Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 13, 2026

ਪੰਜਾਬ ਦੀ ਸਿਆਸਤ ‘ਚ ਵੱਡਾ ਧਮਾਕਾ, ਵੱਡੀ ਭੈਣ ਨੇ ਲਾਏ ਨਵਜੋਤ ਸਿੱਧੂ ‘ਤੇ ਗੰਭੀਰ ਇਲਜ਼ਾਮ, ਬੋਲੇ- ਪ੍ਰਾਪਰਟੀ ‘ਤੇ ਕਬਜ਼ਾ ਕਰ ਕੇ ਮਾਂ ਨੂੰ ਕੀਤਾ ਬੇਘਰ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਿਵਾਦਾਂ ‘ਚ ਘਿਰ ਗਏ ਹਨ। ਅਮਰੀਕਾ ‘ਚ ਰਹਿ ਰਹੀ ਸਿੱਧੂ ਦੀ ਭੈਣ ਡਾਕਟਰ ਸੁਮਨ ਤੂਰ ਨੇ ਉਨ੍ਹਾਂ ‘ਤੇ ਗੰਭੀਰ ਦੋਸ਼ ਲਾਏ ਹਨ। ਉਨ੍ਹਾਂ ਕਿਹਾ ਕਿ ਪਿਤਾ ਭਗਵੰਤ ਸਿੱਧੂ ਦੀ ਮੌਤ ਤੋਂ ਬਾਅਦ ਭਰਾ ਸਿੱਧੂ ਨੇ ਮਾਂ ਨਿਰਮਲ ਭਗਵੰਤ ਅਤੇ ਭੈਣਾਂ ਨੂੰ ਘਰੋਂ ਕੱਢ ਦਿੱਤਾ ਸੀ। ਸਿੱਧੂ ਨੇ ਲੋਕਾਂ ਨੂੰ ਝੂਠ ਬੋਲਿਆ ਕਿ ਜਦੋਂ ਉਹ (ਸਿੱਧੂ) ਦੋ ਸਾਲ ਦਾ ਸੀ ਤਾਂ ਉਸਦੇ ਮਾਤਾ-ਪਿਤਾ ਵੱਖ ਹੋ ਗਏ ਸਨ। ਸੁਮਨ ਤੂਰ ਨੇ ਦੱਸਿਆ ਕਿ ਉਨ੍ਹਾਂ ਦੀ ਮਾਂ ਨੇ ਲਾਵਾਰਸ ਹਾਲਤ ‘ਚ ਦਿੱਲੀ ਰੇਲਵੇ ਸਟੇਸ਼ਨ ‘ਤੇ ਦਮ ਤੋੜਿਆ ਸੀ।

ਸਿੱਧੂ ਦੀ ਭੈਣ ਹੋਣ ਦਾ ਦਾਅਵਾ ਕਰਨ ਵਾਲੀ ਸੁਮਨ ਤੂਰ ਨੇ ਕਿਹਾ ਕਿ ਉਹ ਨਵਜੋਤ ਸਿੱਧੂ ਨੂੰ ਉਨ੍ਹਾਂ ਦੇ ਅੰਮ੍ਰਿਤਸਰ ਸਥਿਤ ਘਰ ਮਿਲਣ ਗਏ ਸਨ ਪਰ ਉਨ੍ਹਾਂ ਗੇਟ ਨਹੀਂ ਖੋਲ੍ਹਿਆ। ਇੱਥੋਂ ਤਕ ਕਿ ਉਸ ਦਾ ਮੋਬਾਈਲ ਨੰਬਰ ਵੀ ਬੰਦ ਸੀ। ਸੁਮਨ ਤੂਰ ਨੇ ਕਿਹਾ ਹੈ ਕਿ ਨਵਜੋਤ ਸਿੰਘ ਸਿੱਧੂ ਆਪਣੀ ਮਾਂ ਤੇ ਪਿਤਾ ਦੇ ਵਿਛੋੜੇ ਬਾਰੇ ਝੂਠ ਬੋਲ ਰਹੇ ਹਨ। ਨਵਜੋਤ ਸਿੱਧੂ ਦੀ ਸੱਸ ਜਸਵੀਰ ਕੌਰ ਨੇ ਸਾਡਾ ਘਰ ਬਰਬਾਦ ਕਰ ਦਿੱਤਾ। ਮੈਂ ਕਦੇ ਵੀ ਆਪਣੇ ਜੱਦੀ ਘਰ ਵਾਪਸ ਨਹੀਂ ਜਾ ਸਕਦਾ ਸੀ। ਅਮਰੀਕਾ ਦੇ ਨਿਊਯਾਰਕ ‘ਚ ਰਹਿੰਦੇ ਨਵਜੋਤ ਸਿੱਧੂ ਦੀ ਭੈਣ ਸੁਮਨ ਤੂਰ ਨੂੰ ਜਦੋਂ ਪੁੱਛਿਆ ਗਿਆ ਕਿ ਉਹ ਇੰਨੇ ਸਾਲਾਂ ਬਾਅਦ ਚੋਣਾਂ ਦੇ ਸਮੇਂ ‘ਤੇ ਇਲਜ਼ਾਮ ਕਿਉਂ ਲਗਾ ਰਹੇ ਹਨ ਤਾਂ ਉਨ੍ਹਾਂ ਕਿਹਾ ਕਿ ਮੈਂ ਲੇਖ ਹਾਸਲ ਕਰਨਾ ਚਾਹੁੰਦੀ ਸੀ, ਜਿਸ ‘ਚ ਨਵਜੋਤ ਸਿੱਧੂ ਨੇ ਮੇਰੇ ਮਾਂ ਅਤੇ ਪਿਤਾ ਨੇ ਵੱਖ ਹੋਣ ਦਾ ਬਿਆਨ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਮੈਂ ਅਜਿਹਾ ਚੋਣਾਂ ਕਾਰਨ ਨਹੀਂ ਕਰ ਰਹੀ, ਸਗੋਂ ਮੈਨੂੰ ਇਕ ਲੇਖ ਰਾਹੀਂ ਪਤਾ ਲੱਗਾ ਹੈ ਕਿ ਨਵਜੋਤ ਸਿੱਧੂ ਨੇ ਮੇਰੀ ਮਾਂ ਬਾਰੇ ਬਿਆਨ ਦਿੱਤਾ ਸੀ ਕਿ ਜਦੋਂ ਉਹ 2 ਸਾਲ ਦੇ ਸਨ ਤਾਂ ਉਹ ਅਤੇ ਉਨ੍ਹਾਂ ਦੇ ਪਿਤਾ ਵੱਖ ਹੋ ਗਏ ਸਨ। ਉਨ੍ਹਾਂ ਦਾ ਆਪਣੀ ਮਾਂ ਤੇ ਭੈਣਾਂ ਨਾਲ ਕੋਈ ਰਿਸ਼ਤਾ ਨਹੀਂ ਹੈ।

