Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 13, 2026

ਪੰਜਾਬ ‘ਚ ਕੇਜਰੀਵਾਲ ਦਾ ਯੂਨੀਕ ਸਟਾਈਲ, ਮੰਗ ਮੁਤਾਬਕ ਰੀਅਲ ਟਾਈਮ ਐਲਾਨਾਂ ਨਾਲ ਵਿਰੋਧੀ ਬੇਕਫੁੱਟ ‘ਤੇ

ਜਲੰਧਰ : ਪੰਜਾਬ ਦੀ ਸਿਆਸਤ ਦੇ ਧੁਰੇ ਜਲੰਧਰ ‘ਚ ਡੇਰਾ ਲਾਈ ਬੈਠੇ ਆਮ ਆਦਮੀ ਪਾਰਟੀ (AAP) ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਰੀਅਲ ਟਾਈਮ ਐਲਾਨ ਕਰ ਕੇ ਵਿਰੋਧੀ ਪਾਰਟੀਆਂ ਸਾਹਮਣੇ ਚੁਣੌਤੀ ਖੜ੍ਹੀ ਕਰ ਰਹੇ ਹਨ। ਕੇਜਰੀਵਾਲ ਸਮਾਜ ਦੇ ਵੱਖ-ਵੱਖ ਵਰਗਾਂ ਨਾਲ ਸਬੰਧਤ ਲੋਕਾਂ ਨੂੰ ਮਿਲ ਰਹੇ ਹਨ ਤੇ ਉਨ੍ਹਾਂ ਦੀ ਸੋਚ ਅਤੇ ਮੰਗਾਂ ਮੁਤਾਬਕ ਤੁਰੰਤ ਚੋਣ ਐਲਾਨ ਕਰ ਦਿੰਦੇ ਹਨ। ਅਰਵਿੰਦ ਕੇਜਰੀਵਾਲ ਵੱਲੋਂ ਕੀਤੇ ਜਾ ਰਹੇ ਐਲਾਨ ਆਪਣੇ-ਆਪ ‘ਚ ਵਿਲੱਖਣ ਹਨ ਅਤੇ ਆਮ ਲੋਕਾਂ ਨਾਲ ਵੀ ਸਬੰਧਤ ਹਨ।

ਅਰਵਿੰਦ ਕੇਜਰੀਵਾਲ ਨੇ ਚੋਣਾਂ ਤੋਂ ਠੀਕ ਪਹਿਲਾਂ ਆਪਣਾ ਜਲੰਧਰ ਦੌਰਾ ਸ਼ੁਰੂ ਕਰ ਦਿੱਤਾ ਸੀ। ਉਹ ਪਿਛਲੇ ਤਿੰਨ ਦਿਨਾਂ ਤੋਂ ਜਲੰਧਰ ‘ਚ ਡੇਰੇ ਜਮਾਈ ਬੈਠੇ ਹਨ। ਉਹ ਵੱਖ-ਵੱਖ ਵਿਧਾਨ ਸਭਾ ਹਲਕਿਆਂ ‘ਚ ਪਾਰਟੀ ਦੇ ਉਮੀਦਵਾਰਾਂ ਦੇ ਹੱਕ ‘ਚ ਵੋਟਾਂ ਮੰਗਣ ਦੇ ਨਾਲ-ਨਾਲ ਸਮਾਜ ਦੇ ਵੱਖ-ਵੱਖ ਵਰਗਾਂ ਦੇ ਲੋਕਾਂ ਨਾਲ ਮੁਲਾਕਾਤਾਂ ਵੀ ਕਰ ਰਹੇ ਹਨ। ਜਦੋਂ ਅਰਵਿੰਦ ਕੇਜਰੀਵਾਲ ਨੇ ਔਰਤਾਂ ਲਈ ਇਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੀ ਗਾਰੰਟੀ ਦਿੱਤੀ ਤਾਂ ਵਿਰੋਧੀ ਪਾਰਟੀਆਂ ਨੂੰ ਇਸ ਦੀ ਪੈਰਵੀ ਕਰਨ ਲਈ ਮਜਬੂਰ ਹੋਣਾ ਪਿਆ।

