Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 13, 2026

ਗ੍ਰਿਫ਼ਤਾਰੀ ‘ਤੇ ਰੋਕ ਤੋਂ ਬਾਅਦ ਮਜੀਠੀਆ ਨੇ ਚੰਡੀਗੜ੍ਹ ‘ਚ ਕੀਤੀ PC, ਸਾਬਕਾ DGP ‘ਤੇ ਲਾਏ ਵੱਡੇ ਇਲਜ਼ਾਮ

ਚੰਡੀਗੜ੍ਹ : ਡਰੱਗਜ਼ ਕੇਸ ‘ਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਗ੍ਰਿਫ਼ਤਾਰੀ ‘ਤੇ ਤਿੰਨ ਦਿਨਾਂ ਦੀ ਰੋਕ ਲਗਾਉਣ ਤੋਂ ਬਾਅਦ ਬੁੱਧਵਾਰ ਨੂੰ ਗਣਤੰਤਰ ਦਿਵਸ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਚੰਡੀਗੜ੍ਹ ‘ਚ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾਂ ਕਾਂਗਰਸ ‘ਤੇ ਇਲਜ਼ਾਮ ਲਾਏ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਸੰਵਿਧਾਨ ਦਾ ਸਤਿਕਾਰ ਕਰਨ ਦੀ ਗੱਲ ਕਰਦੀ ਹੈ ਪਰ ਉਸ ਨੇ ਗਣਤੰਤਰ ਦਿਵਸ ਤੇ ਸੰਵਿਧਾਨ ਦਾ ਮਜ਼ਾਕ ਉਡਾਇਆ ਹੈ। ਈਡੀ ਵੱਲੋਂ ਸੁਖਪਾਲ ਖਹਿਰਾ ਦਾ ਸਬੰਧ ਉਸ ਮਾਮਲੇ ‘ਚ ਨਸ਼ਾ ਤਸਕਰਾਂ ਨਾਲ ਹੈ ਪਰ ਗ਼ੈਰ-ਜ਼ਮਾਨਤੀ ਵਾਰੰਟ ਹੋਣ ਦੇ ਬਾਵਜੂਦ ਉਸ ਖ਼ਿਲਾਫ਼ ਕਾਰਵਾਈ ਨਹੀਂ ਹੋਈ ਪਰ ਮਜੀਠੀਆ ਖਿਲਾਫ਼ ਕਾਰਵਾਈ ਹੋਈ। ਨਾਲ ਹੀ ਸਾਬਕਾ ਡੀਜੀਪੀ ਸਿਧਾਰਥ ਚਟੋਪਾਧਿਆਏ ‘ਤੇ ਗੈਂਗਸਟਰਾਂ ਨਾਲ ਸਬੰਧ ਹੋਣ ਦਾ ਦੋਸ਼ ਵੀ ਲਗਾਇਆ।

ਮਜੀਠੀਆ ਨੇ ਕਿਹਾ ਕਿ ਗੈਂਗਸਟਰਾਂ ਨਾਲ ਸਬੰਧ ਰੱਖਣ ਵਾਲਾ ਡੀਜੀਪੀ ਪ੍ਰਧਾਨ ਮੰਤਰੀ ਦੀ ਸੁਰੱਖਿਆ ਨਾਲ ਸਮਝੌਤਾ ਕਰ ਸਕਦਾ ਹੈ ਅਤੇ ਡੀਜੀਪੀ ਦੀ ਸ਼ਮੂਲੀਅਤ ਦੀ ਐਨਆਈਏ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜੇਕਰ NIA ਦੀ ਜਾਂਚ ਹੋਈ ਤਾਂ ਨਾਂ ਬਚੇਗਾ ਚੰਨੀ, ਨਾਂ ਗ੍ਰਹਿ ਮੰਤਰੀ ਤੇ ਨਾ ਡੀਜੀਪੀ। ਡੀਜੀਪੀ ਚਟੋਪਾਧਿਆਏ ਤੇ ਇਕ ਗੈਂਗਸਟਰ ਦੀ ਕਾਲ ਰਿਕਾਰਡਿੰਗ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਡੀਜੀਪੀ ਨੇ ਪ੍ਰਧਾਨ ਮੰਤਰੀ ਦੇ ਦੌਰੇ ਤੋਂ ਕੁਝ ਦਿਨ ਪਹਿਲਾਂ ਇੱਕ ਗੈਂਗਸਟਰ ਨਾਲ ਗੱਲਬਾਤ ਕਰਦਿਆਂ ਕਿਹਾ ਸੀ ਕਿ ਅਗਲੇ ਤਿੰਨ-ਚਾਰ ਦਿਨਾਂ ‘ਚ ਮੋਦੀ ਨੂੰ ਵੀ ਸਬਕ ਸਿਖਾ ਦਿਆਂਗੇ।

