Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 26, 2026

ਚੰਨੀ ਨੇ ਕਿਹਾ- ਕੇਜਰੀਵਾਲ ਨੇ ਝੂਠੇ ਇਲਜ਼ਾਮ ਲਾ ਕੇ ਮੈਨੂੰ ਬਦਨਾਮ ਕੀਤਾ, ਕਰਾਂਗਾ ਮਾਣਹਾਨੀ ਦਾ ਕੇਸ

ਸ੍ਰੀ ਚਮਕੌਰ ਸਾਹਿਬ : ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਮੇਰੇ ’ਤੇ ਝੂਠੇ ਇਲਜ਼ਾਮ ਲਾ ਕੇ ਬਦਨਾਮ ਕਰਨ ਦੇ ਮਾਮਲੇ ਵਿਚ ਮੈਂ ਉਨ੍ਹਾਂ ਖ਼ਿਲਾਫ਼ ਮਾਣਹਾਨੀ ਦਾ ਦਾਅਵਾ ਕਰਾਗਾਂ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਆਪਣੇ ਚੋਣ ਦਫ਼ਤਰ ਬੇਲਾ ਰੋਡ ਜਗਦੀਪ ਪੈਲੇਸ ਸ੍ਰੀ ਚਮਕੌਰ ਸਾਹਿਬ ਵਿਖੇ ਰਖਾਏ ਸ੍ਰੀ ਅਖੰਡ ਪਾਠ ਸਾਹਿਬ ਤੋਂ ਬਾਅਦ ਚੋਣ ਕੈਂਪੇਨ ਸ਼ੁਰੂ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।

ਉਨ੍ਹਾਂ ਕਿਹਾ ਕਿ ਉਹ ਬੜੇ ਚਿਰ ਤੋਂ ‘ਆਪ’ ਦੇ ਝੂਠੇ ਦੋਸ਼ ਬਰਦਾਸ਼ਤ ਕਰਦੇ ਆ ਰਹੇ ਹਨ ਤੇ ਹੁਣ ਤਾਂ ਦਿੱਲੀ ਦੇ ਮੁੱਖ ਮੰਤਰੀ ਨੇ ਸਾਰੀਆਂ ਹੱਦਾਂ ਪਾਰ ਕਰ ਕੇ ਪੈਸਿਆਂ ਨਾਲ ਉਨ੍ਹਾਂ ਦੀ ਫੋਟੋ ਲਾ ਕੇ ਸ਼ੋਸ਼ਲ ਮੀਡੀਆ ਰਾਹੀਂ ਉਨ੍ਹਾਂ ਦੀ ਬਦਨਾਮੀ ਕੀਤੀ ਹੈ। ਚੰਨੀ ਨੇ ਕਿਹਾ ਕਿ ਜੇਕਰ ਉਨ੍ਹਾਂ ਦੇ ਘਰੋਂ ਈਡੀ ਦੀ ਟੀਮ ਨੂੰ ਪੈਸੇ ਮਿਲਦੇ ਤਾਂ ਉਹ ਕਸੂਰਵਾਰ ਸਨ, ਪ੍ਰੰਤੂ ਉਨ੍ਹਾਂ ਦੇ ਕਿਸੇ ਰਿਸ਼ਤੇਦਾਰ ਦੇ ਘਰੋਂ ਪੈਸੇ ਮਿਲਣ ਨਾਲ ਉਹ ਦੋਸ਼ੀ ਕਿਵੇਂ ਹਨ? ਇਸ ਦਾ ਜਵਾਬ ਕੇਜਰੀਵਾਲ ਦੇਵੇ। ਉਨ੍ਹਾਂ ਕਿਹਾ ਕਿ ਇਹੋ ਕੇਜਰੀਵਾਲ ਪਹਿਲਾਂ ਮਜੀਠੀਆ ਤੋਂ ਅਦਾਲਤ ’ਚ ਜਾ ਕੇ ਮਾਫ਼ੀ ਮੰਗ ਚੁੱਕਿਆ ਹੈ ਅਤੇ ਉਹ ਨਹੀਂ ਚਾਹੁੰਦੇ ਕਿ ਮੌਜੂਦਾ ਮੁੱਖ ਮੰਤਰੀ ਉਨ੍ਹਾਂ ਕੋਲ ਆ ਕੇ ਫਿਰ ਤੋਂ ਮਾਫ਼ੀ ਮੰਗੇ।

