸੇ ਵਿਅਕਤੀ ਨਾਲ ਸੰਪਰਕ ਨਾ ਕਰਨਾ, ਪੁੱਛਗਿੱਛ ‘ਚ ਜਾਂਚ ਟੀਮ ਨੂੰ ਸਹਿਯੋਗ ਦੇਣ ਵਰਗੀਆਂ ਸ਼ਰਤਾਂ ਸ਼ਾਮਲ ਸਨ। ਹਾਈ ਕੋਰਟ ਨੇ ਉਨ੍ਹਾਂ ਨੂੰ ਦੋ ਦਿਨ ਬਾਅਦ ਹੀ ਜਾਂਚ ਟੀਮ ਅੱਗੇ ਪੇਸ਼ ਹੋਣ ਲਈ ਕਿਹਾ ਸੀ। ਅਕਾਲੀ ਆਗੂ ਮਜੀਠੀਆ ਹੁਣ ਤਕ ਤਿੰਨ ਵਾਰ ਐਸਆਈਟੀ ਦੀ ਜਾਂਚ ਵਿੱਚ ਸ਼ਾਮਲ ਹੋ ਚੁੱਕੇ ਹਨ। ਉਹ ਜਾਂਚ ਟੀਮ ਨਾਲ ਸਹਿਯੋਗ ਕਰ ਰਹੇ ਹਨ।

ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਪਿਛਲੀ ਸੁਣਵਾਈ ਦੌਰਾਨ ਮਜੀਠੀਆ ਵੱਲੋਂ ਪੇਸ਼ ਹੋਏ ਸੀਨੀਅਰ ਐਡਵੋਕੇਟ ਮੁਕੁਲ ਰੋਹਤਗੀ ਨੇ ਕਿਹਾ ਸੀ ਕਿ ਮਜੀਠੀਆ ਖਿਲਾਫ਼ ਇਹ ਕੇਸ ਸੂਬੇ ਦੀ ਸੱਤਾਧਾਰੀ ਕਾਂਗਰਸ ਸਰਕਾਰ ਵੱਲੋਂ ਸਿਆਸੀ ਰੰਜਿਸ਼ ਅਤੇ ਦੁਸ਼ਮਣੀ ਤਹਿਤ ਦਰਜ ਕੀਤਾ ਗਿਆ ਹੈ, ਜਿਸ ਦਾ ਉਹ ਵਿਧਾਨ ਸਭਾ ਚੋਣਾਂ ਵਿੱਚ ਲਾਹਾ ਲੈਣਾ ਚਾਹੁੰਦੀ ਹੈ। ਉਨ੍ਹਾਂ ਉੱਪਰੇ ਲਗਾਏ ਗਏ ਸਾਰੇ ਦੋਸ਼ ਬੇਬੁਨਿਆਦ ਹਨ। ਮਜੀਠੀਆ ਜਾਂਚ ਵਿਚ ਸ਼ਾਮਲ ਹੋ ਸਕਦਾ ਹੈ ਇਸ ਲਈ ਉਨ੍ਹਾਂ ਨੂੰ ਅਗਾਊਂ ਜ਼ਮਾਨਤ ਦਿੱਤੀ ਜਾਵੇ।

Vinkmag ad
Share Our Daily Posts

News Desk

Read Previous

AAP CM Face : ਭਗਵੰਤ ਮਾਨ AAP ਦਾ ਸੀਐੱਮ ਚਿਹਰਾ, ਅਰਵਿੰਦ ਕੇਜਰੀਵਾਲ ਨੇ ਕੀਤਾ ਐਲਾਨ

Read Next

ਵਿਦੇਸ਼ ਜਾਣ ਦੀ ਚਾਹ ‘ਚ ਪੰਜਾਬੀ ਨੌਜਵਾਨ ਨੇ ਤੋੜੀਆਂ ਸਾਰੀਆਂ ਹੱਦਾਂ, ਅੰਮ੍ਰਿਤਸਰ ਏਅਰਪੋਰਟ ਦੀ ਕੰਧ ਟੱਪ ਕੇ ਦੁਬਈ ਦੇ ਜਹਾਜ਼ ਤਕ ਪੁੱਜਾ