Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 26, 2026

ਈਡੀ ਦੀ ਛਾਪੇਮਾਰੀ ਖ਼ਿਲਾਫ਼ ਸੀਐੱਮ ਚੰਨੀ ਨੂੰ ਮਿਲਿਆ ਪਾਰਟੀ ਦਾ ਸਾਥ, ਰੇਤ ਮਾਈਨਿੰਗ ਮੁੱਦੇ ‘ਤੇ ਅਲੱਗ-ਥਲੱਗ ਪਏ

ਚੰਡੀਗੜ੍ਹ : ਨਾਜਾਇਜ਼ ਰੇਤ ਮਾਈਨਿੰਗ ਨੂੰ ਲੈ ਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕਾਂਗਰਸ ’ਚ ਅਲੱਗ-ਥਲੱਗ ਪੈਣ ਲੱਗੇ ਹਨ। ਪਾਰਟੀ ਦਾ ਕੋਈ ਵੀ ਨੇਤਾ ਉਨ੍ਹਾਂ ਦੇ ਬਚਾਅ ਵਿਚ ਨਹੀਂ ਆਇਆ ਹੈ ਜਦਕਿ ਮੁੱਖ ਮੰਤਰੀ ਦੇ ਰਿਸ਼ਤੇਦਾਰ ਭੁਪਿੰਦਰ ਸਿੰਘ ਹਨੀ ਦੇ ਟਿਕਾਣਿਆਂ ’ਤੇ ਹੋਈ ਈਡੀ ਦੀ ਛਾਪੇਮਾਰੀ ਨੂੰ ਲੈ ਕੇ ਕਾਂਗਰਸ ਪੂਰੇ ਜ਼ੋਰ-ਸ਼ੋਰ ਨਾਲ ਚੰਨੀ ਨਾਲ ਖੜ੍ਹੀ ਨਜ਼ਰ ਆ ਰਹੀ ਸੀ ਪਰ ਨਾਜਾਇਜ਼ ਰੇਤ ਮਾਈਨਿੰਗ ਨੂੰ ਲੈ ਕੇ ਲੱਗ ਰਹੇ ਦੋਸ਼ਾਂ ਸਬੰਧੀ ਪਾਰਟੀ ਦਾ ਕੋਈ ਵੀ ਨੇਤਾ ਚੰਨੀ ਲਈ ਅੱਗੇ ਨਹੀਂ ਆ ਰਿਹਾ। ਇਥੋਂ ਤਕ ਕਿ ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੀ ਕੇਵਲ ਛਾਪੇਮਾਰੀ ਦੀ ਟਾਈਮਿੰਗ ’ਤੇ ਸਵਾਲ ਖੜ੍ਹੇ ਕਰ ਰਹੇ ਹਨ।

ਸਿੱਧੂ ਦਾ ਕਹਿਣਾ ਹੈ ਕਿ ਇਸ ਮਾਮਲੇ ਵਿਚ ਉਹ ਕਿਸੇ ਨੂੰ ਕਲੀਨ ਚਿੱਟ ਨਹੀਂ ਦੇ ਰਹੇ। ਈਡੀ ਦੀ ਛਾਪੇਮਾਰੀ ਮਾਮਲੇ ਵਿਚ ਸਬੰਧ ਸਾਬਤ ਕਰਨਾ ਹੋਵੇਗਾ। ਜੇ ਈਡੀ ਅਜਿਹਾ ਕਰੇ ਤਾਂ ਉਹ ਸਭ ਤੋਂ ਪਹਿਲਾਂ ਨਿੰਦਾ ਕਰਨਗੇ ਪਰ ਹਾਲੇ ਇਹ ਸਿਆਸੀ ਬਦਲਾਖੋਰੀ ਹੀ ਦਿਸ ਰਹੀ ਹੈ ਕਿਉਂਕਿ 2018 ’ਚ ਦਰਜ ਹੋਈ ਐੱਫਆਈਆਰ ਨੂੰ ਲੈ ਕੇ ਈਡੀ ਨੇ ਲੰਬੇ ਸਮੇਂ ਤਕ ਕੋਈ ਕਾਰਵਾਈ ਕਿਉਂ ਨਹੀਂ ਕੀਤੀ। ਕੁੰਭਕਰਨ ਵੀ ਛੇ ਮਹੀਨੇ ਬਾਅਦ ਜਾਗ ਜਾਂਦਾ ਸੀ। ਕੁਝ ਮੀਡੀਆ ਕਰਮਚਾਰੀਆਂ ਨਾਲ ਗੱਲਬਾਤ ਕਰਦਿਆਂ ਸਿੱਧੂ ਨੇ ਸਪੱਸ਼ਟ ਕਰ ਦਿੱਤਾ ਕਿ ਉਹ ਕਿਸੇ ਨੂੰ ਕਲੀਨ ਚਿੱਟ ਨਹੀਂ ਦੇ ਰਹੇ। ਅਹਿਮ ਗੱਲ ਇਹ ਹੈ ਕਿ ਸਿੱਧੂ ਨੇ ਮੁੱਖ ਮੰਤਰੀ ਦੇ ਰਿਸ਼ਤੇਦਾਰ ਭੁਪਿੰਦਰ ਸਿੰਘ ਹਨੀ ਦੇ ਟਿਕਾਣਿਆਂ ’ਚੋਂ ਮਿਲੇ 10 ਕਰੋੜ ਰੁਪਏ, 21 ਲੱਖ ਰੁਪਏ ਦੇ ਸੋਨੇ ਅਤੇ 12 ਲੱਖ ਦੀ ਘੜੀ ਨੂੰ ਲੈ ਕੇ ਕੋਈ ਜਵਾਬ ਨਹੀਂ ਮਿਲਿਆ।

