Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 13, 2026

ਪੰਜਾਬ ਐਂਡ ਸਿੰਧ ਬੈਂਕ ਉਮਰਪੁਰਾ ‘ਚ ਚੋਰਾਂ ਨੇ ਲਾਈ ਸੰਨ

ਬਟਾਲਾ : ਪੰਜਾਬ ਐਂਡ ਸਿੰਧ ਬੈਂਕ ਬਰਾਂਚ ਉਮਰਪੁਰਾ ਬਟਾਲਾ ‘ਚ ਐਤਵਾਰ ਦੀ ਸਵੇਰ ਨੂੰ ਸੰਨ੍ਹ ਲਾਈ ਹੈ, ਪਰ ਚੋਰ ਚੋਰੀ ਕਰਨ ‘ਚ ਅਸਫਲ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬੈਂਕ ਦੇ ਸੀਨੀਅਰ ਮੈਨੇਜਰ ਸਰਬਜੀਤ ਸਿੰਘ ਨੇ ਦੱਸਿਆ ਕਿ ਐਤਵਾਰ ਦੀ ਸਵੇਰ ਵਕਤ ਕਰੀਬ ਚਾਰ ਵਜੇ ਬੈਂਕ ਦੇ ਪਿਛਲੇ ਪਾਸਿਓਂ ਕੰਧ ਤੋੜ ਕੇ ਚੋਰ ਬੈਂਕ ਦੇ ਅੰਦਰ ਦਾਖ਼ਲ ਹੋਇਆ ਤੇ ਉਸ ਨੇ ਬੈਂਕ ਦੇ ਲਾਕਰ ਨੂੰ ਤੋੜਨ ਦਾ ਯਤਨ ਕੀਤਾ। ਮੈਨੇਜਰ ਨੇ ਅੱਗੇ ਦੱਸਿਆ ਕਿ ਚੋਰ ਬੈਂਕ ਦਾ ਲਾਕਰ ਤੋੜਨ ‘ਚ ਕਾਮਯਾਬ ਨਹੀਂ ਹੋ ਸਕਿਆ। ਉਨਾਂ੍ਹ ਦੱਸਿਆ ਕਿ ਬੈਂਕ ਦੇ ਅੰਦਰ ਲੱਗੇ ਸੀਸੀਟੀਵੀ ਕੈਮਰਿਆਂ ਅਨੁਸਾਰ ਚੋਰ ਬੈਂਕ ਅੰਦਰ ਅੱਧਾ ਘੰਟਾ ਰਿਹਾ ਹੈ। ਮੈਨੇਜਰ ਸਰਬਜੀਤ ਸਿੰਘ ਨੇ ਦੱਸਿਆ ਕਿ ਇਸ ਘਟਨਾ ਨਾਲ ਬੈਂਕ ਅੰਦਰ ਕੋਈ ਨੁਕਸਾਨ ਨਹੀਂ ਹੋਇਆ ਤੇ ਇਸ ਘਟਨਾ ਸਬੰਧੀ ਥਾਣਾ ਸਿਵਲ ਲਾਈਨ ਦੀ ਪੁਲਿਸ ਨੂੰ ਲਿਖਤੀ ਸ਼ਿਕਾਇਤ ਦੇ ਦਿੱਤੀ ਹੈ। ਸ਼ਿਕਾਇਤ ਮਿਲਦਿਆਂ ਹੀ ਥਾਣਾ ਸਿਵਲ ਲਾਈਨ ਦੀ ਪੁਲਿਸ ਅਤੇ ਸੀਆਈਏ ਸਟਾਫ਼ ਦੇ ਅਧਿਕਾਰੀ ਮੌਕੇ ‘ਤੇ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲਿਆ।

ਸੀਸੀਟੀਵੀ ਫੁਟੇਜ ਖੰਗਾਲੇ ਜਾ ਰਹੇ ਹਨ : ਐਸਐਚਓ 

ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਵਲ ਲਾਈਨ ਦੇ ਐੱਸਐੱਚਓ ਜਸਪਾਲ ਸਿੰਘ ਨੇ ਦੱਸਿਆ ਕਿ ਬੈਂਕ ਅੰਦਰ ਵਾਪਰੀ ਘਟਨਾ ਸਬੰਧੀ ਚੋਰਾਂ ਦੀ ਪਛਾਣ ਲਈ ਬੈਂਕ ‘ਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ । ਉਨਾਂ੍ਹ ਕਿਹਾ ਕਿ ਬੈਂਕ ਮੈਨੇਜਰ ਸਰਬਜੀਤ ਸਿੰਘ ਦੇ ਬਿਆਨਾਂ ਦੇ ਆਧਾਰ ‘ਤੇ ਅਣਪਛਾਤੇ ਚੋਰਾਂ ਵਿਰੁੱਧ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Vinkmag ad
Share Our Daily Posts

News Desk

Read Previous

ਪੰਜਾਬ ‘ਚ ਕੇਜਰੀਵਾਲ ਦਾ ਯੂਨੀਕ ਸਟਾਈਲ, ਮੰਗ ਮੁਤਾਬਕ ਰੀਅਲ ਟਾਈਮ ਐਲਾਨਾਂ ਨਾਲ ਵਿਰੋਧੀ ਬੇਕਫੁੱਟ ‘ਤੇ

Read Next

ਲੁਧਿਆਣੇ ਦੇ ਲੋਹਾ ਵਪਾਰੀ ਦੀ ਕਾਰ ਲੁੱਟਣ ਵਾਲੇ 3 ਲੁਟੇਰੇ ਗ੍ਰਿਫ਼ਤਾਰ, ਬੇਰੁਜ਼ਗਾਰ ਹੋਣ ‘ਤੇ ਬਣਾਇਆ ਸੀ ਗੈਂਗ