Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 13, 2026

ਆਪਣੇ ਹੀ ਕਿਲੇ ‘ਚ ਕਮਜ਼ੋਰ ਹੋਏ ਕੈਪਟਨ ਅਮਰਿੰਦਰ ਸਿੰਘ ਜਲੰਧਰ ਸਮੇਤ ਦੋਆਬੇ ਦੀ ਚੋਣ ਰਣਨੀਤੀ ‘ਚ ਉਲਝੇ

ਜਲੰਧਰ : ਕਾਂਗਰਸ ਛੱਡਣ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬੇਸ਼ੱਕ ਆਪਣੀ ਪਾਰਟੀ ਬਣਾ ਕੇ ਭਾਰਤੀ ਜਨਤਾ ਪਾਰਟੀ ਨਾਲ ਗਠਜੋੜ ਕਰ ਕੇ ਮੁੜ ਚੋਣ ਮੈਦਾਨ ‘ਚ ਆਪਣੀ ਕਿਸਮਤ ਅਜ਼ਮਾ ਰਹੇ ਹਨ ਪਰ ਜਲੰਧਰ ਸਮੇਤ ਦੋਆਬੇ ਦੇ ਆਪਣੇ ਸਿਆਸੀ ਮੈਦਾਨ ‘ਚ ਮਜ਼ਬੂਤੀ ਲਈ ਕੈਪਟਨ ਨੂੰ ਨਵੇਂ ਸਿਰਿਓਂ ਮਿਹਨਤ ਕਰਨੀ ਪਵੇਗੀ। ਹੁਣ ਤਕ ਕਈ ਵਿਧਾਨ ਸਭਾ ਸੀਟਾਂ ‘ਤੇ ਕੈਪਟਨ ਦੇ ਉਮੀਦਵਾਰ ਇਸੇ ਇੰਤਜ਼ਾਰ ਵਿਚ ਹਨ ਕਿ ਕੈਪਟਨ ਕਦੋਂ ਆਉਣ ਤੇ ਉਨ੍ਹਾਂ ਦਾ ਚੋਣ ਪ੍ਰਚਾਰ ਜ਼ੋਰ ਫੜੇ। ਜਲੰਧਰ ਨੂੰ ਕੈਪਟਨ ਦਾ ਸਭ ਤੋਂ ਮਜ਼ਬੂਤ ​​ਗੜ੍ਹ ਮੰਨਿਆ ਜਾਂਦਾ ਰਿਹਾ ਹੈ। ਕੈਪਟਨ ਤੋਂ ਇਲਾਵਾ ਕਾਂਗਰਸ ਦੇ ਸਭ ਤੋਂ ਸੁਰੱਖਿਅਤ ਗੜ੍ਹ ਵਜੋਂ ਪੰਜਾਬ ਭਰ ‘ਚ ਮਸ਼ਹੂਰ ਜਲੰਧਰ ਵਿਚ ਇਸ ਵਾਰ ਚੋਣ ਹਵਾ ਬਦਲਦੀ ਨਜ਼ਰ ਆ ਰਹੀ ਹੈ। ਨਾ ਤਾਂ ਕੈਪਟਨ ਹੁਣ ਤਕ ਆਪਣੇ ਪੁਰਾਣੇ ਕਿਲ੍ਹੇ ‘ਚ ਕੋਈ ਮਜ਼ਬੂਤ ​​ਚੋਣ ਰਣਨੀਤੀ ਪੇਸ਼ ਕਰ ਸਕੇ ਹਨ ਤੇ ਨਾ ਹੀ ਕਾਂਗਰਸ ਵਿਰੋਧੀ ਪਾਰਟੀਆਂ ‘ਤੇ ਹਾਵੀ ਹੋ ਪਾ ਰਹੀ ਹੈ।

ਕੈਪਟਨ ਦੇ ਕਾਂਗਰਸ ਤੋਂ ਵੱਖ ਹੋਣ ਤੋਂ ਬਾਅਦ ਉਮੀਦ ਕੀਤੀ ਜਾ ਰਹੀ ਸੀ ਕਿ ਜਲੰਧਰ ਤੋਂ ਕੁਝ ਚੰਗੇ ਚਿਹਰੇ ਵੀ ਕੈਪਟਨ ਦੀ ਕਚਹਿਰੀ ‘ਚ ਜਾ ਸਕਦੇ ਹਨ ਪਰ ਅਜਿਹਾ ਨਹੀਂ ਹੋਇਆ। ਇਕੱਲੇ ਮਹਿੰਦਰ ਸਿੰਘ ਕੇਪੀ ਨੂੰ ਆਪਣੇ ਨਾਲ ਖੜ੍ਹਾ ਕਰਨ ਲਈ ਕੈਪਟਨ ਪਸੀਨਾ ਵਹਾਅ ਰਹੇ ਹਨ ਅਤੇ ਮਹਿੰਦਰ ਸਿੰਘ ਕੇਪੀ ਸਮੇਤ ਕੈਪਟਨ ਵੀ ਕਾਂਗਰਸ ਦੀ ਕੂਟਨੀਤੀ ‘ਚ ਉਲਝ ਚੁੱਕੇ ਹਨ। ਇਸ ਵਾਰ ਕਾਂਗਰਸ ਨੇ ਕੇਪੀ ਦੀ ਟਿਕਟ ਕੱਟ ਦਿੱਤੀ ਹੈ। ਨਾ ਤਾਂ ਉਨ੍ਹਾਂ ਨੂੰ ਜਲੰਧਰ ਪੱਛਮੀ ਸੀਟ ਤੋਂ ਚੋਣ ਮੈਦਾਨ ‘ਚ ਉਤਾਰਿਆ ਹੈ ਤੇ ਨਾ ਹੀ ਆਦਮਪੁਰ ਤੋਂ ਚੋਣ ਲੜਨ ਦਿੱਤੀ ਗਈ। ਇਸੇ ਕਾਰਨ ਕੇਪੀ ਅੱਧਵਾਟੇ ਫਸ ਗਏ ਹਨ।

Vinkmag ad
Share Our Daily Posts

News Desk

Read Previous

ਪੰਜਾਬ ਦੀ ਸਿਆਸਤ ‘ਚ ਵੱਡਾ ਧਮਾਕਾ, ਵੱਡੀ ਭੈਣ ਨੇ ਲਾਏ ਨਵਜੋਤ ਸਿੱਧੂ ‘ਤੇ ਗੰਭੀਰ ਇਲਜ਼ਾਮ, ਬੋਲੇ- ਪ੍ਰਾਪਰਟੀ ‘ਤੇ ਕਬਜ਼ਾ ਕਰ ਕੇ ਮਾਂ ਨੂੰ ਕੀਤਾ ਬੇਘਰ

Read Next

ਵਿਆਹੁਤਾ ਨੂੰ ਦਾਜ ਲਈ ਤੰਗ ਕਰਨ ਦੇ ਦੋਸ਼ ਵਿਚ ਪਤੀ ਖਿਲਾਫ ਪਰਚਾ ਦਰਜ