Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 13, 2026

ਚੰਡੀਗੜ੍ਹ ‘ਚ ਕੋਰੋਨਾ ਪਾਬੰਦੀਆਂ ‘ਚ ਢਿੱਲ, ਖੁੱਲ੍ਹਣਗੇ ਜਿਮ ਤੇ ਸਕੂਲ, ਬਾਜ਼ਾਰ ਦਾ ਸਮਾਂ ਵਧਿਆ, ਸੁਖਨਾ ਝੀਲ ਵੀ ਖੁੱਲ੍ਹੀ

ਆਨਲਾਈਨ ਡੈਸਕ, Chandigarh Corona Restriction: ਚੰਡੀਗੜ੍ਹ ਸਮੇਤ ਟ੍ਰਾਈਸਿਟੀ (ਚੰਡੀਗੜ੍ਹ, ਪੰਚਕੂਲਾ ਤੇ ਮੋਹਾਲੀ) ਵਿਚ ਕੋਰੋਨਾ ਦੇ ਮਾਮਲੇ ਘਟਣੇ ਸ਼ੁਰੂ ਹੋ ਗਏ ਹਨ। ਅਜਿਹੇ ‘ਚ ਹੁਣ ਲੋਕਾਂ ਨੂੰ ਕੋਰੋਨਾ ਪਾਬੰਦੀਆਂ ਤੋਂ ਛੋਟ ਮਿਲਣ ਲੱਗੀ ਹੈ। ਦੱਸ ਦੇਈਏ ਕਿ ਚੰਡੀਗੜ੍ਹ ਵਿਚ ਪ੍ਰਸ਼ਾਸਨ ਨੇ ਕੋਰੋਨਾ ਪਾਬੰਦੀਆਂ ਵਿਚ ਢਿੱਲ ਦੇਣ ਦਾ ਐਲਾਨ ਕੀਤਾ ਹੈ। ਹਾਲਾਂਕਿ ਇਹ ਛੋਟ ਸਖ਼ਤ ਹਦਾਇਤਾਂ ਨਾਲ ਦਿੱਤੀ ਗਈ ਹੈ। ਪ੍ਰਸ਼ਾਸਕ ਬਨਵਾਰੀਲਾਲ ਪੁਰੋਹਿਤ ਨੇ ਅੱਜ ਕੋਵਿਡ ਵਾਰ ਰੂਮ ਦੀ ਮੀਟਿੰਗ ਵਿਚ ਸਮੀਖਿਆ ਕਰਨ ਤੋਂ ਬਾਅਦ ਇਹ ਹੁਕਮ ਜਾਰੀ ਕੀਤੇ ਹਨ।

ਕੋਰੋਨਾ ਕਾਰਨ ਇਨ੍ਹਾਂ ਬਾਜ਼ਾਰਾਂ ਦਾ ਸਮਾਂ ਸ਼ਾਮ 5 ਵਜੇ ਤਕ ਕੀਤੀ ਗਿਆ ਸੀ, ਜਿਸ ਨੂੰ ਹੁਣ ਰਾਤ 10 ਵਜੇ ਤਕ ਵਧਾ ਦਿੱਤਾ ਗਿਆ ਹੈ। ਹੁਣ ਸ਼ਹਿਰ ਦੇ ਸਾਰੇ ਬਾਜ਼ਾਰ ਰਾਤ 10 ਵਜੇ ਤਕ ਖੁੱਲ੍ਹੇ ਰਹਿਣਗੇ। ਮੰਡੀ ਨੂੰ ਵੀ ਰਾਤ 10 ਵਜੇ ਤਕ ਖੋਲ੍ਹਣ ਦੀ ਮਨਜ਼ੂਰੀ ਦਿੱਤੀ ਗਈ ਹੈ। ਇਸ ਦੇ ਨਾਲ ਹੀ ਜਿਮ ਅਤੇ ਫਿਟਨੈਸ ਸੈਂਟਰ ਖੋਲ੍ਹਣ ਦੀ ਵੀ ਇਜਾਜ਼ਤ ਦਿੱਤੀ ਗਈ ਹੈ। ਪਰ ਇਨ੍ਹਾਂ ਨੂੰ 50 ਫੀਸਦੀ ਸਮਰੱਥਾ ਨਾਲ ਮਨਜ਼ੂਰੀ ਦਿੱਤੀ ਗਈ ਹੈ। ਜਿਨ੍ਹਾਂ ਨੂੰ ਕੋਰੋਨਾ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਮਿਲ ਚੁੱਕੀਆਂ ਹਨ, ਸਿਰਫ਼ ਉਹੀ ਲੋਕ ਜਿੰਮ ਅਤੇ ਫਿਟਨੈਸ ਸੈਂਟਰ ਵਿਚ ਆ ਸਕਣਗੇ।