ਉਨ੍ਹਾਂ ਕਿਹਾ ਕਿ ਕੇਜਰੀਵਾਲ ਦੇ ਭਤੀਜੇ ਕੋਲੋਂ ਵੀ 130 ਕਰੋੜ ਰੁਪਏ ਫੜੇ ਗਏ ਸਨ, ਫਿਰ ਤਾਂ ਕੇਜਰੀਵਾਲ ਵੀ ਬੇਈਮਾਨ ਹੋਵੇਗਾ। ਉਨ੍ਹਾਂ ਕਿਹਾ ਕਿ ਕੇਜਰੀਵਾਲ ਉਨ੍ਹਾਂ ਨਾਲ ਰਿਸ਼ਤੇਦਾਰਾਂ ਦਾ ਨਾਮ ਜੋੜ ਰਿਹਾ ਹੈ, ਇਸ ਗੱਲ ਨੂੰ ਉਹ ਬਿਲਕੁਲ ਵੀ ਬਰਦਾਸ਼ਤ ਨਹੀਂ ਕਰਨਗੇ। ਕੇਜਰੀਵਾਲ ਬਹੁਤ ਵੱਡੇ ਭੁਲੇਖੇ ’ਚ ਹੈ ਤੇ ਉਸ ਨੇ ਅੱਜ ਟਵੀਟ ਕਰ ਕੇ ਇਹ ਵੀ ਲਿਖਿਆ ਹੈ ਕਿ ਚੰਨੀ ਆਪਣੇ ਹਲਕੇ ਸ੍ਰੀ ਚਮਕੌਰ ਸਾਹਿਬ ਤੋਂ 15 ਹਜ਼ਾਰ ਵੋਟਾਂ ਨਾਲ ‘ਆਪ’ ਤੋਂ ਹਾਰ ਰਿਹਾ ਹੈ। ਉਨ੍ਹਾਂ ਕਿਹਾ ਕਿ ਗੱਲਾਂ ਦੇ ਪੁਲਾਅ ਬਣਾਉਣ ਨਾਲ ਕੁਝ ਨਹੀਂ ਹੋਣਾ, ਇਹ ਤਾਂ 10 ਮਾਰਚ ਨੂੰ ਹੀ ਪਤਾ ਲੱਗੇਗਾ ਕਿ ਕੌਣ ਜਿੱਤਦਾ ਹੈ ਤੇ ਕੌਣ ਹਾਰਦਾ ਹੈ। ਚੰਨੀ ਨੇ ਕਿਹਾ ਕਿ ਜੇਕਰ ਉਹ ਬੇਈਮਾਨ ਹੁੰਦੇ ਤਾਂ ਈਡੀ ਦੀ ਟੀਮ ਉਨ੍ਹਾਂ ਦੇ ਘਰ ਛਾਪਾ ਮਾਰਦੀ ਤੇ ਉਨ੍ਹਾਂ ਕੋਲੋਂ ਜੋ ਬਰਾਮਦ ਕਰਨਾ ਸੀ, ਕਰਦੀ।

ਉਨ੍ਹਾਂ ਕਿਹਾ ਕਿ ਪੂਰੇ ਪੰਜਾਬ ਵਿਚ ‘ਆਪ’ ਦੇ 200 ਕਰੋੜ ਰੁਪਏ ਦੇ ਹੋਰਡਿੰਗ ਬੋਰਡ ਲੱਗੇ ਹੋਏ ਹਨ, ਜਿਨ੍ਹਾਂ ਦਾ ਹਿਸਾਬ ਕੇਜਰੀਵਾਲ ਦੇਵੇ ਕਿ ਇਹ ਪੈਸਾ ਕਿੱਥੋਂ ਆਇਆ ਹੈ। ਮੁੱਖ ਮੰਤਰੀ ਚੰਨੀ ਨੇ ਬਾਅਦ ’ਚ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਮੱਥਾ ਵੀ ਟੇਕਿਆ ਤੇ ਆਪਣੀ ਚੋਣ ਕੈਂਪੇਨ ਲਈ ਅਰਦਾਸ ਵੀ ਕੀਤੀ। ਇਸ ਮੌਕੇ ਸਾਬਕਾ ਵਿਧਾਇਕ ਅਲਕਾ ਲਾਂਬਾ, ਪ੍ਰਧਾਨ ਸ਼ਮਸ਼ੇਰ ਸਿੰਘ ਭੰਗੂ, ਨਵਦੀਪ ਸਿੰਘ ਨਵੀ, ਹਰਵਿੰਦਰ ਸਿੰਘ ਕੰਧੋਲਾ, ਇਕਬਾਲ ਸਿੰਘ ਸਾਲਾਂਪੁਰ, ਵਰਿੰਦਰ ਸਿੰਘ, ਸ਼ਮਸ਼ੇਰ ਸਿੰਘ ਮੰਗੀ, ਗੁਰਚਰਨ ਸਿੰਘ ਆਦਿ ਹਾਜ਼ਰ ਸਨ।

Vinkmag ad
Share Our Daily Posts

News Desk

Read Previous

ਚੰਨੀ, ਸਿੱਧੂ ਅਤੇ ਕਾਂਗਰਸੀਆਂ ਨੂੰ ਲੋਕਾਂ ਦੀ ਅਦਾਲਤ ‘ਚ ਦੱਸਣਾ ਪਵੇਗਾ ਕਿਉਂ ਰੱਦ ਨਹੀਂ ਕੀਤੇ ਘਾਤਕ ਬਿਜਲੀ ਖ਼ਰੀਦ ਸਮਝੌਤੇ: ਭਗਵੰਤ ਮਾਨ

Read Next

ਕੈਨੇਡਾ ਜਾਣ ਵਾਲੇ ਕਬੱਡੀ ਖਿਡਾਰੀਆਂ ਲਈ ਡੋਪ ਟੈਸਟ ਜ਼ਰੂਰੀ, ਫਿਰ ਹੀ ਮਿਲੇਗਾ ਵਿਦੇਸ਼ੀ ਧਰਤੀ ‘ਤੇ ਦਾਖਲਾ