Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 14, 2026

ਨਵਜੋਤ ਸਿੰਘ ਸਿੱਧੂ ਦੀ ਹਾਈਕਮਾਂਡ ‘ਤੇ ਤਿੱਖੀ ਟਿੱਪਣੀ, ਕਿਹਾ- ਆਪਣੀ ਤਾਲ ‘ਤੇ ਨੱਚਣ ਵਾਲਾ CM ਚਾਹੁੰਦੀ ਹੈ ਸੀਨੀਅਰ ਲੀਡਰਸ਼ਿਪ

ਏਐੱਨਆਈ/ਜੇਐੱਨਐੱਨ, ਅੰਮ੍ਰਿਤਸਰ। ਪੰਜਾਬ ‘ਚ ਕਾਂਗਰਸ ਦੇ ਸੀਐਮ ਚਿਹਰੇ (CM Face) ਦੇ ਐਲਾਨ ਤੋਂ ਪਹਿਲਾਂ ਹੀ ਪਾਰਟੀ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sindhu) ਨੇ ਹਾਈਕਮਾਂਡ ਨੂੰ ਮੂੰਹ ਤੋੜਵਾਂ ਜਵਾਬ ਦਿੱਤਾ ਹੈ। ਆਪਣੇ ਸਮਰਥਕਾਂ ਵਿਚਕਾਰ ਪੁੱਜੇ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਜੇਕਰ ਨਵਾਂ ਪੰਜਾਬ ਬਣਾਉਣਾ ਹੈ ਤਾਂ ਇਹ ਮੁੱਖ ਮੰਤਰੀ ਦੇ ਹੱਥ ‘ਚ ਹੈ। ਇਸ ਵਾਰ ਤੁਹਾਨੂੰ ਮੁੱਖ ਮੰਤਰੀ ਚੁਣਨਾ ਹੈ। ਟਾਪ ਲੀਡਰਸ਼ਿਪ ਇਕ ਕਮਜ਼ੋਰ ਮੁੱਖ ਮੰਤਰੀ ਚਾਹੁੰਦੀ ਹੈ ਜੋ ਉਸ ਦੀ ਤਾਲ ‘ਤੇ ਨੱਚ ਸਕੇ। ਕੀ ਤੁਸੀਂ ਅਜਿਹਾ ਮੁੱਖ ਮੰਤਰੀ ਚਾਹੁੰਦੇ ਹੋ? ਇਹ ਗੱਲ ਨਵਜੋਤ ਸਿੱਧੂ ਨੇ ਸਮਰਥਕਾਂ ਵੱਲੋਂ ਕੀਤੀ ਨਾਅਰੇਬਾਜ਼ੀ ਦੌਰਾਨ ਕਹੀ।

ਮੁੱਖ ਮੰਤਰੀ ਦੇ ਚਿਹਰੇ ਨੂੰ ਲੈ ਕੇ ਕਾਂਗਰਸ ‘ਚ ਹੰਗਾਮਾ ਮਚ ਗਿਆ ਹੈ। ਰਾਹੁਲ ਗਾਂਧੀ (Rahul Gandhi) ਨੇ ਕਿਹਾ ਹੈ ਕਿ ਸੂਬੇ ‘ਚ ਮੁੱਖ ਮੰਤਰੀ ਦਾ ਚਿਹਰਾ ਦਿੱਤਾ ਜਾਵੇਗਾ। ਇਸ ਦੇ ਲਈ ਪਾਰਟੀ ਸਰਵੇ ਕਰ ਰਹੀ ਹੈ ਅਤੇ ਵਰਕਰਾਂ ਤੋਂ ਰਾਏ ਵੀ ਲੈ ਰਹੀ ਹੈ। ਸੂਤਰਾਂ ਮੁਤਾਬਕ ਚੰਨੀ ਮੁੱਖ ਮੰਤਰੀ ਦੇ ਚਿਹਰੇ ਲਈ ਸਿਖਰ ‘ਤੇ ਹਨ। ਕੱਲ੍ਹ ਪਾਰਟੀ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਵੀ ਕਿਹਾ ਹੈ ਕਿ ਚੰਨੀ ਨੂੰ ਚਾਰ ਮਹੀਨੇ ਦਾ ਸਮਾਂ ਮਿਲਿਆ ਹੈ ਤੇ ਉਨ੍ਹਾਂ ਨੂੰ ਹੋਰ ਸਮਾਂ ਮਿਲਣਾ ਚਾਹੀਦਾ ਹੈ।

