Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 13, 2026

ਚੰਨੀ ਨੂੰ CM ਚਿਹਰੇ ਦੇ ਰੂਪ ‘ਚ ਅੱਗੇ ਵਧਾਉਣ ‘ਚ ਜੁਟਿਆ ਕਾਂਗਰਸ ਹਾਈ ਕਮਾਨ

ਜੇਐੱਨਐੱਨ, ਜਲੰਧਰ : Punjab Assembly Election 2022:ਪੰਜਾਬ ‘ਚ ਭਾਵੇਂ ਕਾਂਗਰਸ ‘ਚ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਨੂੰ ਲੈ ਕੇ ਚੱਲ ਰਹੀ ਖਿੱਚੋਤਾਣ ਅਜੇ ਖਤਮ ਨਹੀਂ ਹੋਈ ਹੈ ਪਰ ਕਾਂਗਰਸ ਹਾਈਕਮਾਂਡ ਨੇ ਚੰਨੀ ਨੂੰ ਮੁੱਖ ਮੰਤਰੀ ਦੇ ਰੂਪ ‘ਚ ਪ੍ਰਚਾਰਨਾ ਸ਼ੁਰੂ ਕਰ ਦਿੱਤਾ ਹੈ। ਕਾਂਗਰਸ ਦੀ ਰਾਸ਼ਟਰੀ ਇਕਾਈ ਵੱਲੋਂ ਮੰਗਲਵਾਰ ਨੂੰ ਭੇਜੇ ਗਏ ਟਰੈਕ ਸੂਟ ਦੇ ਪਿਛਲੇ ਪਾਸੇ ਲਿਖੇ ਨਾਅਰੇ ‘ਸਾਡਾ ਚੰਨੀ’ ਨੇ ਤਸਵੀਰ ਨੂੰ ਕਾਫੀ ਹੱਦ ਤਕ ਸਾਫ ਕਰ ਦਿੱਤਾ ਹੈ। ਇਹ ਟਰੈਕ ਸੂਟ ਆਲ ਇੰਡੀਆ ਕਾਂਗਰਸ ਕਮੇਟੀ ਵੱਲੋਂ ਪਾਰਟੀ ਵਰਕਰਾਂ ਨੂੰ ਭੇਜੇ ਗਏ ਹਨ, ਜਿਸ ਰਾਹੀਂ ਹਾਈਕਮਾਂਡ ਨੇ ਸਪੱਸ਼ਟ ਕੀਤਾ ਹੈ ਕਿ ਚੰਨੀ ਹੀ ਪੰਜਾਬ ਵਿੱਚ ਮੁੱਖ ਮੰਤਰੀ ਦਾ ਚਿਹਰਾ ਹੋਣਗੇ।

ਸਾਡਾ ਚੰਨੀ’ ਦੇ ਨਾਅਰੇ ਵਾਲੇ ਟ੍ਰੈਕ ਸੂਟ ਤੋਂ ਸਾਹਮਣੇ ਆਈ ਕਾਂਗਰਸ ਦੀ ਰਣਨੀਤੀ 

ਪੰਜਾਬ ‘ਚ ਵਿਧਾਨ ਸਭਾ ਚੋਣਾਂ ਸ਼ੁਰੂ ਹੋਣ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਹਟਾਉਣ ਤੋਂ ਬਾਅਦ ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ, ਚਰਨਜੀਤ ਸਿੰਘ ਚੰਨੀ, ਸੁਨੀਲ ਜਾਖੜ ਅਤੇ ਸੁਖਜਿੰਦਰ ਸਿੰਘ ਰੰਧਾਵਾ ਵਿਚਾਲੇ ਠੰਢੀ ਜੰਗ ਸ਼ੁਰੂ ਹੋਣ ਤੋਂ ਬਾਅਦ ਚੰਨੀ ਨੂੰ ਅਚਾਨਕ ਮੁੱਖ ਮੰਤਰੀ ਬਣਾਇਆ ਗਿਆ ਸੀ। ਇਸ ਤੋਂ ਬਾਅਦ ਵੀ ਸਿੱਧੂ ਅਤੇ ਚੰਨੀ ਵਿਚਾਲੇ ਠੰਢੀ ਜੰਗ ਖਤਮ ਨਹੀਂ ਹੋਈ।

