Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 17, 2026

ਵਿਦੇਸ਼ ਜਾਣ ਦੀ ਚਾਹ ‘ਚ ਪੰਜਾਬੀ ਨੌਜਵਾਨ ਨੇ ਤੋੜੀਆਂ ਸਾਰੀਆਂ ਹੱਦਾਂ, ਅੰਮ੍ਰਿਤਸਰ ਏਅਰਪੋਰਟ ਦੀ ਕੰਧ ਟੱਪ ਕੇ ਦੁਬਈ ਦੇ ਜਹਾਜ਼ ਤਕ ਪੁੱਜਾ

ਅੰਮ੍ਰਿਤਸਰ : ਪੰਜਾਬ ਦੇ ਨੌਜਵਾਨਾਂ ‘ਚ ਵਿਦੇਸ਼ ਜਾਣ ਦਾ ਕ੍ਰੇਜ਼ ਹੈ, ਇਹ ਗੱਲ ਸਾਰੇ ਜਾਣਦੇ ਹਨ। ਹਾਲਾਂਕਿ ਪੰਜਾਬ ਦੇ ਇਕ ਨੌਜਵਾਨ ਨੇ ਇਸ ਲਈ ਸਾਰੀਆਂ ਹੱਦਾਂ ਤੋੜ ਦਿੱਤੀਆਂ। ਉਹ ਸੁਰੱਖਿਆ ਕੰਧ ‘ਤੇ ਚੜ੍ਹ ਕੇ ਹਵਾਈ ਅੱਡੇ ‘ਚ ਦਾਖਲ ਹੋਇਆ ਅਤੇ ਇੰਡੀਆ ਐਕਸਪ੍ਰੈਸ ਦੀ ਫਲਾਈਟ ਤਕ ਜਾ ਪੁੱਜਾ ਜੋ ਦੁਬਈ ਜਾ ਰਹੀ ਸੀ। ਹਾਲਾਂਕਿ ਇਸ ਤੋਂ ਪਹਿਲਾਂ ਕਿ ਉਹ ਜਹਾਜ਼ ਵਿੱਚ ਦਾਖਲ ਹੁੰਦਾ, ਸੀਆਈਐਸਐਫ ਦੇ ਜਵਾਨਾਂ ਨੇ ਉਸਨੂੰ ਦੇਖਿਆ ਤੇ ਤੁਰੰਤ ਹਿਰਾਸਤ ਵਿੱਚ ਲੈ ਲਿਆ। ਹਵਾਈ ਅੱਡੇ ਦੀ ਸੁਰੱਖਿਆ ‘ਚ ਸੰਨ੍ਹ ਲੱਗਣ ਤੇ ਆਪਣੀ ਨਾਕਾਮੀ ਕਾਰਨ ਹੁਣ ਕੇਂਦਰੀ ਉਦਯੋਗਿਕ ਸੁਰੱਖਿਆ ਬਲ (ਸੀਆਈਐਸਐਫ) ਮਾਮਲੇ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਹੁਣ ਤਕ ਦੀ ਜਾਂਚ ‘ਚ ਪਤਾ ਲੱਗਾ ਹੈ ਕਿ ਨੌਜਵਾਨ ਵਿਦੇਸ਼ ਜਾਣ ਦੀ ਇੱਛਾ ਨਾਲ ਏਅਰਪੋਰਟ ‘ਤੇ ਪਹੁੰਚਿਆ ਸੀ।

