Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 13, 2026

Punjab Election 2022 : ਸਸਪੈਂਸ ਖ਼ਤਮ, ਲੰਬੀ ਤੋਂ ਹੀ ਚੋਣ ਲੜਨਗੇ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ

ਜੇਐੱਨਐੱਨ, ਅੰਮ੍ਰਿਤਸਰ : ਸਿਹਤ ਠੀਕ ਨਾ ਹੋਣ ਕਾਰਨ ਅਕਾਲੀ ਦਲ ਦੇ ਸਰਪ੍ਰਸਤ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਇਸ ਵਾਰ ਵਿਧਾਨ ਸਭਾ ਚੋਣ ਲੜਨ ਬਾਰੇ ਸਸਪੈਂਸ ਖ਼ਤਮ ਹੋ ਗਿਆ ਹੈ। ਉਨ੍ਹਾਂ ਦੀ ਨੂੰਹ ਅਤੇ ਸਾਬਕਾ ਕੈਬਨਿਟ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਸਪੱਸ਼ਟ ਕੀਤਾ ਹੈ ਕਿ 94 ਸਾਲਾ ਪ੍ਰਕਾਸ਼ ਸਿੰਘ ਬਾਦਲ ਲੰਬੀ ਵਿਧਾਨ ਸਭਾ ਹਲਕੇ ਤੋਂ ਹੀ ਚੋਣ ਲੜਨਗੇ। ਤੁਹਾਨੂੰ ਦੱਸ ਦੇਈਏ ਕਿ ਪ੍ਰਕਾਸ਼ ਸਿੰਘ ਬਾਦਲ ਨੂੰ ਅਕਾਲੀ ਦਲ ਦਾ ਸਭ ਤੋਂ ਵੱਡਾ ਚਿਹਰਾ ਮੰਨਿਆ ਜਾਂਦਾ ਹੈ। ਉਹ ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਹਨ। ਉਹ ਆਪਣੇ ਲੰਮੇ ਸਿਆਸੀ ਜੀਵਨ ‘ਚ ਦਸ ਵਾਰ ਵਿਧਾਨ ਸਭਾ ਚੋਣਾਂ ਵਿੱਚ ਜੇਤੂ ਰਹੇ ਹਨ।

ਦੱਸ ਦਈਏ ਕਿ ਹਾਲ ਹੀ ‘ਚ ਕੋਵਿਡ ਪਾਜ਼ੇਟਿਵ ਆਉਣ ਕਾਰਨ ਬਜ਼ੁਰਗ ਪ੍ਰਕਾਸ਼ ਸਿੰਘ ਬਾਦਲ ਨੂੰ ਲੁਧਿਆਣਾ ਦੇ ਸੀਐਮਸੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਸੀ। ਉਦੋਂ ਤੋਂ ਉਨ੍ਹਾਂ ਦੇ ਚੋਣ ਲੜਨ ‘ਤੇ ਸਵਾਲੀਆ ਨਿਸ਼ਾਨ ਲੱਗ ਗਿਆ ਸੀ। ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ ਨੇ ਵਿਧਾਨ ਸਭਾ ਚੋਣਾਂ ਲੜਨ ਦਾ ਫੈਸਲਾ ਆਪਣੇ ਪਿਤਾ ‘ਤੇ ਛੱਡ ਦਿੱਤਾ ਸੀ। ਦੱਸ ਦੇਈਏ ਕਿ ਇਸ ਵਾਰ ਅਕਾਲੀ ਦਲ ਬਹੁਜਨ ਸਮਾਜ ਪਾਰਟੀ ਨਾਲ ਗਠਜੋੜ ਕਰ ਕੇ ਚੋਣ ਲੜ ਰਿਹਾ ਹੈ। ਪਾਰਟੀ ਨੇ ਆਪਣੇ ਹਿੱਸੇ ਦੀਆਂ 97 ਸੀਟਾਂ ‘ਚੋਂ 96 ‘ਤੇ ਉਮੀਦਵਾਰ ਖੜ੍ਹੇ ਕੀਤੇ ਹਨ। ਅੰਮ੍ਰਿਤਸਰ ਪੂਰਬੀ ‘ਚ ਨਵਜੋਤ ਸਿੰਘ ਸਿੱਧੂ ਖਿਲਾਫ ਉਮੀਦਵਾਰ ਕੌਣ ਹੋਵੇਗਾ, ਇਹ ਤੈਅ ਹੋਣਾ ਬਾਕੀ ਹੈ।

Vinkmag ad
Share Our Daily Posts

News Desk

Read Previous

ਗ੍ਰਿਫ਼ਤਾਰੀ ‘ਤੇ ਰੋਕ ਤੋਂ ਬਾਅਦ ਮਜੀਠੀਆ ਨੇ ਚੰਡੀਗੜ੍ਹ ‘ਚ ਕੀਤੀ PC, ਸਾਬਕਾ DGP ‘ਤੇ ਲਾਏ ਵੱਡੇ ਇਲਜ਼ਾਮ

Read Next

ਰਾਹੁਲ ਗਾਂਧੀ ਪੰਜਾਬ ’ਚ 27 ਜਨਵਰੀ ਨੂੰ ਕਰਨਗੇ ਫ਼ਤਹਿ ਰੈਲੀ, ਜਲੰਧਰ ਤੋਂ ਵਰਕਰਾਂ ਨੂੰ ਵਰਚੁਅਲ ਤਰੀਕੇ ਨਾਲ ਕਰਨਗੇ ਸੰਬੋਧਨ