Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 13, 2026

ਪੰਜਾਬ ਕਾਂਗਰਸ ‘ਚ ਖਲਬਲੀ, ਨਵਜੋਤ ਸਿੰਘ ਸਿੱਧੂ ਅਚਾਨਕ ਚੋਣ ਪ੍ਰਚਾਰ ਛੱਡ ਕੇ ਮਾਤਾ ਵੈਸ਼ਨੋ ਦੇਵੀ ਲਈ ਰਵਾਨਾ

ਅੰਮ੍ਰਿਤਸਰ : ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਤੋਂ ਕਾਂਗਰਸ ਦੇ ਉਮੀਦਵਾਰ ਤੇ ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਬੁੱਧਵਾਰ ਨੂੰ ਅਚਾਨਕ ਚੋਣ ਪ੍ਰਚਾਰ ਅੱਧ ਵਿਚਾਲੇ ਛੱਡ ਕੇ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਰਵਾਨਾ ਹੋ ਗਏ। ਇਸ ਤੋਂ ਬਾਅਦ ਸਿਆਸੀ ਚਰਚਾਵਾਂ ਦਾ ਬਾਜ਼ਾਰ ਗਰਮ ਹੋ ਗਿਆ ਹੈ। ਸਿਆਸੀ ਮਾਹਿਰ ਇਸ ਨੂੰ ਪੰਜਾਬ ਕਾਂਗਰਸ ਦੇ ਦਿੱਗਜ ਆਗੂਆਂ ਸੁਨੀਲ ਜਾਖੜ, ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਨਵਜੋਤ ਸਿੰਘ ਸਿੱਧੂ ਵਿਚਾਲੇ ਕੁਰਸੀ ਨੂੰ ਲੈ ਕੇ ਚੱਲ ਰਹੀ ਤਕਰਾਰ ਦੇ ਨਤੀਜੇ ਵਜੋਂ ਦੇਖ ਰਹੇ ਹਨ। ਸਿੱਧੂ ਦੇ ਵੈਸ਼ਨੋ ਦੇਵੀ ਜਾਣ ਦੀ ਪੁਸ਼ਟੀ ਉਨ੍ਹਾਂ ਦੇ ਨੇੜਲੇ ਆਗੂਆਂ ਨੇ ਕੀਤੀ ਹੈ।

ਇਸ ਤੋਂ ਪਹਿਲਾਂ ਸਵੇਰੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਇਹ ਕਹਿ ਕੇ ਸਿਆਸੀ ਖਲਬਲੀ ਮਚਾ ਦਿੱਤੀ ਸੀ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫੇ ਤੋਂ ਬਾਅਦ ਉਨ੍ਹਾਂ ਕੋਲ 42 ਵਿਧਾਇਕਾਂ ਦਾ ਸਮਰਥਨ ਸੀ ਪਰ ਸੀਐੱਮ ਬਣੇ 2 ਵਿਧਾਇਕਾਂ ਦੇ ਸਮਰਥਨ ਵਾਲੇ ਚਰਨਜੀਤ ਸਿੰਘ ਚੰਨੀ। ਸੁਖਜਿੰਦਰ ਸਿੰਘ ਰੰਧਾਵਾ ਨੂੰ 16 ਵਿਧਾਇਕਾਂ ਨੇ ਤੇ ਨਵਜੋਤ ਸਿੰਘ ਸਿੱਧੂ ਨੂੰ ਸਿਰਫ਼ 6 ਵਿਧਾਇਕਾਂ ਨੇ ਆਪਣਾ ਸਮਰਥਨ ਦਿੱਤਾ ਸੀ।

ਦਸ ਨਿਰਧਾਰਤ ਪ੍ਰੋਗਰਾਮ ਛੱਡ ਕੇ ਮਾਤਾ ਵੈਸ਼ਨੋ ਦੇਵੀ ਗਏ ਸਿੱਧੂ

ਸਿੱਧੂ ਦੇ ਬੁੱਧਵਾਰ ਦੇ ਸ਼ਡਿਊਲ ਅਨੁਸਾਰ ਹਲਕਾ ਮੌੜ ਦੇ ਵੱਖ-ਵੱਖ ਵਾਰਡਾਂ ‘ਚ ਦਸ ਦੇ ਕਰੀਬ ਪ੍ਰੋਗਰਾਮ ਤੈਅ ਕੀਤੇ ਗਏ ਸਨ। ਉਹ ਅੱਜ ਸਵੇਰੇ ਡੀਸੀਸੀ ਦੀ ਸਾਬਕਾ ਪ੍ਰਧਾਨ ਅਤੇ ਕੌਂਸਲਰ ਜਤਿੰਦਰ ਸੋਨੀਆ ਦੇ ਘਰ ਰੱਖੇ ਗਏ ਪਹਿਲੇ ਪ੍ਰੋਗਰਾਮ ‘ਚ ਵੀ ਨਹੀਂ ਪੁੱਜੇ। ਪਤਾ ਕਰਨ ‘ਤੇ ਪਤਾ ਲੱਗਾ ਕਿ ਸਿੱਧੂ ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਗਏ ਸਨ। ਉਨ੍ਹਾਂ ਦੇ ਅਚਾਨਕ ਚਲੇ ਜਾਣ ਕਾਰਨ ਕਈ ਚਰਚਾਵਾਂ ਚੱਲ ਰਹੀਆਂ ਹਨ।

ਸਾਬਕਾ ਸ਼ਹਿਰੀ ਪ੍ਰਧਾਨ ਤੇ ਕਾਂਗਰਸ ਦੇ ਕੌਂਸਲਰ ਜਤਿੰਦਰ ਸੋਨੀਆ ਨੇ ਦੱਸਿਆ ਕਿ ਸਿੱਧੂ ਦੇ ਉਨ੍ਹਾਂ ਦੇ ਘਰ ਆਉਣ ਦੀ ਸੂਚਨਾ ਮਿਲੀ ਸੀ। ਹਾਲਾਂਕਿ ਮੰਗਲਵਾਰ ਨੂੰ ਇੱਕ ਪ੍ਰੋਗਰਾਮ ਸੀ, ਜਿਸ ਵਿੱਚ ਸਿੱਧੂ ਨੇ ਆਉਣਾ ਸੀ, ਪਰ ਉਹ ਨਹੀਂ ਆਏ। ਉਨ੍ਹਾਂ ਦੇ ਬੁੱਧਵਾਰ ਨੂੰ ਆਉਣ ਦੀ ਉਮੀਦ ਸੀ, ਪਰ ਕੋਈ ਜਾਣਕਾਰੀ ਨਹੀਂ ਦਿੱਤੀ ਗਈ।

Vinkmag ad
Share Our Daily Posts

News Desk

Read Previous

ਚੋਣ ਜਿੱਤਣ ਲਈ ਮਾਤਾ ਬਗਲਾਮੁਖੀ ਮੰਦਰ ‘ਚ ਹਵਨ ਕਰਦੇ ਉਮੀਦਵਾਰ, ਮੁੱਖ ਮੰਤਰੀ ਚੰਨੀ ਵੀ ਜਾ ਚੁੱਕੇ

Read Next

ਨਗਰ ਨਿਗਮ ਨੇ ਨਾਜਾਇਜ਼ ਲਾਇਆ ਸ਼ਟਰ ਤੋੜਿਆ