ਮਜੀਠੀਆ ਦੀ ਗ੍ਰਿਫ਼ਤਾਰੀ ‘ਤੇ ਤਿੰਨ ਦਿਨਾਂ ਦੀ ਰੋਕ

ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਡਰੱਗਜ਼ ਮਾਮਲੇ ’ਚ ਫਸੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅਗਾਊਂ ਜ਼ਮਾਨਤ ਪਟੀਸ਼ਨ ਖ਼ਾਰਜ ਕਰ ਦਿੱਤੀ ਸੀ। ਹਾਲਾਂਕਿ ਹੁਣ ਸੁਪਰੀਮ ਕੋਰਟ ’ਚ ਅਪੀਲ ਦਾਇਰ ਕਰਨ ਤਕ ਤਿੰਨ ਦਿਨਾਂ ਲਈ ਉਨ੍ਹਾਂ ਨੂੰ ਗ੍ਰਿਫ਼ਤਾਰੀ ਤੋਂ ਰਾਹਤ ਦਿੱਤੀ ਗਈ ਹੈ। ਜਸਟਿਸ ਲੀਜ਼ਾ ਗਿੱਲ ਨੇ ਮੰਗਲਵਾਰ ਨੂੰ 44 ਸਫਿਆਂ ਦੇ ਆਦੇਸ਼ ’ਚ ਕਿਹਾ ਕਿ ਮਜੀਠੀਆ ਵੱਲੋਂ ਅਪੀਲ ਕੀਤੀ ਗਈ ਸੀ ਕਿ ਵਿਧਾਨ ਸਭਾ ਚੋਣਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ। ਅਜਿਹੇ ’ਚ ਉਨ੍ਹਾਂ ਨੂੰ ਹਾਈ ਕੋਰਟ ਦੇ ਇਸ ਫ਼ੈਸਲੇ ਨੂੰ ਸੁਪੀਰਮ ਕੋਰਟ ’ਚ ਚੁਣੌਤੀ ਦਿੰਦੇ ਹੋਏ ਅਪੀਲ ਦਾਇਰ ਕਰਨ ਲਈ ਸੱਤ ਦਿਨਾਂ ਦਾ ਸਮਾਂ ਦਿੱਤਾ ਜਾਵੇ ਤੇ ਇਸ ਦੌਰਾਨ ਉਨ੍ਹਾਂ ਦੀ ਗ੍ਰਿਫ਼ਤਾਰੀ ’ਤੇ ਰੋਕ ਲਗਾਈ ਜਾਵੇ। ਹਾਈ ਕੋਰਟ ਨੇ ਮਜੀਠੀਆ ਦੀ ਗ੍ਰਿਫ਼ਤਾਰੀ ’ਤੇ ਸੱਤ ਦਿਨਾਂ ਦੀ ਬਜਾਏ ਤਿੰਨ ਦਿਨਾਂ ਲਈ ਰੋਕ ਲਗਾਉਂਦੇ ਹੋਏ ਉਨ੍ਹਾਂ ਨੂੰ ਆਦੇਸ਼ ਦਿੱਤੇ ਕਿ ਉਹ ਇਸ ਦੌਰਾਨ ਹਾਈ ਕੋਰਟ ਦੇ ਇਸ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ ’ਚ ਅਪੀਲ ਦਾਇਰ ਕਰ ਸਕਦੇ ਹਨ। ਮਜੀਠੀਆ ’ਤੇ ਜਾਂਚ ’ਚ ਸਹਿਯੋਗ ਨਾ ਕਰਨ ਦਾ ਦੋਸ਼ ਹੈ।

Vinkmag ad
Share Our Daily Posts

News Desk

Read Previous

ਇਟਲੀ ’ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ, ਕਸਬਾ ਨਿੱਕੇ ਘੁੰਮਣ ‘ਚ ਫੈਲੀ ਸੋਗ ਦੀ ਲਹਿਰ

Read Next

ਗਣਤੰਤਰ ਦਿਵਸ ਮੌਕੇ ਪਟਿਆਲਾ ‘ਚ ਨੌਜਵਾਨ ਦਾ ਕਤਲ, ਅਣਪਛਾਤੇ ਨੌਜਵਾਨਾਂ ਨੇ ਆਪਸੀ ਝਗੜੇ ਤੋਂ ਬਾਅਦ ਮੌਤ ਦੇ ਘਾਟ ਉਤਾਰ ਦਿੱਤਾ