ਇਸ ਦੌਰਾਨ 111 ਦਿਨਾਂ ਦੇ ਮੁੱਖ ਮੰਤਰੀ ਦੇ ਕਾਰਜਕਾਲ ਦੌਰਾਨ ਚੰਨੀ ਨੇ ਆਪਣੇ ਕੰਮਾਂ ਰਾਹੀਂ ਆਪਣਾ ਸਿਲਸਿਲਾ ਇੰਨਾ ਵਧਾ ਲਿਆ ਹੈ ਕਿ ਸਿੱਧੂ ਲਈ ਇਸ ਨੂੰ ਪਾਰ ਕਰਨਾ ਔਖਾ ਸਾਬਿਤ ਹੋ ਰਿਹਾ ਹੈ। ਇਹੀ ਕਾਰਨ ਹੈ ਕਿ 27 ਜਨਵਰੀ ਨੂੰ ਰਾਹੁਲ ਗਾਂਧੀ ਦੇ ਪੰਜਾਬ ਦੌਰੇ ਦੌਰਾਨ ਪੂਰਾ ਦਿਨ ਸੀਐੱਮ ਚਿਹਰੇ ਨੂੰ ਲੈ ਕੇ ਚੰਨੀ ਅਤੇ ਸਿੱਧੂ ਵਿਚਾਲੇ ਖਿੱਚੋਤਾਣ ਦਿਸਦੀ ਰਹੀ।

ਦੋਵਾਂ ਆਗੂਆਂ ਨੇ ਇਹ ਮਾਮਲਾ ਪ੍ਰਮੁੱਖਤਾ ਨਾਲ ਰਾਹੁਲ ਗਾਂਧੀ ਸਾਹਮਣੇ ਰੱਖਿਆ। ਇੰਨਾ ਹੀ ਨਹੀਂ ਅੰਮ੍ਰਿਤਸਰ ਤੋਂ ਲੈ ਕੇ ਜਲੰਧਰ ਤਕ ਸਿੱਧੂ ਅਤੇ ਚੰਨੀ ਨੇ ਰਾਹੁਲ ਗਾਂਧੀ ਤੋਂ ਇੱਕੋ ਇੱਕ ਮੰਗ ਰੱਖੀ ਕਿ ਉਹ ਸੀਐੱਮ ਚਿਹਰੇ ਦਾ ਐਲਾਨ ਕਰ ਕੇ ਹੀ ਜਾਣ। ਨਤੀਜੇ ਵਜੋਂ ਰਾਹੁਲ ਨੂੰ ਇਹ ਬਿਆਨ ਦੇਣਾ ਪਿਆ ਕਿ ਉਹ ਮੁੱਖ ਮੰਤਰੀ ਦੇ ਚਿਹਰੇ ਬਾਰੇ ਵਰਕਰਾਂ ਤੋਂ ਫੀਡਬੈਕ ਲੈ ਕੇ ਜਲਦ ਹੀ ਕੋਈ ਐਲਾਨ ਕਰਨਗੇ। ਇਸ ਦੇ ਨਾਲ ਹੀ ਕਾਂਗਰਸ ਨੇ ਵੀ ਮੋਬਾਈਲ ਨੰਬਰ ਜਾਰੀ ਕਰ ਕੇ ਲੋਕਾਂ ਦੀ ਰਾਏ ਲੈਣੀ ਸ਼ੁਰੂ ਕਰ ਦਿੱਤੀ ਹੈ। ਕਾਂਗਰਸ ਹਾਈ ਕਮਾਂਡ ਵੀ ਐਪ ਰਾਹੀਂ ਵਰਕਰਾਂ ਤੇ ਆਗੂਆਂ ਤੋਂ ਸਿੱਧੀ ਰਾਏ ਲੈ ਰਹੀ ਹੈ।

