Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 26, 2026

ਤਰਨਤਾਰਨ ‘ਚ ਚੋਰੀ ਦੀ ਕਰਨ ਵਾਲਾ ਆਇਆ ਅੰਮ੍ਰਿਤਸਰ ਪੁਲਿਸ ਅੜਿੱਕੇ, 80 ਲੱਖ ਨਗਦੀ ਤੇ ਆਈ-20 ਕਾਰ ਬਰਾਮਦ

ਅੰਮ੍ਰਿਤਸਰ : ਅੰਮ੍ਰਿਤਸਰ ਪੁਲਿਸ ਦੇ ਹੱਥ ਉਸ ਵੇਲੇ ਵੱਡੀ ਕਾਮਯਾਬੀ ਲੱਗੀ ਜਦੋਂ ਉਸ ਨੇ 11-12 ਦਸੰਬਰ ਦੀ ਦਰਮਿਆਨੀ ਰਾਤ ਤਰਨਤਾਰਨ ਰੋਡ ਸਥਿਤ ਬਾਵਾ ਫਿਜਿਓਥੈਰਪੀ ਸੈਂਟਰ ‘ਚ ਚੋਰੀ ਕਰਨ ਵਾਲੇ ਨੂੰ 80 ਲੱਖ ਨਗਦੀ ਅਤੇ ਆਈ-20 ਕਾਰ ਸਮੇਤ ਕਾਬੂ ਕੀਤਾ।

ਹਰਪ੍ਰੀਤ ਸਿੰਘ ਪੁੱਤਰ ਲਾਲ ਸਿੰਘ ਵਾਸੀ ਮਕਾਨ ਨੰਬਰ 9 ਕੋਆਪਰੇਟਿਵ ਕਾਲੋਨੀ ਲਾਰੈਂਸ ਰੋਡ ਅੰਮ੍ਰਿਤਸਰ ਦੇ ਬਿਆਨਾਂ ‘ਤੇ ਉਕਤ ਮੁਕੱਦਮਾ ਰਜਿਸਟਰ ਕੀਤਾ ਗਿਆ ਜਿਸ ਨੇ ਦੱਸਿਆ ਕਿ ਮਿਤੀ 11-12 ਦਸੰਬਰ 2021 ਦੀ ਦਰਮਿਆਨੀ ਰਾਤ ਨੂੰ ਉਸਦੇ ਪੁਰਾਣੇ ਮਕਾਨ ਗੁਰੂ ਗੋਬਿੰਦ ਸਿੰਘ ਕਾਲੋਨੀ ਤਰਨਤਾਰਨ ਰੋਡ ਬਾਵਾ ਫਿਜਿਓਥੈਰਪੀ ਸੈਂਟਰ ‘ਚੋਂ ਕਿਸੇ ਅਣਜਾਣ ਵਿਅਕਤੀ ਵੱਲੋਂ ਘਰ ‘ਚ ਦਾਖਲ ਹੋ ਕੇ ਇਕ ਕਰੋੜ 60 ਲੱਖ ਰੁਪਏ, 83 ਤੋਲੇ ਸੋਨਾ ਜੇਵਰਾਤ ਚੋਰੀ ਕੀਤੇ ਗਏ।