ਹੁਣ ਸੁਖਨਾ ਝੀਲ ਵੀ ਜਾ ਸਕਦੇ ਹੋ

ਪ੍ਰਸ਼ਾਸਨ ਨੇ ਸੁਖਨਾ ਝੀਲ ਨੂੰ ਵੀ ਮੁੜ ਖੋਲ੍ਹਣ ਦਾ ਫੈਸਲਾ ਕੀਤਾ ਹੈ। ਦੱਸ ਦੇਈਏ ਕਿ ਕੋਰੋਨਾ ਦੀ ਤੀਜੀ ਲਹਿਰ ਦੀ ਸ਼ੁਰੂਆਤ ਵਿਚ ਸੁਖਨਾ ਝੀਲ ਨੂੰ ਸਭ ਤੋਂ ਪਹਿਲਾਂ ਬੰਦ ਕਰ ਦਿੱਤਾ ਗਿਆ ਸੀ। ਸੁਖਨਾ ਝੀਲ ਦੀਆਂ ਸਾਰੀਆਂ ਦੁਕਾਨਾਂ ਖੁੱਲ੍ਹਣਗੀਆਂ ਪਰ ਹਦਾਇਤਾਂ ਅਨੁਸਾਰ ਉਨ੍ਹਾਂ ਨੂੰ ਰੋਜ਼ਾਨਾ ਸੈਨੀਟਾਈਜ਼ ਕਰਨਾ ਹੋਵੇਗਾ। ਇਸ ਦੇ ਨਾਲ ਹੀ ਹੁਣ ਸੁਖਨਾ ਝੀਲ ‘ਤੇ ਹਰ ਤਰ੍ਹਾਂ ਦੀਆਂ ਗਤੀਵਿਧੀਆਂ ਕੀਤੀਆਂ ਜਾਣਗੀਆਂ। ਸੁਖਨਾ ਝੀਲ ਸਵੇਰੇ 5 ਵਜੇ ਤੋਂ ਰਾਤ 10 ਵਜੇ ਤਕ ਖੁੱਲ੍ਹੀ ਰਹੇਗੀ। ਤੁਸੀਂ ਬੋਟਿੰਗ ਕਰਨ ਜਾ ਸਕੋਗੇ, ਰੈਸਟੋਰੈਂਟ ਵਿਚ ਬੈਠ ਸਕੋਗੇ ਅਤੇ ਖਾਣਾ ਖਾ ਸਕੋਗੇ।

1 ਫਰਵਰੀ ਤੋਂ ਸਕੂਲ, ਕਾਲਜ ਤੇ ਹੋਰ ਕੋਚਿੰਗ ਸੰਸਥਾਵਾਂ ਵੀ ਖੁੱਲ੍ਹਣਗੀਆਂ

ਯੂਟੀ ਪ੍ਰਸ਼ਾਸਨ ਨੇ ਸਕੂਲਾਂ ਵਿਚ ਦਸਵੀਂ ਤੇ ਬਾਰ੍ਹਵੀਂ ਜਮਾਤਾਂ ਸ਼ੁਰੂ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ। ਇਹ ਕਲਾਸਾਂ ਸਕੂਲਾਂ ਵਿਚ 1 ਫਰਵਰੀ ਤੋਂ ਸ਼ੁਰੂ ਹੋਣਗੀਆਂ। ਇਸੇ ਤਰ੍ਹਾਂ ਕਾਲਜ ਅਤੇ ਯੂਨੀਵਰਸਿਟੀਆਂ ਖੋਲ੍ਹਣ ਨੂੰ ਵੀ ਪ੍ਰਵਾਨਗੀ ਦਿੱਤੀ ਗਈ ਹੈ। ਇਸ ਤੋਂ ਇਲਾਵਾ ਸ਼ਹਿਰ ਦੇ ਪ੍ਰਾਈਵੇਟ ਕੋਚਿੰਗ ਇੰਸਟੀਚਿਊਟ, ਲਾਇਬ੍ਰੇਰੀ 50 ਫੀਸਦੀ ਸਮਰੱਥਾ ਨਾਲ ਖੋਲ੍ਹੀ ਜਾ ਸਕਦੀ ਹੈ। ਇਸ ਦੇ ਨਾਲ ਹੀ 50 ਫੀਸਦੀ ਸਮਰੱਥਾ ਵਾਲੇ ਕੋਚਿੰਗ ਇੰਸਟੀਚਿਊਟ ਖੋਲ੍ਹਣ ਦੀ ਮਨਜ਼ੂਰੀ ਦਿੱਤੀ ਗਈ ਹੈ। ਇਸ ਵਿਚ ਵੀ ਟੀਕਾਕਰਨ ਦੀ ਸ਼ਰਤ ਰੱਖੀ ਗਈ ਹੈ। ਇਸ ਤੋਂ ਇਲਾਵਾ 18 ਸਾਲ ਤੋਂ ਘੱਟ ਅਤੇ 15 ਸਾਲ ਤਕ ਦੇ ਵਿਦਿਆਰਥੀ ਜਿਨ੍ਹਾਂ ਨੂੰ ਕੋਰੋਨਾ ਦੀ ਪਹਿਲੀ ਖੁਰਾਕ ਮਿਲੀ ਹੈ, ਉਹ ਆਫਲਾਈਨ ਕਲਾਸਾਂ ਭਾਵ ਸਕੂਲ ਵਿਚ ਪੜ੍ਹ ਸਕਦੇ ਹਨ।

