Breaking News :

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

ਜਲੰਧਰ ਦੇ ਸਰਦਾਰ ਮਨਮੋਹਨ ਸਿੰਘ ਮਰਵਾਹਾ ਐਡਵੋਕੇਟ ਨੇ ਨੈਸ਼ਨਲ ਮਾਸਟਰਜ਼ ਐਥਲੈਟਿਕਸ ਵਿੱਚ ਲਹਿਰਾਇਆ ਪਰਚਮ, 2 ਮੈਡਲ ਜਿੱਤ ਕੇ ਬਣੇ ਮਾਣ

ਐਮਐਸਪੀ ਅਤੇ ਕਰਜ਼ਾ ਮੁਕਤੀ ਦੀ ਮੰਗ ਨੂੰ ਲੈ ਕੇ ਕੰਨਿਆਕੁਮਾਰੀ ਤੋਂ ਕਸ਼ਮੀਰ ਤੱਕ ਕਿਸਾਨ ਜਾਗਰੂਕਤਾ ਯਾਤਰਾ, ਭੋਗਪੁਰ ਵਿੱਚ ਮਹਾਪੰਚਾਇਤ

May 2, 2026

ਅਕਾਲੀ ਆਗੂ ਬਿਕਰਮ ਮਜੀਠੀਆ ਦੀ ਕੋਠੀ ‘ਤੇ ਪੁਲਿਸ ਦਾ ਛਾਪਾ, ਇਕ ਘੰਟਾ ਚੱਲੀ ਤਲਾਸ਼ੀ ਮੁਹਿੰਮ

ਅੰਮ੍ਰਿਤਸਰ : ਡਰੱਗਜ਼ ਕੇਸ ‘ਚ ਫਸੇ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀਆਂ ਮੁਸੀਬਤਾਂ ਘੱਟ ਹੋਣ ਦਾ ਨਾਂ ਨਹੀਂ ਲੈ ਰਹੀਆਂ ਹਨ। ਸੋਮਵਾਰ ਨੂੰ ਹਾਈ ਕੋਰਟ ‘ਚ ਅਗਾਊਂ ਜ਼ਮਾਨਤ ਖਾਰਜ ਹੋਣ ਤੋਂ ਬਾਅਦ ਮੋਹਾਲੀ ਪੁਲਿਸ ਨੇ ਮੰਗਲਵਾਰ ਸਵੇਰੇ ਅੰਮ੍ਰਿਤਸਰ ‘ਚ ਉਨ੍ਹਾਂ ਦੀ ਕੋਠੀ ‘ਤੇ ਛਾਪਾ ਮਾਰਿਆ। ਇੰਸਪੈਕਟਰ ਕੈਲਾਸ਼ ਨੇ ਪੁਲਿਸ ਪਾਰਟੀ ਸਮੇਤ ਮੰਗਲਵਾਰ ਸਵੇਰੇ ਛਾਪੇਮਾਰੀ ਕੀਤੀ। ਮੋਹਾਲੀ ਪੁਲਿਸ ਕਰੀਬ 50 ਮਿੰਟ ਕੋਠੀ ਦੇ ਅੰਦਰ ਰਹੀ ਅਤੇ ਬਾਰੀਕੀ ਨਾਲ ਤਲਾਸ਼ੀ ਲਈ। ਦੱਸ ਦੇਈਏ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸੋਮਵਾਰ ਨੂੰ ਸਾਬਕਾ ਮੰਤਰੀ ਬਿਕਰਮ ਮਜੀਠੀਆ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਸੀ। ਇਸ ਤੋਂ ਬਾਅਦ ਮਜੀਠੀਆ ‘ਤੇ ਗ੍ਰਿਫਤਾਰੀ ਦੀ ਤਲਵਾਰ ਲਟਕ ਗਈ। ਪਤਾ ਲੱਗਾ ਹੈ ਕਿ ਬਿਕਰਮ ਮਜੀਠੀਆ ਹਾਈਕੋਰਟ ਦੇ ਫੈਸਲੇ ਖਿਲਾਫ ਸੁਪਰੀਮ ਕੋਰਟ ਜਾਣ ਦੀ ਤਿਆਰੀ ਕਰ ਰਹੇ ਹਨ।

