ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ (SAD) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਅੰਮ੍ਰਿਤਸਰ ਵਿਖੇ ਕੌਂਸਲਰ ਜਗਦੀਪ ਸਿੰਘ ਰਿੰਕੂ ਨਰੂਲਾ ਸਮੇਤ ਕਈ ਕਾਂਗਰਸੀ ਵਰਕਰਾਂ ਨੂੰ ਅਕਾਲੀ ਦਲ ‘ਚ ਸ਼ਾਮਲ ਕੀਤਾ। ਸੁਖਬੀਰ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਵੱਲੋਂ ਇਕ ਡਿਪਟੀ ਸੀਐੱਮ ਬਸਪਾ ਦਾ ਹੋਵੇਗਾ। ਬਾਦਲ ਨੇ ਕਿਹਾ ਕਿ ਜੇਕਰ ਮੁੱਖ ਮੰਤਰੀ ਚੰਨੀ ਦੇ ਘਰ ਰੇਡ ਹੁੰਦੀ ਤਾਂ ਘੱਟ ਤੋਂ ਘੱਟ 300 ਕਰੋੜ ਰੁਪਏ ਮਿਲਣੇ ਸਨ।
ਭਗਵੰਤ ਮਾਨ ਨੂੰ ਆਮ ਆਦਮੀ ਪਾਰਟੀ ਵੱਲੋਂ ਮੁੱਖ ਮੰਤਰੀ ਚਿਹਰਾ ਐਲਾਨਣ ‘ਤੇ ਸੁਖਬੀਰ ਬਾਦਲ ਨੇ ਕਿਹਾ ਕਿ ‘ਆਪ’ ਦੇ ਕੌਮੀ ਪ੍ਰਧਾਨ ਅਰਵਿੰਦ ਕੇਜਰੀਵਾਲ ਨੇ ਭਗਵੰਤ ਮਾਨ ਨੂੰ ਆਪਣੇ ਇਸ਼ਾਰਿਆਂ ‘ਤੇ ਨਚਾਉਣ ਲਈ ਉਸ ਨੂੰ ਚੁਣਿਆ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਵੱਲੋਂ ਪੰਜਾਬ ‘ਚ ਥਾਂ-ਥਾਂ ਇਹ ਪ੍ਰਚਾਰ ਕੀਤਾ ਜਾ ਰਿਹਾ ਕਿ ‘ਇਕ ਮੌਕਾ ਕੇਜਰੀਵਾਲ ਨੂੰ’। ਲੋਕ ਹੁਣ ਇਹ ਦੇਖਣ ਕਿ ਮੌਕਾ ਕੇਜਰੀਵਾਲ ਮੰਗ ਰਿਹਾ ਹੈ ਕਿ ਭਗਵੰਤ ਮਾਨ।
