Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

October 25, 2026

ਮੁੰਬਈ ’ਚ ਵੱਡਾ ਹਾਦਸਾ, 20 ਮੰਜ਼ਿਲਾ ਇਮਾਰਤ ’ਚ ਭਿਆਨਕ ਅੱਗ ਲੱਗਣ ਕਾਰਨ 7 ਲੋਕਾਂ ਦੀ ਮੌਤ, 15 ਹਸਪਤਾਲ ’ਚ ਭਰਤੀ

ਮੁੰਬਈ, ਏ.ਐਨ.ਆਈ. : ਮੁੰਬਈ ਦੇ ਤਾਰਦੇਓ (Tardeo) ‘ਚ ਭਾਟੀਆ ਹਸਪਤਾਲ (Bhatia hospital) ਨੇੜੇ ਸਥਿਤ 20 ਮੰਜ਼ਿਲਾ ਕਮਲਾ ਇਮਾਰਤ (Kamala building) ‘ਚ ਸ਼ਨੀਵਾਰ ਸਵੇਰੇ 7.30 ਵਜੇ ਅੱਗ ਲੱਗ ਗਈ। ਇਹ ਲੈਵਲ 3 ਦੀ ਅੱਗ ਹੈ। ਇਸ ਹਾਦਸੇ ਵਿੱਚ 7 ਲੋਕਾਂ ਦੀ ਦਰਦਨਾਕ ਮੌਤ ਹੋ ਗਈ ਹੈ ਅਤੇ 15 ਹਸਪਤਾਲ ਵਿੱਚ ਭਰਤੀ ਹਨ। ਹਸਪਤਾਲ ਵਿੱਚ ਦਾਖ਼ਲ 15 ਵਿੱਚੋਂ 3 ਦੀ ਹਾਲਤ ਨਾਜ਼ੁਕ ਬਣੀ ਹੋਈ ਹੈ ਜਦਕਿ ਬਾਕੀ 12 ਨੂੰ ਜਨਰਲ ਵਾਰਡ ਵਿੱਚ ਰੱਖਿਆ ਗਿਆ ਹੈ। ਮੁੰਬਈ ਦੀ ਮੇਅਰ ਕਿਸ਼ੋਰੀ ਪੇਡਨੇਕਰ ਨੇ ਕਿਹਾ ਕਿ ਛੇ ਬਜ਼ੁਰਗ ਜਿਨ੍ਹਾਂ ਨੂੰ ਆਕਸੀਜਨ ਸਹਾਇਤਾ ਪ੍ਰਣਾਲੀ ਦੀ ਲੋੜ ਸੀ ਅਤੇ ਉਨ੍ਹਾਂ ਨੂੰ ਹਸਪਤਾਲ ਭੇਜਿਆ ਗਿਆ ਹੈ। ਜ਼ਖਮੀਆਂ ਨੂੰ ਹਸਪਤਾਲ ਪਹੁੰਚਾਉਣ ਲਈ ਮੌਕੇ ‘ਤੇ ਪੰਜ ਐਂਬੂਲੈਂਸਾਂ ਦਾ ਪ੍ਰਬੰਧ ਕੀਤਾ ਗਿਆ ਹੈ। ਅੱਗ ‘ਤੇ ਕਾਬੂ ਪਾ ਲਿਆ ਗਿਆ ਹੈ ਪਰ ਧੂੰਆਂ ਬਹੁਤ ਜ਼ਿਆਦਾ ਹੈ। ਸਾਰੇ ਲੋਕ ਬਚ ਗਏ ਹਨ। ਇਸ ਮਾਮਲੇ ਵਿੱਚ ਹੋਰ ਵੇਰਵਿਆਂ ਦੀ ਉਡੀਕ ਹੈ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਗ ਇਮਾਰਤ ਦੀ 18ਵੀਂ ਮੰਜ਼ਿਲ ਤੋਂ ਸ਼ੁਰੂ ਹੋਈ ਅਤੇ ਹੌਲੀ-ਹੌਲੀ ਇਹ ਫੈਲ ਗਈ।

ਧਿਆਨਦੇਣ ਯੋਗ ਹੈ ਕਿ ਕੁਝ ਦਿਨ ਪਹਿਲਾਂ ਹੀ ਮੁੰਬਈ ਦੇ ਘਾਟਕੋਪਰ ਇਲਾਕੇ ‘ਚ ਅੱਗ ਲੱਗਣ ਦੀ ਖਬਰ ਆਈ ਸੀ। ਇੱਥੇ ਸਥਿਤ ਇੱਕ ਗੋਦਾਮ ਵਿੱਚ ਅੱਗ ਲੱਗ ਗਈ ਸੀ। ਅੱਗ ਇੰਨੀ ਭਿਆਨਕ ਸੀ ਕਿ ਅੱਗ ਦੀਆਂ ਲਪਟਾਂ ਉੱਚੀਆਂ-ਉੱਚੀਆਂ ਉੱਠਣ ਲੱਗੀਆਂ। ਪੂਰੇ ਅਸਮਾਨ ਵਿੱਚ ਧੂੰਏਂ ਦਾ ਗੁਬਾਰ ਫੈਲ ਗਿਆ ਸੀ। ਅੱਗ ਨਾਲ ਕਈ ਝੁੱਗੀਆਂ ਵੀ ਸੜ ਕੇ ਸੁਆਹ ਹੋ ਗਈਆਂ।

Vinkmag ad
Share Our Daily Posts

News Desk

Read Previous

ਪੰਜਾਬ ਦੇ ਕਈ ਸ਼ਹਿਰਾਂ ‘ਚ 2 ਦਿਨਾਂ ਤਕ ਮੀਂਹ ਤੇ ਗੜੇਮਾਰੀ ਦੀ ਸੰਭਾਵਨਾ, ਮੌਸਮ ਵਿਭਾਗ ਨੇ ਕਿਸਾਨਾਂ ਨੂੰ ਕੀਤਾ ਸੁਚੇਤ

Read Next

ਮਾਂ ਵੈਸ਼ਨੋ ਦੇਵੀ ਦਾ ਭਵਨ ਫਿਰ ਬਰਫ਼ ਦੀ ਚਿੱਟੀ ਚਾਦਰ ’ਚ, ਹੈਲੀਕਾਪਟਰ ਸੇਵਾ ਮੁਅੱਤਲ