ਦੱਸ ਦੇਈਏ ਕਿ ਪੰਜਾਬ ਦੀ ਸਿਆਸਤ ‘ਚ ਪਿਛਲੇ ਸਾਲ ਉਸ ਸਮੇਂ ਹਲਚਲ ਮਚ ਗਈ ਸੀ ਜਦੋਂ ਡਰੱਗਜ਼ ਰੈਕੇਟ ਦੀ ਜਾਂਚ ਦੀ 2018 ਦੀ ਸਟੇਟਸ ਰਿਪੋਰਟ ਦੇ ਆਧਾਰ ‘ਤੇ ਸਾਬਕਾ ਮੰਤਰੀ ਤੇ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਖਿਲਾਫ ਐਫਆਈਆਰ ਦਰਜ ਕੀਤੀ ਗਈ ਸੀ। ਇਸ ਤੋਂ ਬਾਅਦ ਸਿਆਸੀ ਦੂਸ਼ਣਬਾਜ਼ੀ ਦਾ ਦੌਰ ਸ਼ੁਰੂ ਹੋ ਗਿਆ। ਕਾਂਗਰਸ ਜਿਥੇ ਦੋਸ਼ ਲਾਉਂਦੀ ਰਹੀ ਕਿ ਬਿਕਰਮ ਮਜੀਠੀਆ ਗ੍ਰਿਫਤਾਰੀ ਦੇ ਡਰੋਂ ਰੂਪੋਸ਼ ਹੋ ਗਿਆ ਹੈ, ਉੱਥੇ ਹੀ ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ ਨੇ ਕਿਹਾ ਕਿ ਸੱਤਾਧਾਰੀ ਪਾਰਟੀ ਸਿਆਸੀ ਰੰਜਿਸ਼ ਕੱਢ ਰਹੀ ਹੈ। ਬਿਕਰਮ ਮਜੀਠੀਆ ਦੀ ਗ੍ਰਿਫਤਾਰੀ ਨੂੰ ਲੈ ਕੇ ਬੇਵਜ੍ਹਾ ਤੂਲ ਦਿੱਤਾ ਜਾ ਰਿਹਾ ਹੈ।

ਇਸ ਮਾਮਲੇ ‘ਚ 11 ਜਨਵਰੀ ਨੂੰ ਬਿਕਰਮ ਮਜੀਠੀਆ ਨੂੰ ਹਾਈਕੋਰਟ ਨੇ ਅੰਤਰਿਮ ਜ਼ਮਾਨਤ ਦੇ ਦਿੱਤੀ ਸੀ। ਉਨ੍ਹਾਂ ਨੂੰ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਸੀ। ਮਜੀਠੀਆ 12 ਜਨਵਰੀ ਨੂੰ ਪੁੱਛਗਿੱਛ ਲਈ ਐਸਆਈਟੀ ਸਾਹਮਣੇ ਪੇਸ਼ ਹੋਏ ਸਨ। ਉਨ੍ਹਾਂ ਹਾਈ ਕੋਰਟ ‘ਚ ਅਗਾਊਂ ਜ਼ਮਾਨਤ ਲਈ ਅਰਜ਼ੀ ਦਿੱਤੀ ਸੀ ਜੋ 24 ਜਨਵਰੀ ਨੂੰ ਰੱਦ ਕਰ ਦਿੱਤੀ ਗਈ ਸੀ।

Vinkmag ad
Share Our Daily Posts

News Desk

Read Previous

ਪ੍ਰੋਫੈਸਰ ਭੁੱਲਰ ਦੀ ਰਿਹਾਈ ਸਬੰਧੀ ਭਗਵੰਤ ਮਾਨ ਦਾ ਵੱਡਾ ਬਿਆਨ, ਬੋਲੇ- ਫਾਈਲ ਆਉਣ ‘ਤੇ ਕਰ ਦਿੱਤੇ ਜਾਣਗੇ ਦਸਤਖ਼ਤ

Read Next

ਕਾਲੀ ਮਾਤਾ ਮੰਦਰ ‘ਚ ਹੋਈ ਬੇਅਦਬੀ ਦੇ ਵਿਰੋਧ ‘ਚ ਹਿੰਦੂ ਜਥੇਬੰਦੀਆਂ ਨੇ ਪਟਿਆਲਾ ਕੀਤਾ ਬੰਦ, ਸਿੱਧੂ ਤੇ ਪ੍ਰਨੀਤ ਕੌਰ ਨੇ ਘਟਨਾ ਦੀ ਕੀਤੀ ਨਿਖੇਧੀ