Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 25, 2026

ਪ੍ਰੋਫੈਸਰ ਭੁੱਲਰ ਦੀ ਰਿਹਾਈ ਸਬੰਧੀ ਭਗਵੰਤ ਮਾਨ ਦਾ ਵੱਡਾ ਬਿਆਨ, ਬੋਲੇ- ਫਾਈਲ ਆਉਣ ‘ਤੇ ਕਰ ਦਿੱਤੇ ਜਾਣਗੇ ਦਸਤਖ਼ਤ

ਜਲੰਧਰ : ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਅਹੁਦੇ ਲਈ ਉਮੀਦਵਾਰ ਭਗਵੰਤ ਮਾਨ ਨੇ ਕਿਹਾ ਹੈ ਕਿ ਸਜ਼ਾ ਸਮੀਖਿਆ ਬੋਰਡ ਦੀ ਰਿਪੋਰਟ ਆਉਣ ਉਪਰ ਤੁਰੰਤ ਹੀ ਦਿੱਲੀ ਦੀ ਕੇਜਰੀਵਾਲ ਸਰਕਾਰ ਵੱਲੋਂ ਦਸਤਖ਼ਤ ਕਰ ਦਿੱਤੇ ਜਾਣਗੇ। ਚਾਹੇ ਇਹ ਰਿਪੋਰਟ 15 ਦਿਨਾਂ ਵਿਚ ਆਵੇ ਤੇ ਚਾਹੇ ਮਹੀਨੇ ਤਕ ਆਵੇ। ਇਹ ਪ੍ਰਗਟਾਵਾ ਉਨ੍ਹਾਂ ਨੇ ਸੋਮਵਾਰ ਨੂੰ ਇਥੇ ਪ੍ਰੈੱਸ ਕਾਨਫਰੰਸ ਦੌਰਾਨ ਸਜ਼ਾ ਭੁਗਤ ਚੁੱਕੇ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਸਬੰਧੀ ਕੇਜਰੀਵਾਲ ਸਰਕਾਰ ਉੱਪਰ ਦਸਤਖ਼ਤ ਨਾ ਕਰਨ ਦੇ ਲਾਏ ਜਾ ਰਹੇ ਦੋਸ਼ਾਂ ਸਬੰਧੀ ਪੁੱਛੇ ਗਏ ਸਵਾਲ ਦੇ ਜਵਾਬ ‘ਚ ਕੀਤਾ। ਭਗਵੰਤ ਮਾਨ ਨੇ ਕਿਹਾ ਕਿ ਸਜ਼ਾ ਸਮੀਖਿਆ ਬੋਰਡ ਵੱਲੋਂ ਦਿੱਲੀ ਸਰਕਾਰ ਰਿਹਾਈ ਦੇ ਹੁਕਮ ਵਾਲੀ ਫਾਈਲ ਉਤੇ ਵਾਰ-ਵਾਰ ਇਤਰਾਜ਼ ਲਾਉਣ ਕਰ ਕੇ ਇਹ ਮਾਮਲਾ ਲਟਕਿਆ ਹੋਇਆ ਹੈ। ਮੁੱਖ ਮੰਤਰੀ ਦੇ ਚਿਹਰੇ ਵਜੋਂ ਉਨ੍ਹਾਂ ਨੂੰ ਪੇਸ਼ ਕੀਤੇ ਜਾਣ ‘ਤੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ, ਪਾਰਟੀ ਦੇ ਵਰਕਰਾਂ ਤੇ ਜਨਤਾ ਦਾ ਧੰਨਵਾਦ ਕਰਦਿਆਂ ਮਾਨ ਨੇ ਕਿਹਾ ਕਿ ਪਾਰਟੀ ਨੇ ਉਨ੍ਹਾਂ ਟੀਮ ਦਾ ਕਪਤਾਨ ਬਣਾਇਆ ਹੈ ਅਤੇ ਜਿੱਤ ਜਾਂ ਹਾਰ ਦੀ ਜ਼ਿੰਮੇਵਾਰੀ ਵੀ ਕਪਤਾਨ ਦੇ ਸਿਰ ਹੁੰਦੀ ਹੈ। ਜੇਕਰ ਟੀਮ ਜਿੱਤਦੀ ਹੈ ਤਾਂ ਕਪਤਾਨ ਲਈ ਤਾਲੀਆਂ ਵੱਜਦੀਆਂ ਹਨ ਪਰ ਜੇਕਰ ਟੀਮ ਹਾਰਦੀ ਹੈ ਤਾਂ ਗਾਲ੍ਹਾਂ ਵੀ ਕਪਤਾਨ ਨੂੰ ਹੀ ਪੈਂਦੀਆਂ ਹਨ। ਇਸ ਲਈ ਉਹ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਅ ਰਹੇ ਹਨ ਅਤੇ ਜਿੱਥੇ ਵੀ ਉਨ੍ਹਾਂ ਦੀ ਡਿਊਟੀ ਲਾਈ ਜਾ ਰਹੀ ਹੈ, ਉਥੇ ਪੁੱਜ ਰਹੇ ਹਨ।

Vinkmag ad
Share Our Daily Posts

News Desk

Read Previous

ਕੈਨੇਡੀਅਨ ਸੰਸਦ ਮੈਂਬਰ ਬਰੈਡ ਵਿਸ ਨੇ ਕੀਤੀ ਅੰਮ੍ਰਿਤਸਰ ਲਈ ਉਡਾਣਾਂ ਦੀ ਮੰਗ, ਸੰਸਦੀ ਪਟੀਸ਼ਨ ’ਤੇ ਦਸਤਖਤ ਕਰਨ ਦੀ ਅਪੀਲ

Read Next

ਅਕਾਲੀ ਆਗੂ ਬਿਕਰਮ ਮਜੀਠੀਆ ਦੀ ਕੋਠੀ ‘ਤੇ ਪੁਲਿਸ ਦਾ ਛਾਪਾ, ਇਕ ਘੰਟਾ ਚੱਲੀ ਤਲਾਸ਼ੀ ਮੁਹਿੰਮ