Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 13, 2026

ਮਜ਼ਦੂਰ ਤੋਂ ਕਿਰਚ ਮਾਰ ਕੇ ਮੋਬਾਈਲ ਖੋਹਿਆ

ਭਵਾਨੀਗੜ੍ਹ : ਪਿਛਲੇ ਕੁੱਝ ਸਮੇਂ ਤੋਂ ਸ਼ਹਿਰ ਤੇ ਇਲਾਕੇ ਅੰਦਰ ਲਗਾਤਾਰ ਵਾਪਰ ਰਹੀਆਂ ਲੁੱਟ ਖੋਹ ਦੀਆਂ ਘਟਨਾਵਾਂ ਕਾਰਨ ਲੋਕਾਂ ‘ਚ ਡਰ ਤੇ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ ਉੱਥੇ ਹੀ ਪੁਲਿਸ ਪ੍ਰਸ਼ਾਸਨ ਵੀ ਅਜਿਹੀਆਂ ਘਟਨਾਵਾਂ ‘ਤੇ ਨਕੇਲ ਪਾਉਣ ਵਿੱਚ ਅਸਫਲ ਸਾਬਤ ਹੋਇਆ ਹੈ। ਤਾਜੀ ਘਟਨਾ ਮੰਗਲਵਾਰ ਸ਼ਾਮ ਨੂੰ ਇੱਥੇ ਬਲਿਆਲ ਰੋਡ ‘ਤੇ ਉਸ ਸਮੇੰ ਵਾਪਰੀ ਜਦੋਂ ਮੋਟਰਸਾਇਕਲ ਸਵਾਰ ਦੋ ਵਿਅਕਤੀ ਕਿਰਚ ਨਾਲ ਹਮਲਾ ਕਰਕੇ ਇੱਕ ਪ੍ਰਵਾਸੀ ਮਜਦੂਰ ਕੋਲੋਂ ਉਸਦਾ ਮੋਬਾਇਲ ਫੋਨ ਖੋਹ ਕੇ ਲੈ ਫਰਾਰ ਹੋ ਗਏ। ਜਾਣਕਾਰੀ ਅਨੁਸਾਰ ਸੁਧੀਰ ਕੁਮਾਰ (25) ਵਾਸੀ ਪਟਨਾ (ਬਿਹਾਰ) ਜੋ ਪਿੰਡ ਹਰਕਿਸ਼ਨਪੁਰਾ ਧਾਗਾ ਫੈਕਟਰੀ ‘ਚ ਬਤੌਰ ਵਰਕਰ ਕੰਮ ਕਰਦਾ ਹੈ, ਮੰਗਲਵਾਰ ਦੇਰ ਸ਼ਾਮ ਫੈਕਟਰੀ ਤੋਂ ਡਿਊਟੀ ਕਰਕੇ ਵਾਪਸ ਬਲਿਆਲ ਰੋਡ ‘ਤੇ ਸਥਿਤ ਬਲਿਆਲ ਕਲੋਨੀ ਨੂੰ ਫੋਨ ‘ਤੇ ਗੱਲਾਂ ਕਰਦਾ ਹੋਇਆ ਪੈਦਲ ਜਾ ਰਿਹਾ ਸੀ ਤਾਂ ਇਸ ਦੌਰਾਨ ਪਿੱਛੋਂ ਆਏ ਮੋਟਰਸਾਇਕਲ ਸਵਾਰ ਦੋ ਵਿਅਕਤੀਆਂ ਨੇ ਉਸ ਕੋਲੋਂ ਮੋਬਾਇਲ ਝਪਟ ਲਿਆ। ਇਸ ਦੌਰਾਨ ਹੋਈ ਹੱਥੋਪਾਈ ਵਿੱਚ ਝਪਟਮਾਰਾਂ ਨੇ ਸੁਧੀਰ ਕੁਮਾਰ ਦੇ ਿਢੱਡ ‘ਚ ਕਿਰਚ ਨਾਲ ਵਾਰ ਕਰ ਦਿੱਤਾ ਤੇ ਮੌਕੇ ਤੋਂ ਫਰਾਰ ਹੋ ਗਏ। ਰੌਲਾ ਪੈਣ ‘ਤੇ ਅੱਗੇ ਜਾ ਰਹੇ ਸੁਧੀਰ ਦੇ ਦੋਸਤਾਂ ਨੇ ਮੋਟਰਸਾਇਕਲ ਸਵਾਰਾਂ ਦਾ ਪਿੱਛਾ ਵੀ ਕੀਤਾ ਪਰ ਉਨਾਂ੍ਹ ਦਾ ਕੁੱਝ ਵੀ ਪਤਾ ਨਹੀਂ ਲੱਗ ਸਕਿਆ। ਬਾਅਦ ਵਿੱਚ ਜ਼ਖ਼ਮੀ ਹਾਲਤ ਵਿੱਚ ਸੜਕ ‘ਤੇ ਪਏ ਤੜਫ਼ ਰਹੇ ਸੁਧੀਰ ਕੁਮਾਰ ਨੂੰ ਲੋਕਾਂ ਦੀ ਸਹਾਇਤਾ ਨਾਲ ਉਸਦੇ ਦੋਸਤਾਂ ਵੱਲੋਂ ਇਲਾਜ ਲਈ ਸਰਕਾਰੀ ਹਸਪਤਾਲ ਭਵਾਨੀਗੜ੍ਹ ਵਿਖੇ ਦਾਖਲ ਕਰਵਾਇਆ ਗਿਆ ਜਿੱਥੋਂ ਹਾਲਤ ਗੰਭੀਰ ਦੇਖਦੇ ਹੋਏ ਡਾਕਟਰਾਂ ਨੇ ਉਸ ਨੂੰ ਪਟਿਆਲਾ ਲਈ ਰੈਫਰ ਕਰ ਦਿੱਤਾ। ਓਧਰ ਥਾਣਾ ਮੁਖੀ ਪ੍ਰਦੀਪ ਸਿੰਘ ਬਾਜਵਾ ਨੇ ਕਿਹਾ ਕਿ ਘਟਨਾ ਸਬੰਧੀ ਜਾਣਕਾਰੀ ਮਿਲਦਿਆਂ ਹੀ ਪੁਲੀਸ ਤੁਰੰਤ ਹਰਕਤ ਵਿੱਚ ਆ ਗਈ। ਸਾਰੀ ਰਾਤ ਪੁਲਸ ਵੱਲੋਂ ਗਸ਼ਤ ਕੀਤੀ ਗਈ ਉਨਾਂ੍ਹ ਦਾਅਵਾ ਕੀਤਾ ਕਿ ਗਿਰੋਹ ਨੂੰ ਜਲਦ ਹੀ ਕਾਬੂ ਕਰ ਲਿਆ ਜਾਵੇਗਾ।

Vinkmag ad
Share Our Daily Posts

News Desk

Read Previous

ਨਗਰ ਨਿਗਮ ਨੇ ਨਾਜਾਇਜ਼ ਲਾਇਆ ਸ਼ਟਰ ਤੋੜਿਆ

Read Next

ਚੋਣਾਵੀਂ ਮਾਹੌਲ ‘ਚ ਫੜੇ ਜਾ ਰਹੇ ਹਨ ਹਥਿਆਰ, ਪੁਲਿਸ ਲਭ ਰਹੀ ਹੈ ਸਿਆਸੀ ਕੁਨੈਕਸ਼ਨ