Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 13, 2026

ਰਾਹੁਲ ਗਾਂਧੀ ਪੰਜਾਬ ’ਚ 27 ਜਨਵਰੀ ਨੂੰ ਕਰਨਗੇ ਫ਼ਤਹਿ ਰੈਲੀ, ਜਲੰਧਰ ਤੋਂ ਵਰਕਰਾਂ ਨੂੰ ਵਰਚੁਅਲ ਤਰੀਕੇ ਨਾਲ ਕਰਨਗੇ ਸੰਬੋਧਨ

Punjab Election 2022 : ਜਲੰਧਰ : ਆਲ ਇੰਡੀਆ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਵੀਰਵਾਰ ਨੂੰ ਪੰਜਾਬ ਫ਼ਤਹਿ ਰੈਲੀ ਕਰ ਕੇ ਵਰਕਰਾਂ ’ਚ ਚੋਣ ਮੁਹਿੰਮ ਲਈ ਜੋਸ਼ ਭਰਨਗੇ। ਉਹ ਜਲੰਧਰ ਪਹੁੰਚ ਕੇ ਵਰਚੁਅਲ ਰੈਲੀ ਕਰ ਕੇ ਵਰਕਰਾਂ ਨੂੰ ਸੰਬੋਧਨ ਕਰਨਗੇ। ਇਸ ਰੈਲੀ ਲਈ ਸੂਬੇ ਦੇ ਸਾਰੇ ਵਿਧਾਨ ਸਭਾ ਹਲਕਿਆਂ ’ਚ ਵੱਖ-ਵੱਖ ਥਾਵਾਂ ’ਤੇ ਐੱਲਈਡੀ ਸਕਰੀਨ ਲਗਾਈਆਂ ਜਾਣਗੀਆਂ ਤੇ ਇੰਟਰਨੈੱਟ ਦੇ ਹੋਰ ਵਸੀਲਿਆਂ ਰਾਹੀਂ ਵਰਕਰਾਂ ਨੂੰ ਰੈਲੀ ਨਾਲ ਜੋਡ਼ਿਆ ਜਾਵੇਗਾ। ਇਸਦੇ ਲਈ ਕਾਂਗਰਸ ਨੇ ਕਰੀਬ 500 ਥਾਵਾਂ ’ਤੇ ਐੱਲਈਡੀ ਲਗਾਉਣ ਦਾ ਫ਼ੈਸਲਾ ਕੀਤਾ ਹੈ ਤੇ ਆਖ਼ਰੀ ਰੂਪਰੇਖਾ ਬੁੱਧਵਾਰ ਸਵੇਰੇ ਤੈਅ ਕੀਤੀ ਜਾਵੇਗੀ। ਇਸਦੇ ਲਈ ਰਾਹੁਲ ਗਾਂਧੀ ਦੇ ਕਰੀਬੀਆਂ ਦੀ ਇਕ ਟੀਮ ਬੁੱਧਵਾਰ ਨੂੰ ਪੰਜਾਬ ਪਹੁੰਚ ਜਾਏਗੀ ਤੇ ਪੰਜਾਬ ਕਾਂਗਰਸ ਦੇ ਆਗੂਆਂ ਨਾਲ ਮਿਲ ਕੇ ਯੋਜਨਾ ਨੂੰ ਅੰਤਮ ਰੂਪ ਦੇਵੇਗੀ।