ਜ਼ਿਕਰਯੋਗ ਹੈ ਕਿ ਈਡੀ ਦੀ ਛਾਪੇਮਾਰੀ ਨੂੰ ਲੈ ਕੇ ਭਾਵੇਂ ਹੀ ਮੁੱਖ ਮੰਤਰੀ ਦੇ ਨਾਲ ਚਾਰ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਸੁਖਬਿੰਦਰ ਸਿੰਘ ਸਰਕਾਰੀਆ ਅਤੇ ਬ੍ਰਹਮ ਮੋਹਿੰਦਰਾ ਸਾਹਮਣੇ ਆਏ ਹੋਣ ਪਰ ਨਾਜਾਇਜ਼ ਰੇਤ ਮਾਈਨਿੰਗ ਨੂੰ ਲੈ ਕੇ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਲਗਾਏ ਜਾ ਰਹੇ ਸਿੱਧੇ ਦੋਸ਼ਾਂ ਨੂੰ ਲੈ ਕੇ ਕੋਈ ਵੀ ਮੰਤਰੀ ਸਾਹਮਣੇ ਨਹੀਂ ਆਇਆ ਹੈ।

ਉਥੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਾਜਾਇਜ਼ ਰੇਤ ਮਾਈਨਿੰਗ ਮਾਮਲੇ ਦੀ ਅੱਗ ਵਿਚ ਇਹ ਕਹਿੰਦੇ ਹੋਏ ਘਿਓ ਪਾ ਦਿੱਤਾ ਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਨਾਜਾਇਜ਼ ਰੇਤ ਮਾਈਨਿੰਗ ਦੇ ਕਾਰੋਬਾਰ ’ਚ ਜੁੜੇ ਮੰਤਰੀਆਂ ਖ਼ਿਲਾਫ਼ ਉਨ੍ਹਾਂ ਨੂੰ ਬਤੌਰ ਮੁੱਖ ਮੰਤਰੀ ਕਾਰਵਾਈ ਕਰਨ ਤੋਂ ਰੋਕ ਦਿੱਤਾ ਸੀ ਜਦਕਿ ਅਕਾਲੀ ਦਲ ਸ਼ੁਰੂ ਤੋਂ ਹੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਨਾਂ ਨਾਜਾਇਜ਼ ਰੇਤ ਮਾਈਨਿੰਗ ਨਾਲ ਜੋੜਦਾ ਜਾ ਰਿਹਾ ਹੈ। ਇੰਨਾ ਹੀ ਨਹੀਂ, ਸਿੱਧੂ ਖੁਦ ਹੀ ਨਾਜਾਇਜ਼ ਰੇਤ ਮਾਈਨਿੰਗ ਨੂੰ ਰੋਕਣ ਲਈ ਕਾਰਪੋਰੇਸ਼ਨ ਬਣਾਉਣ ਦੀ ਮੰਗ ਲੰਬੇ ਸਮੇਂ ਤੋਂ ਕਰਦੇ ਆ ਰਹੇ ਹਨ। ਰੇਤ ਲਈ ਕਾਰਪੋਰੇਸ਼ਨ ਬਣਾਉਣਾ ਹੁਣ ਸਿੱਧੂ ਦੇ ਪੰਜਾਬ ਮਾਡਲ ਵਿਚ ਵੀ ਸ਼ਾਮਲ ਹੈ। ਉਥੇ ਮੁੱਖ ਮੰਤਰੀ ਦੇ ਨਜ਼ਦੀਕੀ ਮੰਤਰੀ ਵੀ ਨਾਜਾਇਜ਼ ਰੇਤ ਮਾਈਨਿੰਗ ਦੇ ਦੋਸ਼ਾਂ ਨੂੰ ਲੈ ਕੇ ਚੰਨੀ ਦੇ ਬਚਾਅ ਵਿਚ ਸਾਹਮਣੇ ਨਹੀਂ ਆ ਰਹੇ ਹਨ। ਪਾਰਟੀ ਹਾਈ ਕਮਾਨ ਵੀ ਜਿਸ ਤੇਜ਼ੀ ਨਾਲ ਈਡੀ ਦੀ ਕਾਰਵਾਈ ਨੂੰ ਲੈ ਕੇ ਮੁੱਖ ਮੰਤਰੀ ਦੇ ਬਚਾਅ ਵਿਚ ਆਇਆ ਸੀ, ਰੇਤ ਮਾਈਨਿੰਗ ਨੂੰ ਲੈ ਕੇ ਹਾਈ ਕਮਾਨ ਨੇ ਵੀ ਚੁੱਪੀ ਸਾਧ ਰੱਖੀ ਹੈ। ਇਹੀ ਕਾਰਨ ਹੈ ਕਿ ਮੁੱਖ ਮੰਤਰੀ ਚੰਨੀ ਇਸ ਮਾਮਲੇ ਵਿਚ ਪਾਰਟੀ ’ਚ ਅਲੱਗ-ਥਲੱਗ ਪੈਂਦੇ ਨਜ਼ਰ ਆ ਰਹੇ ਹਨ।

Vinkmag ad
Share Our Daily Posts

News Desk

Read Previous

ਭਗਵੰਤ ਮਾਨ ਹੋਏ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ,ਕੀਤੀ ਸਰਬੱਤ ਦੇ ਭਲੇ ਲਈ ਅਰਦਾਸ

Read Next

ਸ਼ਿਮਲਾ ਘੁੰਮਣ ਗਏ ਨੌਜਵਾਨਾਂ ਦੀ ਕਾਰ ਡੂੰਘੀ ਖੱਡ ‘ਚ ਡਿੱਗੀ , ਬਟਾਲਾ ਦੇ ਇਕ ਲੜਕੇ ਦੀ ਮੌਤ