ਮੋਹਾਲੀ ‘ਚ 50 ਫੀਸਦੀ ਸਮਰੱਥਾ ਵਾਲਾ ਜਿਮ ਖੋਲ੍ਹਣ ਦੀ ਦਿੱਤੀ ਇਜਾਜ਼ਤ

ਮੁਹਾਲੀ ਜ਼ਿਲ੍ਹਾ ਪ੍ਰਸ਼ਾਸਨ ਨੇ ਵੀ 50 ਫੀਸਦੀ ਸਮਰੱਥਾ ਵਾਲਾ ਜਿਮ ਅਤੇ ਫਿਟਨੈਸ ਸੈਂਟਰ ਖੋਲ੍ਹਣ ਦੀ ਮਨਜ਼ੂਰੀ ਦੇ ਦਿੱਤੀ ਹੈ। ਕੋਰੋਨਾ ਦੀ ਤੀਜੀ ਲਹਿਰ ਤੋਂ ਬਾਅਦ ਮੁਹਾਲੀ ਜ਼ਿਲ੍ਹੇ ਵਿਚ ਕੋਰੋਨਾ ਦੇ ਵੱਧ ਰਹੇ ਨਵੇਂ ਕੇਸਾਂ ਦੇ ਮੱਦੇਨਜ਼ਰ ਪ੍ਰਸ਼ਾਸਨ ਨੇ ਕਈ ਪਾਬੰਦੀਆਂ ਲਾਈਆਂ ਸਨ, ਪਰ ਹੁਣ ਕੇਸ ਘੱਟ ਹੋਣੇ ਸ਼ੁਰੂ ਹੋ ਗਏ ਹਨ, ਜਿਸ ਤੋਂ ਬਾਅਦ ਪ੍ਰਸ਼ਾਸਨ ਨੇ ਰਿਆਇਤਾਂ ਦੇਣੀਆਂ ਸ਼ੁਰੂ ਕਰ ਦਿੱਤੀਆਂ ਹਨ। ਪ੍ਰਸ਼ਾਸਨਿਕ ਅਧਿਕਾਰੀਆਂ ਦਾ ਕਹਿਣਾ ਹੈ ਕਿ ਜੇਕਰ ਆਉਣ ਵਾਲੇ ਦਿਨਾਂ ਵਿਚ ਕੇਸਾਂ ਵਿਚ ਕਮੀ ਆਉਂਦੀ ਹੈ ਤਾਂ ਪਾਬੰਦੀਆਂ ਵਿਚ ਹੋਰ ਢਿੱਲ ਦਿੱਤੀ ਜਾਵੇਗੀ।

Vinkmag ad
Share Our Daily Posts

News Desk

Read Previous

ਗਣਤੰਤਰ ਦਿਵਸ ਮੌਕੇ ਪਟਿਆਲਾ ‘ਚ ਨੌਜਵਾਨ ਦਾ ਕਤਲ, ਅਣਪਛਾਤੇ ਨੌਜਵਾਨਾਂ ਨੇ ਆਪਸੀ ਝਗੜੇ ਤੋਂ ਬਾਅਦ ਮੌਤ ਦੇ ਘਾਟ ਉਤਾਰ ਦਿੱਤਾ

Read Next

ਸਿੱਧੂ ਨੇ ਮੰਚ ਤੋਂ ਪੁੱਛਿਆ – ਰਾਹੁਲ ਗਾਂਧੀ ਦੱਸਣ ਪੰਜਾਬ ‘ਚ ਕੌਣ ਕਰੇਗਾ ਸਿਸਟਮ ਲਾਗੂ, ਜਾਣੋ ਹੋਰ ਕੀ-ਕੀ ਪੁੱਛਿਆ