Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

November 23, 2026

ਪੰਜਾਬ ‘ਚ ਭਾਜਪਾ ਨੂੰ ਲੱਗ ਸਕਦੈ ਵੱਡਾ ਝਟਕਾ, ਬੁਰੇ ਦੌਰ ‘ਚ ਸਭ ਤੋਂ ਲੰਮੇ ਸਮੇਂ ਤਕ ਪ੍ਰਧਾਨ ਰਹੇ ਮਦਨ ਮੋਹਨ ਮਿੱਤਲ ਅੱਜ ਹੋਣਗੇ ਅਕਾਲੀ ਦਲ ‘ਚ ਸ਼ਾਮਲ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਿਆਸੀ ਆਗੂਆਂ ਤੇ ਵਰਕਰਾਂ ਵੱਲੋਂ ਜੋੜ-ਤੋੜ ਜਾਰੀ ਹੈ। ਭਾਜਪਾ ਦੇ ਵੱਡੇ ਆਗੂ ਸਾਬਕਾ ਮੰਤਰੀ ਮਦਨ ਮੋਹਨ ਮਿੱਤਲ ਅੱਜ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ ਹੋ ਸਕਦੇ ਹਨ।

ਦਰਅਸਲ ਮਿੱਤਲ ਸ੍ਰੀ ਆਨੰਦਪੁਰ ਸਾਹਿਬ ਤੋਂ ਆਪਣੇ ਬੇਟੇ ਅਰਵਿੰਦ ਮਿੱਤਲ ਨੂੰ ਟਿਕਟ ਦਿਵਾਉਣਾ ਚਾਹੁੰਦੇ ਸਨ ਪਰ ਅਜਿਹਾ ਹੋਇਆ ਨਹੀਂ। ਭਾਜਪਾ ਨੇ ਇਕ ਵਾਰ ਫਿਰ ਡਾਕਟਰ ਪਰਮਿੰਦਰ ਸ਼ਰਮਾ ‘ਤੇ ਭਰੋਸਾ ਕਰਦੇ ਹੋਏ ਉਨ੍ਹਾਂ ਨੂੰ ਟਿਕਟ ਦਿੱਤੀ l

ਪਿਛਲੀਆਂ ਚੋਣਾਂ ‘ਚ ਵੀ ਭਾਜਪਾ ਨੇ ਪਰਮਿੰਦਰ ਸ਼ਰਮਾ ਨੂੰ ਟਿਕਟ ਦਿੱਤੀ ਸੀ। ਪਤਾ ਲੱਗਾ ਹੈ ਕਿ ਅਕਾਲੀ ਦਲ ਉਨ੍ਹਾਂ ਦੇ ਪੁੱਤਰ ਅਰਵਿੰਦ ਮਿੱਤਲ ਨੂੰ ਸ੍ਰੀ ਆਨੰਦਪੁਰ ਸਾਹਿਬ ਤੋਂ ਟਿਕਟ ਦੇ ਸਕਦਾ ਹੈ। ਭਾਵੇਂ ਅਕਾਲੀ ਦਲ ਵੱਲੋਂ ਪਹਿਲਾਂ ਹੀ ਇਸ ਸੀਟ ਦਾ ਐਲਾਨ ਕਰਕੇ ਇਹ ਸੀਟ ਨਿਤਿਨ ਨੰਦਾ ਨੂੰ ਦਿੱਤੀ ਗਈ ਹੈ ਪਰ ਹੁਣ ਇਸ ਸੀਟ ‘ਤੇ ਫੇਰਬਦਲ ਕਰਨ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਜਾਣਕਾਰੀ ਮੁਤਾਬਕ ਸੁਖਬੀਰ ਬਾਦਲ ਦੁਪਹਿਰ 3.30 ਵਜੇ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਦਫਤਰ ਵਿਖੇ ਮਦਨ ਮੋਹਨ ਮਿੱਤਲ ਅਤੇ ਉਨ੍ਹਾਂ ਦੇ ਪੁੱਤਰ ਅਰਵਿੰਦ ਮਿੱਤਲ ਅਤੇ ਸਮਰਥਕਾਂ ਨੂੰ ਪਾਰਟੀ ‘ਚ ਸ਼ਾਮਲ ਕਰਨਗੇ।

