Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 13, 2026

ਇਨ੍ਹਾਂ ਦੋ ਘਟਨਾਵਾਂ ਨੇ ਚੰਡੀਗੜ੍ਹ ਨੂੰ ਕੀਤਾ ਸ਼ਰਮਸਾਰ, ਕਲਯੁੱਗੀ ਮਾਪਿਆਂ ਨੇ ਨਵਜੰਮੇ ਬੱਚੇ ਨੂੰ ਬਾਹਰ ਸੁੱਟਿਆ, ਠੰਢ ਨਾਲ ਮੌਤ

ਚੰਡੀਗੜ੍ਹ। ਕਲਯੁੱਗੀ ਮਾਪਿਆਂ ਨੇ ਆਪਣੇ ਨਵਜੰਮੇ ਬੱਚੇ ਨੂੰ ਇਸ ਕੜਾਕੇ ਦੀ ਠੰਢ ਵਿੱਚ ਖੁੱਲ੍ਹੇ ਅਸਮਾਨ ਹੇਠ ਚੰਡੀਗੜ੍ਹ ਵਿੱਚ ਮਰਨ ਲਈ ਛੱਡ ਦਿੱਤਾ। ਇੰਡਸਟਰੀਅਲ ਏਰੀਆ ਫੇਜ਼-1 ਵਿੱਚ ਸਥਿਤ ਪਲਾਟ ਦੇ ਬਾਹਰ ਰੇਲਵੇ ਸਟੇਸ਼ਨ ਖੇਤਰ ਵਿੱਚ ਇੱਕ ਕੰਬਲ ਅੰਦਰ ਨਵਜੰਮੇ ਬੱਚੇ ਦੀ ਲਾਸ਼ ਮਿਲਣ ਤੋਂ ਬਾਅਦ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ। ਉੱਥੋਂ ਲੰਘਦੇ ਇੱਕ ਰਾਹਗੀਰ ਦੀ ਨਜ਼ਰ ਲਾਲ ਕੰਬਲ ਉੱਤੇ ਪਈ। ਉਸ ਨੇ ਨੇੜੇ ਜਾ ਕੇ ਦੇਖਿਆ ਤਾਂ ਉਸ ਦੇ ਹੋਸ਼ ਉੱਡ ਗਏ। ਨਵਜੰਮੇ ਬੱਚੇ ਨੂੰ ਕੰਬਲ ਵਿੱਚ ਲਪੇਟਿਆ ਹੋਇਆ ਸੀ ਅਤੇ ਕੋਈ ਵੀ ਆਸਪਾਸ ਨਹੀਂ ਸੀ। ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਜੀਆਰਪੀ ਦੀ ਜਾਂਚ ਤੋਂ ਬਾਅਦ ਇੰਡਸਟਰੀਅਲ ਏਰੀਆ ਥਾਣਾ ਪੁਲਿਸ ਨੇ ਅਣਪਛਾਤੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਨੇ ਬੱਚੇ ਦੀ ਲਾਸ਼ ਨੂੰ ਜੀਐਮਸੀਐਚ-32 ਦੀ ਵਿੱਚ ਰਖਵਾਇਆ ਹੈ। ਪੁਲਿਸ ਦੀ ਮੁੱਢਲੀ ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਨਵਜੰਮੇ ਬੱਚੇ ਦੀ ਮੌਤ ਠੰਢ ਕਾਰਨ ਹੋਈ ਹੈ। ਹਾਲਾਂਕਿ ਬੱਚੇ ਦੀ ਮੌਤ ਦਾ ਅਸਲ ਕਾਰਨ ਪੋਸਟਮਾਰਟਮ ਤੋਂ ਬਾਅਦ ਸਾਹਮਣੇ ਆਵੇਗਾ। ਇਸ ਤੋਂ ਪਹਿਲਾਂ ਵੀ ਅਜਿਹਾ ਹੀ ਇੱਕ ਮਾਮਲਾ ਪਿਛਲੇ ਹਫ਼ਤੇ ਸ਼ਹਿਰ ਵਿੱਚ ਸਾਹਮਣੇ ਆਇਆ ਸੀ, ਜਿੱਥੇ ਪਿੰਡ ਕਿਸ਼ਨਗੜ੍ਹ ਵਿੱਚ ਕਿਸੇ ਨੇ ਨਵਜੰਮੇ ਬੱਚੇ ਨੂੰ ਲਾਵਾਰਸ ਛੱਡ ਦਿੱਤਾ ਸੀ।

ਪੁਲਿਸ ਮੁਤਾਬਕ ਬੁੱਧਵਾਰ ਸ਼ਾਮ 5 ਵਜੇ ਪੁਲਿਸ ਕੰਟਰੋਲ ਰੂਮ ‘ਚ ਕਿਸੇ ਰਾਹਗੀਰ ਨੇ ਨਵਜੰਮੇ ਬੱਚੇ ਦੇ ਮਿਲਣ ਦੀ ਸੂਚਨਾ ਦਿੱਤੀ। ਥਾਣੇਦਾਰ ਦੀ ਜਾਂਚ ਦੇ ਆਧਾਰ ‘ਤੇ ਨਵਜੰਮੇ ਬੱਚੇ ਦੀ ਉਮਰ ਦੋ ਤੋਂ ਤਿੰਨ ਮਹੀਨੇ ਹੈ। ਮੌਕੇ ‘ਤੇ ਪਹੁੰਚੀ ਪੁਲਿਸ ਨੇ ਬੱਚੇ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਹਸਪਤਾਲ ‘ਚ ਰਖਵਾਇਆ ਹੈ। ਇਸ ਦੇ ਨਾਲ ਹੀ ਬੱਚੇ ਦੇ ਮਾਪਿਆਂ ਦੀ ਭਾਲ ਜਾਰੀ ਹੈ।

