Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 13, 2026

ਪੰਜਾਬ ਕਾਂਗਰਸ ਨੂੰ ਵੱਡਾ ਝਟਕਾ, ਸਾਬਕਾ ਵਿਧਾਇਕ ਜੱਸੀ ਖੰਗੂੜਾ ਨੇ ਛੱਡੀ ਪਾਰਟੀ

Punjab Election 2022 : ਪੰਜਾਬ ‘ਚ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਵਿਧਾਇਕ ਜਸਬੀਰ ਸਿੰਘ ਜੱਸੀ ਖੰਗੂੜਾ ਨੇ ਪਾਰਟੀ ਛੱਡ ਦਿੱਤੀ ਹੈ। ਜੱਸੀ ਖੰਗੂੜਾ ਕਿਲ੍ਹਾ ਰਾਏਪੁਰ ਤੋਂ ਵਿਧਾਇਕ ਰਹਿ ਚੁੱਕੇ ਹਨ। ਦੱਸਿਆ ਜਾ ਰਿਹਾ ਹੈ ਕਿ ਖੰਗੂੜਾ ਭਾਜਪਾ ਜਾਂ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ‘ਚ ਜਾ ਸਕਦੇ ਹਨ।

ਪਾਰਟੀ ਮੁਖੀ ਸੋਨੀਆ ਗਾਂਧੀ ਨੂੰ ਭੇਜੇ ਗਏ ਆਪਣੇ ਅਸਤੀਫ਼ੇ ‘ਚ ਖੰਗੂੜਾ ਨੇ ਲਿਖਿਆ ਕਿ ਉਹ ਭਾਰੀ ਮਨ ਨਾਲ ਭਾਰਤੀ ਰਾਸ਼ਟਰੀ ਕਾਂਗਰਸ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਰਹੇ ਹਨ। ਪਾਰਟੀ ‘ਚ ਉਨ੍ਹਾਂ ਲਈ ਇਕ ਮੁੱਲਵਾਨ ਤੇ ਭਾਵੁਕ 20 ਸਾਲ ਦੀ ਯਾਤਰਾ ਰਹੀ। ਵਿਧਾਇਕ ਵਜੋਂ ਉਨ੍ਹਾਂ ਨੇ ਵਿਕਾਸ ਅਤੇ ਸ਼ਾਸਨ ਦੇ ਮੁੱਦਿਆਂ ਬਾਰੇ ਬਹੁਤ ਕੁਝ ਸਿੱਖਿਆ।

ਖੰਗੂੜਾ 2007 ਤੋਂ 2012 ਤਕ ਪੰਜਾਬ ਦੇ ਕਿਲਾ ਰਾਏਪੁਰ ਹਲਕੇ ਤੋਂ ਵਿਧਾਇਕ ਰਹੇ। ਉਹ ਸਾਬਕਾ ਬ੍ਰਿਟਿਸ਼ ਨਾਗਰਿਕ ਹਨ ਤੇ 2006 ਵਿੱਚ ਭਾਰਤ ਵਾਪਸ ਆਏ ਸੀ। ਉਨ੍ਹਾਂ ਦੇ ਪਿਤਾ ਜਗਪਾਲ ਸਿੰਘ ਖੰਗੂੜਾ ਵੀ ਕਾਂਗਰਸ ਨਾਲ ਜੁੜੇ ਰਹੇ। ਉਨ੍ਹਾਂ ਦਾ ਵਿਆਹ ਕਾਂਗਰਸੀ ਆਗੂ ਗੁਰਿੰਦਰ ਸਿੰਘ ਕੈਰੋਂ ਦੀ ਪੁੱਤਰੀ ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਤਾਪ ਸਿੰਘ ਕੈਰੋਂ ਦੀ ਪੋਤੀ ਰਮਨ ਨਾਲ ਹੋਇਆ ਸੀ।

 

 

Vinkmag ad
Share Our Daily Posts

News Desk

Read Previous

ਚੋਣਾਂ ‘ਚ ਪੰਜਾਬ ਨੂੰ ਦਹਿਲਾਉਣ ਦੀ ਸਾਜ਼ਿਸ਼ ਮੁੜ ਨਾਕਾਮ, ਗੁਰਦਾਸਪੁਰ ‘ਚ 2 ਕਿਲੋ ਆਰਡੀ ਐਕਸ ਸਣੇ ਇਕ ਪਿਸਤੌਲ, ਇਕ ਮੈਗਜੀਨ, 15 ਰੌਂਦ ਬਰਾਮਦ

Read Next

ਕੇਜਰੀਵਾਲ ਦਾ ਦਾਅਵਾ-ਪੰਜਾਬ ‘ਚ AAP ਦੀ ਸਰਕਾਰ ਬਣੀ ਤਾਂ ਦਫ਼ਤਰਾਂ ‘ਚ ਲੱਗੇਗੀ ਭਗਤ ਸਿੰਘ ਤੇ ਅੰਬੇਡਕਰ ਦੀ ਫੋਟੋ