ਜਲੰਧਰ ‘ਚ ਚਰਨਜੀਤ ਸਿੰਘ ਚੰਨੀ ਨੇ ਸਟੇਜ ‘ਤੇ ਤਾਂ ਇੱਥੋਂ ਤਕ ਕਹਿ ਦਿੱਤਾ ਕਿ ਜੇਕਰ ਰਾਹੁਲ ਨਵਜੋਤ ਸਿੰਘ ਸਿੱਧੂ ਜਾਂ ਕਿਸੇ ਹੋਰ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨਣਾ ਚਾਹੁੰਦੇ ਹਨ ਤਾਂ ਬਾਕੀ ਸਾਰੇ ਉਨ੍ਹਾਂ ਦੇ ਨਾਲ ਖੜ੍ਹੇ ਹੋਣਗੇ। ਇਹੀ ਗੱਲ ਨਵਜੋਤ ਸਿੰਘ ਸਿੱਧੂ ਨੇ ਵੀ ਆਪਣੇ ਸੰਬੋਧਨ ਵਿੱਚ ਕਹੀ।

ਚੰਨੀ ਦੇ ਅਕਸ ਨੂੰ ਮਜ਼ਬੂਤ ​​ਕਰ ਰਹੀ ਪਾਰਟੀ

ਜਲੰਧਰ ‘ਚ ਆਪਣੇ ਸੰਬੋਧਨ ‘ਚ ਰਾਹੁਲ ਗਾਂਧੀ ਨੇ ਸਿੱਧੂ ਦੇ ਪੰਜਾਬ ਵਿਜ਼ਨ ‘ਤੇ ਜ਼ੋਰ ਦਿੱਤਾ। ਇਸ ਤੋਂ ਇਹ ਅੰਦਾਜ਼ਾ ਲਗਾਇਆ ਜਾ ਰਿਹਾ ਸੀ ਕਿ ਰਾਹੁਲ ਸਿੱਧੂ ਨੂੰ ਜ਼ਿਆਦਾ ਮਹੱਤਵ ਦੇ ਰਹੇ ਹਨ, ਪਰ ਮੰਗਲਵਾਰ ਨੂੰ ਜਲੰਧਰ ਪਹੁੰਚੇ ਟ੍ਰੈਕ ਸੂਟਸ ਨੇ ਕਾਂਗਰਸ ਦੀ ਕੂਟਨੀਤੀ ਦਾ ਸਬੂਤ ਦੇ ਦਿੱਤਾ।

ਪਾਰਟੀ ਨੇ ਵਰਕਰਾਂ ‘ਚ ਚੰਨੀ ਦਾ ਅਕਸ ਹੋਰ ਮਜ਼ਬੂਤ ​​ਕਰਨ ਲਈ ਕੰਮ ਸ਼ੁਰੂ ਕਰ ਦਿੱਤਾ ਹੈ। ਇਸ ਦਾ ਮਤਲਬ ਇਹ ਹੈ ਕਿ ਜਲਦੀ ਜਾਂ ਬਾਅਦ ਵਿਚ ਕਾਂਗਰਸ ਚੰਨੀ ਨੂੰ ਮੁੱਖ ਮੰਤਰੀ ਦੇ ਚਿਹਰੇ ਵਜੋਂ ਪੇਸ਼ ਕਰੇਗੀ ਕਿਉਂਕਿ ਇਨ੍ਹਾਂ ਵਰਕਰਾਂ ਦੀ ਫੀਡ ਬੈਕ ‘ਤੇ ਹੀ ਚੰਨੀ ਅਤੇ ਸਿੱਧੂ ਵਿਚ ਸੀਐੱਮ ਚਿਹਰਾ ਤੈਅ ਹੋਵੇਗਾ।

Vinkmag ad
Share Our Daily Posts

News Desk

Read Previous

ਜੰਮੂ-ਕਸ਼ਮੀਰ ਪੁਲਿਸ ਦੀ ਅੰਮ੍ਰਿਤਸਰ ਤੇ ਤਰਨਤਾਰਨ ‘ਚ ਛਾਪੇਮਾਰੀ, ਨੌਜਵਾਨ ਨੂੰ ਹਿਰਾਸਤ ‘ਚ ਲਿਆ; ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਨਾਲ ਹਨ ਸਬੰਧ

Read Next

ਆਖ਼ਿਰਕਾਰ ਚੋਣ ਕਮਿਸ਼ਨ ਨੇ SSM ਨੂੰ ਸਿਆਸੀ ਪਾਰਟੀ ਵਜੋਂ ਦਿੱਤੀ ਮਾਨਤਾ