ਇਸ ‘ਤੇ ਕਾਰਵਾਈ ਕਰਦਿਆਂ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਸੁਖਚੈਨ ਸਿੰਘ ਗਿੱਲ ਦੇ ਦਿਸ਼ਾ ਨਿਰਦੇਸ਼ਾ ਹੇਠ ਇਕ ਸਪੈਸ਼ਲ ਇੰਨਵੈਸਟੀਗੇਸ਼ਨ ਟੀਮ ਡਿਪਟੀ ਕਮਿਸ਼ਨਰ ਪੁਲਿਸ, ਇੰਨਵੈਸਟੀਗੇਸ਼ਨ, ਅੰਮ੍ਰਿਤਸਰ ਰਛਪਾਲ ਸਿੰਘ, ਏਸੀਪੀ ਇੰਨਵੈਸਟੀਗੇਸ਼ਨ ਅੰਮ੍ਰਿਤਸਰ ਗੁਰਵਿੰਦਰ ਸਿੰਘ ਚੰਦੀ, ਇੰਚਾਰਜ ਸੀਆਈਏ ਸਟਾਫ ਅੰਮ੍ਰਿਤਸਰ ਇੰਸਪੈਕਟਰ ਸੁਖਵਿੰਦਰ ਸਿੰਘ ਦੀ ਟੀਮ ਗਠਿਤ ਕੀਤੀ ਗਈ। ਜਿਸ ਵੱਲੋਂ ਵੱਖ-ਵੱਖ ਪਾਰਟੀਆ ਬਣਾ ਕੇ ਦੋਸ਼ੀ ਦੀ ਭਾਲ ਲਈ ਸੀਸੀਟੀਵੀ ਫੂਟੇਜ, ਖੁਫੀਆਂ ਸਾਧਨਾ ਅਤੇ ਟੈਕਨੀਕਲ ਤਰੀਕੇ ਨਾਲ ਤਫਤੀਸ ਅਮਲ ਵਿਚ ਲਿਆਦੀ ਗਈ। ਤਫਤੀਸ਼ ਦੌਰਾਨ ਮੁਕੱਦਮਾ ਸਪੈਸ਼ਲ ਇੰਨਵੈਸਟੀਗੇਸ਼ਨ ਟੀਮ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ ਜਦੋ ਮੁਕੱਦਮਾ ਦੇ ਦੋਸ਼ੀ ਤਰਲੋਕ ਸਿੰਘ ਉਰਫ ਬਾਬਾ ਵਾਸੀ ਬੰਧਨੀ ਪੁੱਤਰ ਦਰਬਾਰਾ ਸਿੰਘ ਵਾਸੀ ਪਿੰਡ ਬੰਧਨੀ ਕਲਾਂ ਜਿਲ੍ਹਾ ਮੋਗਾ ਨੂੰ ਨਾਮਜ਼ਦ ਕੀਤਾ ਗਿਆ। ਬੀਤੀ 3 ਫਰਵਰੀ ਨੂੰ 2022 ਨੂੰ ਪੁਲਸ ਨੂੰ ਇਕ ਗੁਪਤ ਸੂਚਨਾ ਮਿਲੀ ਕਿ ਦੋਸ਼ੀ ਤਰਲੋਕ ਸਿੰਘ ਉਰਫ ਬਾਬਾ ਨੂੰ ਪਿੰਡ ਬੰਧਨੀ ਕਲਾ ਨੂੰ ਆਈ-20 ਕਾਰ ਨੰਬਰ ਪੀਬੀ -29-ਏਈ-0240 ਸਮੇਤ ਕਾਬੂ ਕਰਕੇ ਗੱਡੀ ਵਿਚੋ ਚੋਰੀ ਸ਼ੁਦਾ 30 ਲੱਖ ਰੁਪਏ ਭਾਰਤੀ ਕਰੰਸੀ ਨੋਟ ਬਰਾਮਦ ਕੀਤੇ ਗਏ ਤੇ ਜਿਸਦੇ ਬਾਅਦ ਉਕਤ ਦੋਸ਼ੀ ਦੇ ਘਰ ਵਿਚੋਂ ਚੋਰੀ ਸ਼ੁਦਾ 50 ਲੱਖ ਰੁਪਏ ਹੋਰ ਬਰਾਮਦ ਕੀਤੇ ਗਏ। ਦੋ ਉਕਤ ਵਿਅਕਤੀ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ। ਜਿਸ ਪਾਸੋ ਬਰੀਕੀ ਨਾਲ ਪੁੱਛਗਿਛ ਕਰਕੇ ਬਾਕੀ ਰਹਿੰਦੀ ਚੋਰੀ ਸ਼ੁਦਾ ਰਕਮ ਬਾਮਦ ਕੀਤੀ ਜਾਵੇਗੀ।

Vinkmag ad
Share Our Daily Posts

News Desk

Read Previous

ਕਾਂਗਰਸ ‘ਚ ਚੰਨੀ ਦੇ ਮੁੱਖ ਮੰਤਰੀ ਬਣਨ ਦੇ ਸੰਕੇਤ, ਹੁਣ ਕੀ ਕਰਨਗੇ ਗੁਰੂ?

Read Next

ਸਕੂਲ ਖੁੱਲ੍ਹਵਾਉਣ ਲਈ ਬੱਚਿਆਂ ਤੇ ਮਾਪਿਆਂ ਲਾਇਆ ਧਰਨਾ, ਸੂਬਾ ਸਰਕਾਰ ਨੂੰ ਦਿੱਤੀ ਚਿਤਾਵਨੀ