ਰਾਹੁਲ ਨੇ ਸਾਰੇ 117 ਉਮੀਦਵਾਰਾਂ ਨੂੰ ਅੰਮ੍ਰਿਤਸਰ ਬੁਲਾਇਆ

ਤੈਅ ਸ਼ਡਿਊਲ ਦੇ ਮੁਤਾਬਕ ਰਾਹੁਲ ਗਾਂਧੀ 27 ਜਨਵਰੀ ਨੂੰ ਸਵੇਰੇ ਨੌਂ ਵਜੇ ਅੰਮ੍ਰਿਤਸਰ ਏਅਰਪੋਰਟ ’ਤੇ ਪਹੁੰਚਣਗੇ। ਇਸ ਤੋਂ ਬਾਅਦ ਸਡ਼ਕ ਰਸਤੇ ਤੋਂ ਸ੍ਰੀ ਦਰਬਾਰ ਸਾਹਿਬ ’ਚ ਮੱਥਾ ਟੇਕਣ ਜਾਣਗੇ। ਉਨ੍ਹਾਂ ਕਾਂਗਰਸ ਦੇ ਸਾਰੇ 117 ਉਮੀਦਵਾਰਾਂ ਨੂੰ ਅੰਮ੍ਰਿਤਸਰ ਬੁਲਾਇਆ ਹੈ। ਰਾਹੁਲ ਗਾਂਧੀ ਸ੍ਰੀ ਦਰਬਾਰ ਸਾਹਿਬ ’ਚ ਮੱਥਾ ਟੇਕਣ ਤੋਂ ਬਾਅਦ ਸਾਰੇ ਉਮੀਦਵਾਰਾਂ ਨੂੰ ਲੈ ਕੇ ਸ਼੍ਰੀ ਦੁਰਗਿਆਣਾ ਮੰਦਰ ਤੇ ਫਿਰ ਸ਼੍ਰੀ ਰਾਮਤੀਰਥ ’ਚ ਮੱਥਾ ਟੇਕਣ ਜਾਣਗੇ। ਇੱਥੋਂ ਦੁਪਹਿਰ ਕਰੀਬ 12.15 ਵਜੇ ਰਾਹੁਲ ਗਾਂਧੀ ਤੇ ਹੋਰ ਉਮੀਦਵਾਰ ਸਡ਼ਕ ਰਸਤੇ ਰਾਹੀਂ ਜਲੰਧਰ ਲਈ ਰਵਾਨਾ ਹੋਣਗੇ। ਜ਼ਿਕਰਯੋਗ ਹੈ ਕਿ ਹਾਲੇ ਕਾਂਗਰਸ ਦੇ 31 ਉਮੀਦਵਾਰਾਂ ਦਾ ਐਲਾਨ ਹੋਣਾ ਬਾਕੀ ਹੈ। ਸੰਭਾਵਨਾ ਹੈ ਕਿ ਬੁੱਧਵਾਰ ਨੂੰ ਕਾਂਗਰਸ ਇਨ੍ਹਾਂ ਉਮੀਦਵਾਰਾਂ ਦੇ ਨਾਵਾਂ ਦੀ ਸੂਚੀ ਵੀ ਜਾਰੀ ਕਰ ਦੇਵੇ।

ਪ੍ਰਦੇਸ਼ ਕਾਂਗਰਸ ਦੇ ਆਗੂਆਂ ਦੇ ਮੁਤਾਬਕ ਰਾਹੁਲ ਗਾਂਧੀ ਵੀਰਵਾਰ ਨੂੰ ਜਲੰਧਰ ਛਾਉਣੀ ਵਿਧਾਨ ਸਭਾ ਹਲਕੇ ’ਚ 66 ਫੁੱਟੀ ਰੋਡ ’ਤੇ ਸਥਿਤ ਵ੍ਹਾਈਟ ਡਾਇਮੰਡ ਰਿਜ਼ਾਰਟ ਪਹੁੰਚਣਗੇ। ਉਹ ਦੁਪਹਿਰ 3.30 ਵਜੇ ਤੋਂ 4.30 ਵਜੇ ਤਕ ਪੰਜਾਬ ਫ਼ਤਹਿ ਰੈਲੀ ਨੂੰ ਸੰਬੋਧਨ ਕਰਨਗੇ। ਇਸ ਦੇ ਲਈ ਪੰਜਾਬ ’ਚ ਸਾਰੇ ਵਿਧਾਨ ਸਭਾ ਹਲਕਿਆਂ ’ਚ ਫੇਸਬੁੱਕ ਤੇ ਇੰਟਰਨੈੱਟ ਮੀਡੀਆ ਦੇ ਹੋਰ ਵਸੀਲਿਆਂ ਦੇ ਲਿੰਕ ਵਰਕਰਾਂ ਨੂੰ ਭੇਜੇ ਜਾਣਗੇ।

Vinkmag ad
Share Our Daily Posts

News Desk

Read Previous

Punjab Election 2022 : ਸਸਪੈਂਸ ਖ਼ਤਮ, ਲੰਬੀ ਤੋਂ ਹੀ ਚੋਣ ਲੜਨਗੇ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ

Read Next

ਇਟਲੀ ’ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ, ਕਸਬਾ ਨਿੱਕੇ ਘੁੰਮਣ ‘ਚ ਫੈਲੀ ਸੋਗ ਦੀ ਲਹਿਰ