ਪੁਲਿਸ ਹਸਪਤਾਲਾਂ ਦਾ ਰਿਕਾਰਡ ਚੈੱਕ ਕਰ ਰਹੀ ਹੈ

ਘਟਨਾ ਤੋਂ ਬਾਅਦ ਸੈਕਟਰ-39 ਥਾਣਾ ਪੁਲਸ ਲੋਕਾਂ ਤੋਂ ਪੁੱਛਗਿੱਛ ਕਰਨ ‘ਚ ਲੱਗੀ ਹੋਈ ਹੈ। ਇਸ ਤੋਂ ਇਲਾਵਾ ਪੁਲਿਸ ਜੀਐਮਸੀਐਚ-32, ਜੀਐਮਐਸਐਚ-16 ਸਮੇਤ ਸਿਵਲ ਹਸਪਤਾਲ ਦਾ ਰਿਕਾਰਡ ਵੀ ਖੰਗਾਲਣ ਵਿੱਚ ਲੱਗੀ ਹੋਈ ਹੈ। ਪੁਲਿਸ ਨਵਜੰਮੇ ਮਾਸੂਮ ਦੇ ਮਾਪਿਆਂ ਦਾ ਮੋਬਾਈਲ ਨੰਬਰ, ਪਤਾ ਅਤੇ ਹੋਰ ਜਾਣਕਾਰੀ ਹਾਸਲ ਕਰਕੇ ਤਸਦੀਕ ਕਰਨ ਵਿੱਚ ਵੀ ਲੱਗੀ ਹੋਈ ਹੈ।

ਦੂਜੇ ਨਵਜੰਮੇ ਬੱਚੇ ਦੀ ਠੰਡ ਕਾਰਨ ਮੌਤ

ਇਸ ਤੋਂ ਪਹਿਲਾਂ ਪਿਛਲੇ ਹਫ਼ਤੇ ਪਿੰਡ ਕਿਸ਼ਨਗੜ੍ਹ ਵਿੱਚ ਧਰਮਸ਼ਾਲਾ ਦੇ ਪਿੱਛੇ ਖੁੱਲ੍ਹੇ ਮੈਦਾਨ ਵਿੱਚ ਇੱਕ ਨਵਜੰਮੇ ਬੱਚੇ ਦੀ ਲਾਸ਼ ਮਿਲੀ ਸੀ। ਲਾਲ ਕੱਪੜੇ ਵਿੱਚ ਸੁੱਟੇ ਮਾਸੂਮ ਦੀ ਠੰਡ ਨਾਲ ਮੌਤ ਹੋ ਗਈ ਸੀ। ਸ਼ਹਿਰ ਵਿੱਚ ਇਸ ਤਰ੍ਹਾਂ ਦਾ ਇਹ ਦੂਜਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਧਰਮਸ਼ਾਲਾ ਦੇ ਆਸ-ਪਾਸ ਲੱਗੇ ਸੀਸੀਟੀਵੀ ਫੁਟੇਜ ਦੀ ਵੀ ਜਾਂਚ ਕੀਤੀ ਤਾਂ ਜੋ ਪਤਾ ਲਗਾਇਆ ਜਾ ਸਕੇ ਕਿ ਨਵਜੰਮੇ ਬੱਚੇ ਨੂੰ ਇੱਥੇ ਕਿਸ ਨੇ ਸੁੱਟਿਆ ਸੀ। ਹਾਲਾਂਕਿ ਹੁਣ ਤਕ ਪੁਲਿਸ ਦੇ ਹੱਥ ਕੋਈ ਸੁਰਾਗ ਨਹੀਂ ਲੱਗਾ ਹੈ।

Vinkmag ad
Share Our Daily Posts

News Desk

Read Previous

ਪੰਜਾਬੀ ਗਾਇਕ ਤੇ ਗੀਤਕਾਰ ਕਰਨ ਔਜਲਾ ਦੇ ਘਰ ’ਤੇ ਫਾਇਰਿੰਗ ! ਜਾਣੋ ਸੋਸ਼ਲ ਮੀਡੀਆ ‘ਤੇ ਹੈਰੀ ਚੱਠਾ ਗਰੁੱਪ ਨੇ ਪੋਸਟ ਕਰਕੇ ਕੀ ਦਿੱਤੀ ਧਮਕੀ

Read Next

ਲੁਧਿਆਣਾ ਸਮੇਤ ਕਈ ਸ਼ਹਿਰਾਂ ‘ਚ ਭਾਰੀ ਮੀਂਹ; ਜਾਣੋ ਕਿਵੇਂ ਰਹਿਣਗੇ ਆਉਣ ਵਾਲੇ 2 ਦਿਨ