ਸ਼ਨਿੱਚਰਵਾਰ ਨੂੰ ਅਰਵਿੰਦ ਕੇਜਰੀਵਾਲ ਵੱਲੋਂ ਸੂਬੇ ਦੇ ਸ਼ਹਿਰੀ ਲੋਕਾਂ ਲਈ 10 ਅਜਿਹੇ ਐਲਾਨ ਕੀਤੇ ਗਏ, ਜਿਨ੍ਹਾਂ ਦਾ ਸਿੱਧਾ ਸਬੰਧ ਆਮ ਲੋਕਾਂ ਨਾਲ ਹੈ। ਸਫ਼ਾਈ, ਬਿਜਲੀ ਦੀਆਂ ਤਾਰਾਂ ਲਟਕਾਉਣ, ਬਾਜ਼ਾਰਾਂ ‘ਚ ਪਾਰਕਿੰਗ, ਪਖਾਨੇ, ਔਰਤਾਂ ਦੀ ਸੁਰੱਖਿਆ ਲਈ ਸੀਸੀਟੀਵੀ ਨੈੱਟਵਰਕ, ਮੁਫ਼ਤ ਬਿਜਲੀ ਤੇ ਪਾਣੀ, ਬੱਚਿਆਂ ਲਈ ਸਕੂਲਾਂ ‘ਚ ਮੁਫ਼ਤ ਇਲਾਜ ਅਤੇ ਮੁਫ਼ਤ ਸਿੱਖਿਆ ਆਦਿ ਦੇ ਐਲਾਨਾਂ ਨਾਲ ਲੋਕਾਂ ਦਾ ਧਿਆਨ ਉਨ੍ਹਾਂ ਵੱਲ ਖਿੱਚਿਆ ਗਿਆ ਹੈ। ਹੋਰ ਸਿਆਸੀ ਪਾਰਟੀਆਂ ਦੀ ਸਮੱਸਿਆ ਇਹ ਹੈ ਕਿ ਉਨ੍ਹਾਂ ਨੇ ਅਜਿਹੇ ਐਲਾਨ ਨਹੀਂ ਕੀਤੇ, ਜੋ ਲੋਕਾਂ ਦੀ ਰੋਜ਼ਾਨਾ ਜ਼ਿੰਦਗੀ ਨਾਲ ਸਬੰਧਤ ਹੋਣ।

ਸ਼ਨਿੱਚਰਵਾਰ ਨੂੰ 10 ਏਜੰਡੇ ਦਾ ਐਲਾਨ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਖੁਦ ਕਿਹਾ ਕਿ ਲੋਕਾਂ ਨਾਲ ਮੀਟਿੰਗ ਦੌਰਾਨ ਇਹ ਗੱਲ ਉਭਰ ਕੇ ਸਾਹਮਣੇ ਆਈ ਹੈ ਕਿ ਸ਼ਹਿਰੀ ਹਲਕਿਆਂ ਲਈ ਕੋਈ ਗਾਰੰਟੀ ਨਹੀਂ ਦਿੱਤੀ ਗਈ ਹੈ। ਇਸੇ ਲਈ ਭਗਵੰਤ ਮਾਨ ਤੇ ਆਮ ਲੋਕਾਂ ਨਾਲ ਲੰਬੀਆਂ ਮੀਟਿੰਗਾਂ ਕਰ ਕੇ 10 ਏਜੰਡੇ ਤੈਅ ਕੀਤੇ ਗਏ ਹਨ। ਸਰਕਾਰ ਬਣਦੇ ਹੀ ਇਨ੍ਹਾਂ ਨੂੰ ਤੁਰੰਤ ਲਾਗੂ ਕਰ ਦਿੱਤੇ ਜਾਣਗੇ।

ਰੀਅਲ ਟਾਈਮ ਐਲਾਨਾਂ ਨਾਲ ਪੰਜਾਬ ‘ਚ ਨਵੀਂ ਸਿਆਸਤ ਦੀ ਸ਼ੁਰੂਆਤ

ਅਰਵਿੰਦ ਕੇਜਰੀਵਾਲ ਦੇ ਅਜਿਹੇ ਰੀਅਲ ਟਾਈਮ ਐਲਾਨ ਹੁਣ ਪੰਜਾਬ ਦੀ ਰਾਜਨੀਤੀ ‘ਚ ਇਕ ਨਵੀਂ ਸ਼ੁਰੂਆਤ ਕਰ ਰਹੇ ਹਨ, ਜਿਸ ਵਿੱਚ ਹੁਣ ਤਕ ਚੋਣਾਂ ਦੌਰਾਨ ਲੋਕਾਂ ਨੂੰ ਰੁਜ਼ਗਾਰ ਦੇਣ, ਨਸ਼ਿਆਂ ਤੋਂ ਛੁਟਕਾਰਾ ਪਾਉਣ ਅਤੇ ਸ਼ਰਾਬ ਮਾਫੀਆ ਨੂੰ ਖਤਮ ਕਰਨ ਵਰਗੇ ਵਾਅਦੇ ਦਿੱਤੇ ਜਾਂਦੇ ਰਹੇ ਹਨ ਤੇ ਕਦੇ ਵੀ ਪੂਰੇ ਨਹੀਂ ਹੋ ਸਕੇ ਹਨ।

Vinkmag ad
Share Our Daily Posts

News Desk

Read Previous

ਕੇਜਰੀਵਾਲ ਦਾ ਦਾਅਵਾ-ਪੰਜਾਬ ‘ਚ AAP ਦੀ ਸਰਕਾਰ ਬਣੀ ਤਾਂ ਦਫ਼ਤਰਾਂ ‘ਚ ਲੱਗੇਗੀ ਭਗਤ ਸਿੰਘ ਤੇ ਅੰਬੇਡਕਰ ਦੀ ਫੋਟੋ

Read Next

ਪੰਜਾਬ ਐਂਡ ਸਿੰਧ ਬੈਂਕ ਉਮਰਪੁਰਾ ‘ਚ ਚੋਰਾਂ ਨੇ ਲਾਈ ਸੰਨ