Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 25, 2026

ਕੈਨੇਡੀਅਨ ਸੰਸਦ ਮੈਂਬਰ ਬਰੈਡ ਵਿਸ ਨੇ ਕੀਤੀ ਅੰਮ੍ਰਿਤਸਰ ਲਈ ਉਡਾਣਾਂ ਦੀ ਮੰਗ, ਸੰਸਦੀ ਪਟੀਸ਼ਨ ’ਤੇ ਦਸਤਖਤ ਕਰਨ ਦੀ ਅਪੀਲ

ਅੰਮ੍ਰਿਤਸਰ : ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਤੋਂ ਸੰਸਦ ਮੈਂਬਰ ਬਰੈਡ ਵਿਸ ਵਲੋਂ ਕੈਨੇਡਾ ਤੋਂ ਅੰਮ੍ਰਿਤਸਰ ਲਈ ਸਿੱਧੀਆਂ ਉਡਾਣਾਂ ਦੀ ਮੰਗ ਸੰਬੰਧੀ ਪਾਰਲੀਮੈਂਟ ਵਿੱਚ ਦਾਇਰ ਕੀਤੀ ਗਈ ਪਟੀਸ਼ਨ ਨੂੰ ਸਪਾਂਸਰ ਕਰਨ ਤੇ ਸਿੱਧੀਆਂ ਉਡਾਣਾਂ ਦੀ ਵਕਾਲਤ ਕਰਨ ’ਤੇ ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਨੇ ਉਨ੍ਹਾਂ ਦਾ ਸ਼ੁਕਰੀਆ ਅਦਾ ਕੀਤਾ ਹੈ।

ਪ੍ਰੈਸ ਨੂੰ ਜਾਰੀ ਸਾਂਝੇ ਬਿਆਨ ਵਿਚ ਫਲਾਈ ਅੰਮ੍ਰਿਤਸਰ ਦੇ ਉੱਤਰੀ ਅਮਰੀਕਾ ਦੇ ਕਨਵੀਨਰ ਕੈਨੇਡਾ ਵਾਸੀ ਅਨੰਤਦੀਪ ਸਿੰਘ ਢਿੱਲੋਂ ਤੇ ਕਨਵੀਨਰ ਸਮੀਪ ਸਿੰਘ ਗੁਮਟਾਲਾ ਨੇ ਦੱਸਿਆ ਕਿ ਕੈਨੇਡਾ ਦੇ ਵੈਨਕੂਵਰ ਤੇ ਟੋਰਾਂਟੋ ਤੋਂ ਅੰਮ੍ਰਿਤਸਰ ਲਈ ਉਡਾਣਾ ਬਾਰੇ ਪਰਵਾਸੀ ਪੰਜਾਬੀਆਂ ਦੀ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਸੰਬੰਧੀ ਬ੍ਰਿਟਿਸ਼ ਕੋਲੰਬੀਆਂ ਸੂਬੇ ਦੇ ਸ਼ਹਿਰ ਸਰੀ ਦੇ ਵਸਨੀਕ ਤੇ ਫਲਾਈ ਅੰਮ੍ਰਿਤਸਰ ਦੇ ਕੈਨੇਡਾ ਤੋਂ ਬੁਲਾਰੇ ਮੋਹਿਤ ਧੰਜੂ ਨੇ ਸੰਸਦ ਵਿਚ ਈ-ਪਟੀਸ਼ਨ ਦੀ ਆਰੰਭਤਾ ਕੀਤੀ ਸੀ।

ਇਸ ਲਈ ਉਨ੍ਹਾਂ ਨੇ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਮਿਸ਼ਨ-ਮੈਟਸਕੀ-ਫੇ੍ਜ਼ਰ ਕੈਨਿਯਨ ਹਲਕੇ ਦੀ ਨੁਮਾਇੰਦਗੀ ਕਰਦੇ ਐੱਮਪੀ ਬਰੈਡ ਵਿਸ ਨੂੰ ਹਮਾਇਤ ਦੇਣ ਲਈ ਪਹੁੰਚ ਕੀਤੀ ਸੀ। ਇਸ ਪਿੱਛੋਂ ਇਹ ਪਟੀਸ਼ਨ ਹੁਣ 11 ਫਰਵਰੀ ਤਕ ਪਾਰਲੀਮੈਂਟ ਦੀ ਵੈੱਬਸਾਈਟ ’ਤੇ ਕੈਨੇਡਾ ਨਿਵਾਸੀਆਂ ਦੇ ਸਾਈਨ ਕਰਨ ਲਈ ਖੁੱਲ੍ਹੀ ਰਹੇਗੀ ਤੇ ਹੁਣ ਤਕ ਇਸ ’ਤੇ 6500 ਤੋਂ ਵੱਧ ਦਸਤਖ਼ਤ ਕੀਤੇ ਜਾ ਚੁੱਕੇ ਹਨ।

ਸੰਸਦ ਮੈਂਬਰ ਬ੍ਰੈਡ ਵਿਸ ਨੇ ਸੋਸ਼ਲ ਮੀਡੀਆ ’ਤੇ ਜਾਰੀ ਕੀਤੇ ਬਿਆਨ ਵਿਚ ਕਿਹਾ ਕਿ ਮੈਨੂੰ ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਦੀ ਹਾਊਸ ਆਫ ਕਾਮਨਜ਼ ਈ-ਪਟੀਸ਼ਨ ਦੀ ਹਿਮਾਇਤ ਕਰਨ ’ਤੇ ਮਾਣ ਹੈ, ਜਿਸ ਵਿਚ ਕੈਨੇਡਾ ਸਰਕਾਰ ਨੂੰ ਅੰਮ੍ਰਿਤਸਰ ਲਈ ਸਿੱਧੀ ਉਡਾਣ ਸ਼ੁਰੂ ਕਰਨ ਲਈ ਵਿਕਲਪਾਂ ਦੀ ਖੋਜ ਕਰਨ ਲਈ ਕਿਹਾ ਗਿਆ ਹੈ। ਇਸ ਪਟੀਸ਼ਨ (ਨੰਬਰ ਈ-3771) ਨੂੰ ਸੰਸਦ ਦੀ ਵੈੱਬਸਾਈਟ https://petitions.ourcommons.ca/en/Petition/Sign/e-3771 ’ਤੇ ਜਾ ਕੇ ਕੈਨੇਡਾ ਦੇ ਨਾਗਰਿਕਾਂ ਵੱਲੋਂ ਆਪਣਾ ਨਾਂ, ਫੋਨ ਨੰਬਰ, ਪਿਨ ਕੋਡ ਤੇ ਈਮੇਲ ਲਿਖ ਕੇ ਭਰਿਆ ਜਾ ਸਕਦਾ ਹੈ।

Vinkmag ad
Share Our Daily Posts

News Desk

Read Previous

ਕੈਨੇਡਾ ਪੜ੍ਹਨ ਗਏ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ ’ਚ, ਤਿੰਨ ਕਾਲਜਾਂ ਨੇ ਦਿੱਤਾ ਕਰੋੜਾਂ ਦੀ ਧੋਖਾਧੜੀ ਨੂੰ ਅੰਜਾਮ

Read Next

ਪ੍ਰੋਫੈਸਰ ਭੁੱਲਰ ਦੀ ਰਿਹਾਈ ਸਬੰਧੀ ਭਗਵੰਤ ਮਾਨ ਦਾ ਵੱਡਾ ਬਿਆਨ, ਬੋਲੇ- ਫਾਈਲ ਆਉਣ ‘ਤੇ ਕਰ ਦਿੱਤੇ ਜਾਣਗੇ ਦਸਤਖ਼ਤ