Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 13, 2026

ਪੰਜਾਬੀ ਗਾਇਕ ਤੇ ਗੀਤਕਾਰ ਕਰਨ ਔਜਲਾ ਦੇ ਘਰ ’ਤੇ ਫਾਇਰਿੰਗ ! ਜਾਣੋ ਸੋਸ਼ਲ ਮੀਡੀਆ ‘ਤੇ ਹੈਰੀ ਚੱਠਾ ਗਰੁੱਪ ਨੇ ਪੋਸਟ ਕਰਕੇ ਕੀ ਦਿੱਤੀ ਧਮਕੀ

ਚੰਡੀਗਡ਼੍ਹ : ਪੰਜਾਬੀ ਗਾਇਕ ਤੇ ਗੀਤਕਾਰ ਕਰਨ ਔਜਲਾ ਸਬੰਧੀ ਵੱਡੀ ਖ਼ਬਰ ਆਈ ਹੈ। ਜਾਣਕਾਰੀ ਅਨੁਸਾਰ ਕਰਨ ਔਜਲਾ ਨੂੰ ਜਾਨ ਤੋਂ ਮਾਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਇਹ ਘਟਨਾ ਕੈਨੇਡਾ ਦੇ ਸਰੀ ’ਚ ਵਾਪਰੀ ਹੈ। ਹੈਰੀ ਚੱਠਾ ਨਾਮਕ ਗਰੁੱਪ ਵੱਲੋਂ ਇਸ ਹਮਲੇ ਦੀ ਜ਼ਿੰਮੇਵਾਰੀ ਲਈ ਗਈ ਹੈ।

ਜਾਣਕਾਰੀ ਮਿਲੀ ਹੈ ਕਿ ਜਿਸ ਘਰ ’ਤੇ ਗੋਲੀਬਾਰੀ ਕੀਤੀ ਗਈ ਹੈ, ਉਹ ਪਹਿਲਾਂ ਕਰਨ ਔਜਲਾ ਦੇ ਦੋਸਤ ਦਾ ਘਰ ਸੀ। ਲਗਪਗ 5 ਮਹੀਨੇ ਪਹਿਲਾਂ ਇਥੇ ਨਵਾਂ ਮਾਲਕ ਆਇਆ ਸੀ।

ਇਸ ਬਾਰੇ ਸੋਸ਼ਲ ਮੀਡੀਆ ’ਤੇ ਇਕ ਪੋਸਟ ਵਾਇਰਲ ਕੀਤੀ ਜਾ ਰਹੀ ਹੈ, ਜੋ ਹੈਰੀ ਚੱਠਾ ਗਰੁੱਪ ਵੱਲੋਂ ਲਿਖੀ ਗਈ ਹੈ। ਇਸ ਪੋਸਟ ’ਚ ਲਿਖਿਆ ਹੈ, ਅਜੇ ਤਾਂ ਤੇਰੇ ਯਾਰਾਂ-ਦੋਸਤਾਂ ਦਾ ਨੁਕਸਾਨ ਹੋ ਰਿਹਾ, ਜਲਦ ਤੇਰਾ ਵੀ ਹੋਵੇਗਾ। ਕਿੰਨਾ ਚਿਰ ਆਪਣੇ ਯਾਰਾਂ ਦੋਸਤਾਂ ਦਾ ਨੁਕਸਾਨ ਕਰਵਾਏਗਾ। ਸਾਨੂੰ ਤੇਰੀ ਭੈਣ ਦਾ ਘਰ ਵੀ ਪਤਾ ਤੇ ਤੇਰੀ ਨਾਲ ਵਾਲੀ ਬੁਟੀਕ ਦਾ ਵੀ ਪਤਾ ਪਰ ਅਸੀਂ ਉਨ੍ਹਾਂ ਦਾ ਨੁਕਸਾਨ ਨਹੀਂ ਕਰਨਾ ਚਾਹੁੰਦੇ।

ਇਸ ਤੋਂ ਇਲਾਵਾ ਪੋਸਟ ’ਚ ਲਿਖਿਆ – ਤੇਰਾ ਕੈਨੇਡਾ ’ਚ ਹੀ ਅਸੀਂ ਇਹ ਹਾਲ ਕਰਤਾ ਹੈ ਤੇ ਜਦੋਂ ਯੂਰਪ ਦਾ ਟੂਰ ਲੱਗੂ ਤਾਂ ਅਸੀਂ ਉਥੇ ਵੀ ਤੇਰੀ ਉਡੀਕ ਕਰਦੇ ਪਏ ਹਾਂ ਤੇ ਇੰਡੀਆ ਸਾਡਾ ਭਰਾ ਹੈਰੀ ਚੱਠਾ ਤੇਰੀ ਉਡੀਕ ਕਰਦਾ ਪਿਆ। ਅੱਜ ਨਹੀਂ ਤਾਂ ਕੱਲ੍ਹ ਹੱਥ ਆ ਹੀ ਜਾਵੇਗਾ।

Vinkmag ad
Share Our Daily Posts

News Desk

Read Previous

ਭਾਰਤ ਪਾਕਿ ਸਰਹੱਦ ‘ਤੇ ਘੁਸਪੈਠ ਕਰਦੇ ਪਾਕਿਸਤਾਨੀ ਨੂੰ ਬੀਐਸਐਫ ਜਵਾਨਾਂ ਨੇ ਕੀਤਾ ਢੇਰ

Read Next

ਇਨ੍ਹਾਂ ਦੋ ਘਟਨਾਵਾਂ ਨੇ ਚੰਡੀਗੜ੍ਹ ਨੂੰ ਕੀਤਾ ਸ਼ਰਮਸਾਰ, ਕਲਯੁੱਗੀ ਮਾਪਿਆਂ ਨੇ ਨਵਜੰਮੇ ਬੱਚੇ ਨੂੰ ਬਾਹਰ ਸੁੱਟਿਆ, ਠੰਢ ਨਾਲ ਮੌਤ