Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 25, 2026

ਕੈਨੇਡਾ ਪੜ੍ਹਨ ਗਏ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ ’ਚ, ਤਿੰਨ ਕਾਲਜਾਂ ਨੇ ਦਿੱਤਾ ਕਰੋੜਾਂ ਦੀ ਧੋਖਾਧੜੀ ਨੂੰ ਅੰਜਾਮ

ਜਗਰਾਓਂ : ਕੈਨੇਡਾ ਦੇ ਮੌਂਟਰੀਅਲ ਸ਼ਹਿਰ ਦੇ ਤਿੰਨ ਕਾਲਜਾਂ ਨੇ ਖ਼ੁਦ ਨੂੰ ਦੀਵਾਲੀਆ ਐਲਾਨ ਕੇ ਵਿਦੇਸ਼ ਗਏ ਸੈਂਕੜੇ ਪੰਜਾਬੀ ਤੇ ਭਾਰਤੀ ਵਿਦਿਆਰਥੀਆਂ ਦੇ ਭਵਿੱਖ ਨੂੰ ਖ਼ਤਰੇ ’ਚ ਪਾ ਦਿੱਤਾ ਹੈ। ਜਗਰਾਓਂ ਤੋਂ ਪੜ੍ਹਾਈ ਲਈ ਮੌਂਟਰੀਅਲ ਗਏ ਵਰੁਣ ਖੰਨਾ, ਜੋ ਲੋਕ ਆਗੂ ਕੰਵਲਜੀਤ ਖੰਨਾ ਦੇ ਪੁੱਤਰ ਹਨ, ਨੇ ਦੱਸਿਆ ਕਿ ਮੌਂਟਰੀਅਲ ਦੇ ਤਿੰਨ ਕਾਲਜਾਂ ਐੱਮ-ਕਾਲਜ, ਸੀਡੀਈ ਤੇ ਸੀਸੀਐੱਸਕਿਊ ’ਚ ਭਾਰਤ ਦੇ ਹਜ਼ਾਰਾਂ ਵਿਦਿਆਰਥੀਆਂ ਲੱਖਾਂ ਡਾਲਰ ਫੀਸਾਂ ਭਰ ਕੇ ਦਾਖ਼ਲ ਲਿਆ ਸੀ ਤੇ ਮੌਜੂਦਾ ਸਮੇਂ ਆਨਲਾਈਨ ਪੜ੍ਹਾਈ ਕਰ ਰਹੇ ਸਨ। ਇਸੇ ਦੌਰਾਨ ਇਨ੍ਹਾਂ ਤਿੰਨਾਂ ਕਾਲਜਾਂ ਦੇ ਦੋ ਮਾਲਕਾਂ (ਕੈਰਲ ਤੇ ਨਵੀਨ) ਨੇ ਆਪਣੇ ਤਿੰਨੇ ਕਾਲਜਾਂ ਦੇ ਦੀਵਾਲੀਆ ਹੋਣਾ ਦਿਖਾ ਕੇ ਇਕ ਵੱਡੀ ਧੋਖਾਧੜੀ ਨੂੰ ਅੰਜ਼ਾਮ ਦਿੱਤਾ। ਹਾਲਾਂਕਿ ਇਨ੍ਹਾਂ ’ਚੋਂ ਇਕ ਮਾਲਕ ਕੈਰਲ ਨੂੰ ਸਥਾਨਕ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਜਦੋਂ ਕਿ ਦੂਸਰਾ ਮਾਲਕ ਨਵੀਨ ਫ਼ਰਾਰ ਹੈ। ਨੌਜਵਾਨ ਆਗੂ ਵਰੁੁਣ ਖੰਨਾ ਤੇ ਉਸ ਦੇ ਸਾਥੀਆਂ ਅਮੀਤੋਜ ਸ਼ਾਹ, ਪਰਮ ਢਿੱਲੋਂ, ਜੋਤ ਘੁੰਮਣ, ਹਰਜਿੰਦਰ ਸਿੱਧੂ, ਪਰਮਿੰਦਰ ਪਾਂਗਲੀ ਨੇ ਦੱਸਿਆ ਕਿ ਆਪਣੇ ਭਵਿੱਖ ਤੇ ਕਰੋੜਾਂ ਰੁਪਏ ਦੇ ਨੁਕਸਾਨ ਨੂੰ ਲੈ ਕੇ ਵੱਡੀ ਗਿਣਤੀ ’ਚ ਪੀੜਤ ਵਿਦਿਆਰਥੀ ਮੌਂਟਰੀਅਲ ਵਿਖੇ ਇਕੱਠੇ ਹੋਏ ਤੇ ਨਾਅਰੇਬਾਜ਼ੀ ਕਰਦਿਆਂ ਇਸ ਧੋਖਾਧੜੀ ਖ਼ਿਲਾਫ਼ ਰੋਸ ਪ੍ਰਗਟਾਇਆ।

