Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 28, 2026

ਭਗਵੰਤ ਮਾਨ ਹੋਏ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ,ਕੀਤੀ ਸਰਬੱਤ ਦੇ ਭਲੇ ਲਈ ਅਰਦਾਸ

ਅੰਮ੍ਰਿਤਸਰ : ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਦੀਆਂ ਸਰਗਰਮੀਆਂ ਪੂਰੇ ਜੋਬਨ ’ਤੇ ਹਨ। ਆਮ ਆਦਮੀ ਪਾਰਟੀ ਦੇ ਪੰਜਾਬ ਦੀਆਂ ਹੋ ਰਹੀਆਂ ਵਿਧਾਨ ਸਭਾ ਚੋਣਾਂ ਵਿਚ ਮੁੱਖ ਮੰਤਰੀ ਚਿਹਰੇ ਵੱਜੋਂ ਐਲਾਨੇ ਗਏ ਭਗਵੰਤ ਸਿੰਘ ਮਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਭਗਵੰਤ ਮਾਨ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਸਮੇਂ ਸਰਬੱਤ ਦੇ ਭਲੇ ਅਤੇ ਪਾਰਟੀ ਦੀ ਚਡ਼੍ਹਦੀਕਲਾ ਲਈ ਅਰਦਾਸ ਕੀਤੀ। ਭਗਵੰਤ ਮਾਨ ਨੇ ਕੁਝ ਸਮਾਂ ਸੱਚਖੰਡ ਹਰਿਮੰਦਰ ਸਾਹਿਬ ਵਿਖੇ ਗੁਰਬਾਣੀ ਕੀਰਤਨ ਵੀ ਸਰਵਣ ਕੀਤਾ।

ਗੱਲਬਾਤ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਗੁਰੂ ਸਾਹਿਬ ਪਾਸ ਅਸ਼ੀਰਵਾਦ ਪ੍ਰਾਪਤ ਕਰਨ ਆਇਆ ਹਾਂ। ਨਵਜੋਤ ਸਿੰਘ ਸਿੱਧੂ ਦੇ ਮੁਕਾਬਲੇ ਚੋਣ ਲੜਨ ਤੇ ਭਗਵੰਤ ਮਾਨ ਨੇ ਕਿਹਾ ਕਿ ਉਹ ਆਪਣੇ ਹਲਕੇ ਵਿਚ ਖੁਸ਼ ਹਨ। ਸੋਸ਼ਲ ਮੀਡੀਆ ਤੇ ਸ਼ਰਾਬ ਪੀਣ ਵਾਲੀਆਂ ਫੋਟੋ ਵਾਇਰਲ ਹੋਣ ‘ਤੇ ਭਗਵੰਤ ਮਾਨ ਨੇ ਕਿਹਾ ਕਿ ਇਹ ਵਿਰੋਧੀਆਂ ਦਾ ਕੰਮ ਹੈ ਉਹ ਕਰਦੇ ਰਹਿਣਗੇ।

ਇਸ ਤੋਂ ਬਾਅਦ ਉਹ ਜਲ੍ਹਿਆਂਵਾਲਾ ਬਾਗ ਜਾਣਗੇ। 2 ਵਜੇ ਦੁਰਗਿਆਣਾ ਮੰਦਰ ਤੇ 3 ਵਜੇ ਰਾਮ ਤੀਰਥ ਮੱਥਾ ਟੇਕਣਗੇ।

ਸ਼ਾਮ 7 ਵਜੇ ਸੰਗਰੂਰ ਜ਼ਿਲ੍ਹੇ ਵਿਚ ਪੈਂਦੇ ਮਸਤੁਆਣਾ ਸਾਹਿਬ ਵਿਖੇ ਨਤਮਸਤਕ ਹੋ ਕੇ ਅੱਜ ਦਾ ਦੌਰਾ ਸਮਾਪਤ ਕਰਨਗੇ। ਹਰ ਥਾਂ ਉਹ ਮੀਡੀਆ ਨੂੰ ਸੰਬੋਧਨ ਕਰਨਗੇ ਤੇ ਜਨਤਾ ਨਾਲ ਆਪਣੇ ਵਿਚਾਰ ਸਾਂਝੇ ਕਰਨਗੇ।

Vinkmag ad
Share Our Daily Posts

News Desk

Read Previous

ਮਾਂ ਵੈਸ਼ਨੋ ਦੇਵੀ ਦਾ ਭਵਨ ਫਿਰ ਬਰਫ਼ ਦੀ ਚਿੱਟੀ ਚਾਦਰ ’ਚ, ਹੈਲੀਕਾਪਟਰ ਸੇਵਾ ਮੁਅੱਤਲ

Read Next

ਈਡੀ ਦੀ ਛਾਪੇਮਾਰੀ ਖ਼ਿਲਾਫ਼ ਸੀਐੱਮ ਚੰਨੀ ਨੂੰ ਮਿਲਿਆ ਪਾਰਟੀ ਦਾ ਸਾਥ, ਰੇਤ ਮਾਈਨਿੰਗ ਮੁੱਦੇ ‘ਤੇ ਅਲੱਗ-ਥਲੱਗ ਪਏ