ਸੁਮਨ ਨੇ ਕਿਹਾ ਕਿ ਜੋ ਸਿੱਧੂ ਆਪਣੇ ਪਰਿਵਾਰ ਦਾ ਨਹੀਂ ਹੋਇਆ, ਕਿਸੇ ਹੋਰ ਦਾ ਕੀ ਹੋਵੇਗਾ। ਸਿੱਧੂ ਨੇ ਪੈਸਿਆਂ ਤੋਂ ਬਾਅਦ ਮਾਂ ਨੂੰ ਲਾਵਾਰਿਸ ਛੱਡ ਦਿੱਤਾ। ਸਿੱਧੂ ਨੇ ਭਾਵੇਂ ਕਰੋੜਾਂ ਦੀ ਕਮਾਈ ਕੀਤੀ ਹੋਵੇ ਪਰ ਉਹ ਪਰਿਵਾਰ ਦਾ ਨਹੀਂ ਹੋ ਸਕਿਆ। ਭੈਣ ਸੁਮਨ ਨੇ ਦੱਸਿਆ ਕਿ ਉਸ ਨੇ ਸਿੱਧੂ ਨਾਲ ਗੱਲ ਕਰਨ ਲਈ ਕਈ ਮੈਸੇਜ ਭੇਜੇ ਪਰ ਭਰਾ ਨੇ ਉਸ ਨੂੰ ਬਲਾਕ ਕਰ ਦਿੱਤਾ। ਸੁਮਨ ਨੇ ਦੱਸਿਆ ਕਿ ਉਸ ਦੀ ਇਕ ਭੈਣ ਵੀ ਸੀ। ਉਸ ਦੀ ਮੌਤ ਹੋ ਚੁੱਕੀ ਹੈ। ਜਦੋਂ ਭੈਣ ਦੀ ਮੌਤ ਹੋਈ ਤਾਂ ਭਤੀਜੀ ਇਕੱਲੀ ਸੀ। ਉਹ ਸਪੈਸ਼ਲ ਚਾਈਲਡ ਸੀ। ਸੁਮਨ ਉਸ ਨੂੰ ਅਮਰੀਕਾ ਲੈ ਗਈ। ਸੁਮਨ ਤੂਰ ਨੇ ਕਿਹਾ ਕਿ ਭਰਾ ਸਿੱਧੂ ਸਬੂਤਾਂ ਸਮੇਤ ਸਭ ਕੁਝ ਦੱਸਦੇ ਹਨ। ਉਹ ਚਾਹੁੰਦੀ ਹੈ ਕਿ ਮਾਂ ਦਾ ਪਰੂਫ ਵੀ ਜ਼ਰੂਰ ਦੇਣ।

Vinkmag ad
Share Our Daily Posts

News Desk

Read Previous

ਮੰਚ ਤੋਂ ਬੋਲੇ ਚੰਨੀ ਤੇ ਸਿੱਧੂ – ਮੁੱਖ ਮੰਤਰੀ ਚਿਹਰੇ ਦਾ ਹੋਵੇ ਐਲਾਨ, ਜਾਣੋ ਰਾਹੁਲ ਗਾਂਧੀ ਨੇ ਕੀ ਕਿਹਾ

Read Next

ਆਪਣੇ ਹੀ ਕਿਲੇ ‘ਚ ਕਮਜ਼ੋਰ ਹੋਏ ਕੈਪਟਨ ਅਮਰਿੰਦਰ ਸਿੰਘ ਜਲੰਧਰ ਸਮੇਤ ਦੋਆਬੇ ਦੀ ਚੋਣ ਰਣਨੀਤੀ ‘ਚ ਉਲਝੇ