ਜਾਣਕਾਰੀ ਮੁਤਾਬਕ ਸੋਮਵਾਰ ਰਾਤ 11 ਵਜੇ ਏਅਰ ਇੰਡੀਆ ਐਕਸਪ੍ਰੈਸ ਦੀ ਫਲਾਈਟ ਨੰਬਰ IX-131 ਅੰਮ੍ਰਿਤਸਰ ਤੋਂ ਸ਼ਾਰਜਾਹ ਲਈ ਉਡਾਣ ਭਰਨ ਤੋਂ ਪਹਿਲਾਂ ਰਨਵੇਅ ‘ਤੇ ਖੜ੍ਹੀ ਸੀ। ਇਸ ਦੌਰਾਨ ਇਕ ਵਿਅਕਤੀ ਏਅਰਪੋਰਟ ਦੀ ਕੰਧ ਟੱਪ ਕੇ ਅੰਦਰ ਦਾਖਲ ਹੋਇਆ ਤੇ ਜਹਾਜ਼ ਤਕ ਪਹੁੰਚ ਗਿਆ। ਪਰ ਇਸ ਤੋਂ ਪਹਿਲਾਂ ਕਿ ਉਹ ਆਪਣੇ-ਆਪ ਨੂੰ ਫਲਾਈਟ ਦੇ ਅੰਦਰ ਲੁਕਾਉਂਦਾ, ਏਅਰਪੋਰਟ ਸਕਿਓਰਟੀ ‘ਚ ਤਾਇਨਾਤ ਸਟਾਫ ਨੇ ਉਸ ਨੂੰ ਦੇਖ ਲਿਆ। ਸਟਾਫ ਨੇ ਤੁਰੰਤ ਉਸ ਨੂੰ ਫੜ ਕੇ ਸੀਆਈਐਸਐਫ ਦੇ ਹਵਾਲੇ ਕਰ ਦਿੱਤਾ। ਫਿਲਹਾਲ ਦੋਸ਼ੀ ਨੌਜਵਾਨ ਸੀਆਈਐਸਐਫ ਦੀ ਹਿਰਾਸਤ ‘ਚ ਹੈ ਅਤੇ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਸੂਤਰਾਂ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਨੌਜਵਾਨ ਕਹਿ ਰਿਹਾ ਹੈ ਕਿ ਉਹ ਵਿਦੇਸ਼ ਜਾ ਕੇ ਪੈਸੇ ਕਮਾਉਣਾ ਚਾਹੁੰਦਾ ਹੈ ਅਤੇ ਇਸੇ ਲਈ ਕੰਧ ਟੱਪ ਕੇ ਅੰਦਰ ਦਾਖਲ ਹੋਇਆ। ਉਸਦੀ ਜੇਬ ‘ਚੋਂ ਇੱਕ ਆਧਾਰ ਕਾਰਡ ਐਨਰੋਲਮੈਂਟ ਸਲਿੱਪ ਮਿਲੀ ਜੋ ਕਾਫੀ ਫਟੀ ਹੋਈ ਹੈ। ਫਿਲਹਾਲ ਉਸ ਦੇ ਸ਼ਬਦਾਂ ਤੋਂ ਕੁਝ ਵੀ ਸਪੱਸ਼ਟ ਨਹੀਂ ਹੋ ਰਿਹਾ।

ਹਵਾਈ ਅੱਡੇ ਦੀ ਸੁਰੱਖਿਆ ‘ਚ ਵੱਡੀ ਖਾਮੀ

ਬੀਤੇ ਸਾਲਾਂ ਦੌਰਾਨ ਪਠਾਨਕੋਟ ਏਅਰਫੋਰਸ ਬੇਸ ‘ਤੇ ਹੋਏ ਅੱਤਵਾਦੀ ਹਮਲੇ ਅਤੇ ਕੁਝ ਦਿਨ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ‘ਚ ਢਿੱਲ ਦੇ ਬਾਵਜੂਦ ਪੰਜਾਬ ‘ਚ ਸੁਰੱਖਿਆ ‘ਚ ਲਾਪਰਵਾਹੀ ਵਰਤੀ ਜਾ ਰੀਹ ਹੈ। ਸੋਮਵਾਰ ਰਾਤ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਇਸ ਦੀ ਤਾਜ਼ਾ ਮਿਸਾਲ ਦੇਖਣ ਨੂੰ ਮਿਲੀ।

Vinkmag ad
Share Our Daily Posts

News Desk

Read Previous

ਬਿਕਰਮ ਮਜੀਠੀਆ ਨੂੰ ਹਾਈ ਕੋਰਟ ਤੋਂ ਰਾਹਤ ਬਰਕਰਾਰ, ਅੰਤਰਿਮ ਜ਼ਮਾਨਤ 24 ਜਨਵਰੀ ਤਕ ਵਧਾਈ

Read Next

120 ਕਿੱਲੋ ਡੋਡਿਆਂ ਸਮੇਤ ਦੋ ਵਿਅਕਤੀ ਕਾਬੂ