Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 26, 2026

ਜਬਰ ਜਨਾਹ ਦੇ ਮਾਮਲੇ ‘ਚ ਲੋਕ ਇਨਸਾਫ਼ ਪਾਰਟੀ ਦੇ ਮੁਖੀ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਝਟਕਾ, ਭਗੌੜਾ ਐਲਾਨਣ ਦੀ ਕਾਰਵਾਈ ਸ਼ੁਰੂ

ਲੁਧਿਆਣਾ: ਜੁਡੀਸ਼ੀਅਲ ਮੈਜਿਸਟ੍ਰੇਟ ਹਰਸਿਮਰਨਜੀਤ ਕੌਰ ਦੀ ਅਦਾਲਤ ਦੇ ਸਖ਼ਤ ਰੁਖ਼ ਤੋਂ ਬਾਅਦ ਪੁਲਿਸ ਨੇ ਆਖਰਕਾਰ ਲੋਕ ਇਨਸਾਫ਼ ਪਾਰਟੀ ਦੇ ਮੁਖੀ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਭਗੌੜਾ ਐਲਾਨਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜੇਕਰ ਵਿਧਾਇਕ ਬੈਂਸ ਨੇ 30 ਦਿਨਾਂ ਦੇ ਅੰਦਰ ਗ੍ਰਿਫ਼ਤਾਰੀ ਨਾ ਕੀਤੀ ਤਾਂ ਉਨ੍ਹਾਂ ਨੂੰ ਅਦਾਲਤ ਵੱਲੋਂ ਭਗੌੜਾ ਐਲਾਨ ਦਿੱਤਾ ਜਾਵੇਗਾ। ਵਿਧਾਇਕ ‘ਤੇ 44 ਸਾਲਾ ਔਰਤ ਨਾਲ ਜਬਰ ਜਨਾਹ ਕਰਨ ਦਾ ਦੋਸ਼ ਹੈ। ਅਦਾਲਤ ਦੇ ਹੁਕਮਾਂ ‘ਤੇ ਜੁਲਾਈ 2021 ‘ਚ ਮਾਮਲਾ ਦਰਜ ਕੀਤਾ ਗਿਆ ਸੀ। ਬੈਂਸ ਦੇ ਨਾਂ ‘ਤੇ ਵਾਰੰਟ ਜਾਰੀ ਹੋਣ ਦੇ ਬਾਵਜੂਦ ਪੁਲਿਸ ਵੱਲੋਂ ਗ੍ਰਿਫਤਾਰ ਨਾ ਕੀਤੇ ਜਾਣ ‘ਤੇ ਅਦਾਲਤ ਨੇ ਬੈਂਸ ਨੂੰ ਸਖਤ ਫਟਕਾਰ ਲਗਾਈ ਸੀ। ਇਸ ਤੋਂ ਬਾਅਦ ਪੁਲਿਸ ਅਧਿਕਾਰੀ ਨੇ ਵੀਰਵਾਰ ਨੂੰ ਅਦਾਲਤ ਨੂੰ ਦੱਸਿਆ ਕਿ 19 ਜਨਵਰੀ ਨੂੰ ਵਿਧਾਇਕ ਖਿਲਾਫ ਇਸ਼ਤਿਹਾਰ ਜਾਰੀ ਕੀਤਾ ਗਿਆ ਹੈ।

ਦੱਸ ਦੇਈਏ ਕਿ ਇਸ ਅਦਾਲਤ ਤੋਂ ਕੇਸ ਨੂੰ ਕਿਸੇ ਹੋਰ ਅਦਾਲਤ ਵਿੱਚ ਤਬਦੀਲ ਕਰਨ ਦੀ ਪਟੀਸ਼ਨ ਵੀ ਸੈਸ਼ਨ ਜੱਜ ਮੁਨੀਸ਼ ਸਿੰਗਲ ਨੇ ਕੁਝ ਦਿਨ ਪਹਿਲਾਂ ਖਾਰਜ ਕਰ ਦਿੱਤੀ ਸੀ। ਦਰਅਸਲ ਜਬਰ ਜਨਾਹ ਮਾਮਲੇ ‘ਚ ਵਿਧਾਇਕ ਬੈਂਸ ਦੇ ਵਕੀਲ ਨੇ ਗ੍ਰਿਫਤਾਰੀ ਵਾਰੰਟ ਵਾਪਸ ਲੈਣ ਲਈ ਪਟੀਸ਼ਨ ਦਾਇਰ ਕੀਤੀ ਸੀ। ਇਸ ਨੂੰ ਅਦਾਲਤ ਨੇ 24 ਦਸੰਬਰ ਨੂੰ ਰੱਦ ਕਰ ਦਿੱਤਾ ਸੀ। ਅਦਾਲਤ ਨੇ ਕਿਹਾ ਸੀ ਕਿ ਜਦੋਂ ਮੁਲਜ਼ਮ ਕਦੇ ਪੇਸ਼ ਹੀ ਨਹੀਂ ਹੋਏ ਤਾਂ ਅਜਿਹੀ ਅਰਜ਼ੀ ਦਾ ਕੋਈ ਮਤਲਬ ਨਹੀਂ ਰਹਿ ਜਾਂਦਾ। ਉਸ ਦਿਨ ਅਦਾਲਤ ਨੇ ਪੁਲਿਸ ਨੂੰ ਮੁਲਜ਼ਮ ਵਿਧਾਇਕ ਖ਼ਿਲਾਫ਼ ਇਸ਼ਤਿਹਾਰ ਜਾਰੀ ਕਰਨ ਅਤੇ ਸਬੰਧਿਤ ਪੁਲਿਸ ਮੁਲਾਜ਼ਮ ਦੇ ਬਿਆਨ ਦਰਜ ਕਰਨ ਦੇ ਹੁਕਮ ਦਿੱਤੇ ਸਨ। ਨਾਲ ਹੀ ਮਾਮਲੇ ਦੀ ਸੁਣਵਾਈ 5 ਜਨਵਰੀ 2022 ਤਕ ਮੁਲਤਵੀ ਕਰ ਦਿੱਤੀ ਗਈ ਸੀ।

 

Vinkmag ad
Share Our Daily Posts

News Desk

Read Previous

ਦੋ ਹਫ਼ਤੇ ਧੁੱਪ ਨਿਕਲਣ ਨਾਲ ਠੰਢ ਤੋਂ ਮਿਲੀ ਰਾਹਤ, ਜਾਣੋ ਅੱਜ ਦਿਨਭਰ ਕਿਵੇ ਰਹੇਗਾ ਮੌਸਮ

Read Next

ਮਨੀਲਾ ‘ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, ਇਕ ਗ੍ਰਿਫ਼ਤਾਰ