ਧਿਆਨ ਦੇਣ ਯੋਗ ਹੈ ਕਿ ਮਦਨ ਮੋਹਨ ਮਿੱਤਲ ਇਸ ਸਮੇਂ ਭਾਜਪਾ ਦੇ ਸਭ ਤੋਂ ਵੱਡੇ ਨੇਤਾ ਹਨ। ਮਿੱਤਲ ਦੀ ਟਿਕਟ ਪਿਛਲੀ ਵਾਰ ਵੀ ਕੱਟੀ ਗਈ ਸੀ ਅਤੇ ਪਾਰਟੀ ਨੇ ਇਹ ਟਿਕਟ ਪਰਮਿੰਦਰ ਸ਼ਰਮਾ ਨੂੰ ਦਿੱਤੀ ਸੀ ਪਰ ਉਹ ਕਾਂਗਰਸ ਦੇ ਰਾਣਾ ਕੇਪੀ ਸਿੰਘ ਤੋਂ ਬੁਰੀ ਤਰ੍ਹਾਂ ਹਾਰ ਗਏ ਸਨ। ਭਾਜਪਾ ਆਗੂ ਮਿੱਤਲ ਦੇ ਜਾਣ ਨੂੰ ਵੱਡਾ ਝਟਕਾ ਮੰਨ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਬਲਰਾਮ ਜੀ ਦਾਸ ਟੰਡਨ ਤੋਂ ਬਾਅਦ ਮਦਨ ਮੋਹਨ ਮਿੱਤਲ ਹੀ ਅਜਿਹੇ ਆਗੂ ਸਨ ਜਿਨ੍ਹਾਂ ਨੇ ਪੰਜਾਬ ਵਿੱਚ ਪਾਰਟੀ ਨੂੰ ਉਭਾਰਿਆ ਹੈ। ਪਾਰਟੀ ਦੇ ਇੱਕ ਸੀਨੀਅਰ ਆਗੂ ਨੇ ਦੱਸਿਆ ਕਿ ਅੱਤਵਾਦ ਦੇ ਦਿਨਾਂ ਵਿੱਚ ਜਦੋਂ ਕਿਸੇ ਨੇ ਭਾਜਪਾ ਦੀ ਗੱਲ ਨਹੀਂ ਕੀਤੀ ਤਾਂ ਮਦਨ ਮੋਹਨ ਮਿੱਤਲ ਨੇ ਪਾਰਟੀ ਦੀ ਵਾਗਡੋਰ ਸੰਭਾਲੀ ਅਤੇ ਉਹ ਸਭ ਤੋਂ ਵੱਧ ਸਮਾਂ ਪਾਰਟੀ ਦੇ ਸੂਬਾ ਪ੍ਰਧਾਨ ਰਹੇ। 1997 ‘ਚ ਜਦੋਂ ਪਾਰਟੀ ਮੁੜ ਸੱਤਾ ‘ਚ ਆਈ ਤਾਂ ਉਸ ਨੂੰ ਫੂਡ ਐਂਡ ਸਪਲਾਈ ਵਰਗਾ ਅਹਿਮ ਵਿਭਾਗ ਦਿੱਤਾ ਗਿਆ।

ਉਹ 2002 ‘ਚ ਚੋਣ ਹਾਰ ਗਏ ਸਨ। 2007 ਵਿੱਚ ਜਦੋਂ ਪਾਰਟੀ ਅਕਾਲੀ ਦਲ ਨਾਲ ਗਠਜੋੜ ਕਰ ਕੇ ਸੱਤਾ ਵਿੱਚ ਵਾਪਸ ਆਈ ਤਾਂ ਮਿੱਤਲ ਨੂੰ ਦੁਬਾਰਾ ਮੰਤਰੀ ਮੰਡਲ ਵਿੱਚ ਸ਼ਾਮਲ ਕੀਤਾ ਗਿਆ। ਜਦੋਂ 2012 ਵਿੱਚ ਅਕਾਲੀ ਭਾਜਪਾ ਗਠਜੋੜ ਦੀ ਸੱਤਾ ਵਿੱਚ ਵਾਪਸੀ ਹੋਈ, ਮਿੱਤਲ ਦੁਬਾਰਾ ਮੰਤਰੀ ਬਣੇ ਅਤੇ ਸਰਕਾਰ ਵਿੱਚ ਸੈਕੰਡ ਇਨ ਕਮਾਂਡ ਸਨ।

ਮਿੱਤਲ ਨੇ ਉਦੋਂ ਪਾਰਟੀ ਲਈ ਸਟੈਂਡ ਲਿਆ ਸੀ ਜਦੋਂ ਭਾਜਪਾ ਨੂੰ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਸੂਬੇ ‘ਚ ਕਾਫੀ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਸੀ, ਇਸ ਲਈ ਜਦੋਂ ਦੋ ਦਿਨ ਪਹਿਲਾਂ ਉਨ੍ਹਾਂ ਦੇ ਪੁੱਤਰ ਦੀ ਟਿਕਟ ਕੱਟੀ ਗਈ ਸੀ ਤਾਂ ਹਰ ਕੋਈ ਹੈਰਾਨ ਸੀ। ਕੱਲ੍ਹ ਹੀ ਉਨ੍ਹਾਂ ਦੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਦੀ ਉਮੀਦ ਸੀ ਪਰ ਸੁਖਬੀਰ ਬਾਦਲ ਨੇ ਆਖਰੀ ਸਮੇਂ ਇਹ ਪ੍ਰੈਸ ਕਾਨਫਰੰਸ ਰੱਦ ਕਰ ਦਿੱਤੀ। ਅੱਜ ਫਿਰ ਬਾਅਦ ਦੁਪਹਿਰ 3.30 ਵਜੇ ਪ੍ਰੈਸ ਕਾਨਫਰੰਸ ਬੁਲਾਈ ਗਈ ਹੈ।

Vinkmag ad
Share Our Daily Posts

News Desk

Read Previous

ਵਿਆਹੁਤਾ ਨੂੰ ਦਾਜ ਲਈ ਤੰਗ ਕਰਨ ਦੇ ਦੋਸ਼ ਵਿਚ ਪਤੀ ਖਿਲਾਫ ਪਰਚਾ ਦਰਜ

Read Next

ਚੋਣਾਂ ‘ਚ ਪੰਜਾਬ ਨੂੰ ਦਹਿਲਾਉਣ ਦੀ ਸਾਜ਼ਿਸ਼ ਮੁੜ ਨਾਕਾਮ, ਗੁਰਦਾਸਪੁਰ ‘ਚ 2 ਕਿਲੋ ਆਰਡੀ ਐਕਸ ਸਣੇ ਇਕ ਪਿਸਤੌਲ, ਇਕ ਮੈਗਜੀਨ, 15 ਰੌਂਦ ਬਰਾਮਦ