ਵਿਦਿਆਰਥੀਆਂ ਮੁਤਾਬਕ ਉਨ੍ਹਾਂ ਪੰਜਾਬ ’ਚ ਰਹਿਲ ਸਰਵਿਸ ਕੈਨੇਡਾ, ਕੈਨਮ ਸਰਵਿਸ ਸਮੇਤ ਕਈ ਹੋਰ ਏਜੰਟਾਂ ਰਾਹੀਂ ਸਟੂਡੈਂਟ ਵੀਜ਼ਾ ਲਈ ਅਪਲਾਈ ਕੀਤਾ ਸੀ। ਐਤਵਾਰ ਨੂੰ ਹੋਈ ਮੀਟਿੰਗ ’ਚ ਧੋਖਾਧੜੀ ਦੇ ਸ਼ਿਕਾਰ ਤਿੰਨਾਂ ਕਾਲਜਾਂ ਦੇ ਵਿਦਿਆਰਥੀਆਂ ਦੇ ਹੱਕਾਂ ਲਈ 13 ਮੈਂਬਰੀ ਕਮੇਟੀ ਦੀ ਚੋਣ ਕੀਤੀ ਗਈ। ਇਹ ਕਮੇਟੀ ਆਉਣ ਵਾਲੇ ਦਿਨਾਂ ਵਿੱਚ ਵੱਖ-ਵੱਖ ਸ਼ੋਸ਼ਲ ਮੀਡੀਆ ਪਲੇਟਫਾਰਮਾਂ ’ਤੇ ‘ਮੌਂਟਰੀਅਲ ਯੂਥ-ਸਟੂਡੈਂਟ ਆਰਗੇਨਾਈਜੇਸ਼ਨ’ ਨਾਂ ਹੇਠ ਆਪਣਾ ਪ੍ਰੋਗਰਾਮ ਦੇਵੇਗੀ। ਇਸ ਮੀਟਿੰਗ ’ਚ ਕੈਨੇਡਾ ਤੇ ਭਾਰਤ ਦੇ ਵਿਦਿਆਰਥੀਆਂ ਤੇ ਇਨਸਾਫਪਸੰਦ ਲੋਕਾਂ ਨੂੰ ਧੋਖਾਧੜੀ ਦੇ ਸ਼ਿਕਾਰ ਵਿਦਿਆਰਥੀਆਂ ਦਾ ਸਾਥ ਦੇਣ ਦੀ ਅਪੀਲ ਕੀਤੀ ਗਈ।

 

Vinkmag ad
Share Our Daily Posts

News Desk

Read Previous

ਸ਼ਿਮਲਾ ਘੁੰਮਣ ਗਏ ਨੌਜਵਾਨਾਂ ਦੀ ਕਾਰ ਡੂੰਘੀ ਖੱਡ ‘ਚ ਡਿੱਗੀ , ਬਟਾਲਾ ਦੇ ਇਕ ਲੜਕੇ ਦੀ ਮੌਤ

Read Next

ਕੈਨੇਡੀਅਨ ਸੰਸਦ ਮੈਂਬਰ ਬਰੈਡ ਵਿਸ ਨੇ ਕੀਤੀ ਅੰਮ੍ਰਿਤਸਰ ਲਈ ਉਡਾਣਾਂ ਦੀ ਮੰਗ, ਸੰਸਦੀ ਪਟੀਸ਼ਨ ’ਤੇ ਦਸਤਖਤ ਕਰਨ ਦੀ ਅਪੀਲ