ਇਸ ਦੇ ਨਾਲ ਹੀ ਨਵਜੋਤ ਸਿੰਘ ਸਿੱਧੂ ਸ਼ੁਰੂ ਤੋਂ ਹੀ ਆਪਣੇ-ਆਪ ਨੂੰ ਮੁੱਖ ਮੰਤਰੀ ਦੇ ਚਿਹਰੇ ਵਜੋਂ ਪੇਸ਼ ਕਰਦੇ ਆ ਰਹੇ ਹਨ ਪਰ ਹੁਣ ਉਹ ਵੀ ਮਹਿਸੂਸ ਕਰਨ ਲੱਗੇ ਹਨ ਕਿ ਪਾਰਟੀ ਉਨ੍ਹਾਂ ਦੇ ਨਾਂ ‘ਤੇ ਸਹਿਮਤ ਨਹੀਂ ਹੋ ਰਹੀ। ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਮੰਤਰੀ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਸਿੱਧੂ ਨੂੰ ਵਿਧਾਇਕਾਂ ਨੇ ਵੀ ਨਾਪਸੰਦ ਕੀਤਾ ਸੀ। ਇਸ ਦੇ ਬਾਵਜੂਦ ਸਿੱਧੂ ਹਾਈਕਮਾਂਡ ਨੂੰ ਇਹ ਕਹਿ ਰਹੇ ਹਨ ਕਿ ਉਹ ਦਰਸ਼ਨੀ ਘੋੜੇ ਨਹੀਂ ਬਣਨਗੇ।

ਦੋ ਦਿਨ ਪਹਿਲਾਂ ਸਿੱਧੂ ਚੋਣ ਪ੍ਰਚਾਰ ਅੱਧ ਵਿਚਾਲੇ ਛੱਡ ਕੇ ਵੈਸ਼ਨੋ ਦੇਵੀ ਚਲੇ ਗਏ ਸਨ। ਉਹ ਬੀਤੇ ਦਿਨ ਵਾਪਸ ਪਰਤੇ ਸਨ। ਇਸ ਤੋਂ ਬਾਅਦ ਉਹ ਹਮਲਾਵਰ ਨਜ਼ਰ ਆਏ। ਅਕਾਲੀ ਦਲ ਦੇ ਉਮੀਦਵਾਰ ਬਿਕਰਮ ਸਿੰਘ ਮਜੀਠੀਆ ਅੰਮ੍ਰਿਤਸਰ ਪੂਰਬੀ ਵਿਧਾਨ ਸਭਾ ਹਲਕੇ ਤੋਂ ਚੋਣ ਲੜ ਰਹੇ ਨਵਜੋਤ ਸਿੰਘ ਸਿੱਧੂ ਦੇ ਸਾਹਮਣੇ ਹਨ। ਕਾਂਗਰਸ ‘ਚ ਮੁੱਖ ਮੰਤਰੀ ਚਿਹਰੇ ਨੂੰ ਲੈ ਕੇ ਚੱਲ ਰਹੇ ਵਿਵਾਦ ‘ਤੇ ਸਿੱਧੂ ਨੇ ਕਿਹਾ ਕਿ ਪੰਜਾਬ ‘ਚ ਕਾਂਗਰਸ ਦਾ ਮੁੱਖ ਮੰਤਰੀ ਚਿਹਰਾ ਕੌਣ ਹੈ, ਇਸ ਦਾ ਫੈਸਲਾ ਪਾਰਟੀ ਹਾਈਕਮਾਂਡ ਕਰੇਗੀ। ਹਾਈ ਕਮਾਂਡ ਸਭ ਤੋਂ ਵੱਡੀ ਹੈ।

Vinkmag ad
Share Our Daily Posts

News Desk

Read Previous

ਕਾਂਗਰਸ CM Face ਦੇ ਐਲਾਨ ਤੋਂ ਪਹਿਲਾਂ ਕਰੀਬੀ ਰਿਸ਼ਤੇਦਾਰ ਦੀ ਗ੍ਰਿਫ਼ਤਾਰੀ ਨੇ ਵਧਾਈ CM Channi ਦੀ ਪਰੇਸ਼ਾਨੀ, ਜਾਣੋ ਵਜ੍ਹਾ

Read Next

ਦੁਬਈ ਤੋਂ ਆਈਆਂ ਤਿੰਨ ਔਰਤਾਂ ਕੋਲੋਂ ਇਕ ਕਰੋੜ ਰੁਪਏ ਦਾ ਸੋਨਾ ਬਰਾਮਦ, ਕਾਰਵਾਈ ਸ਼ੁਰੂ