Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 11, 2026

ਲੁਧਿਆਣਾ ’ਚ ਸਕੂਲ ਖੋਲ੍ਹਣ ਦੀ ਮੰਗ ਨੂੰ ਲੈ ਕੇ ਸੜਕਾਂ ’ਤੇ ਉੱਤਰੇ ਅਧਿਆਪਕ, No School Not Vote ਦੇ ਨਾਅਰੇ ਲਗਾ ਕੇ ਕੀਤਾ ਪ੍ਰਦਰਸ਼ਨ

ਜੇਐੱਨਐੱਨ, ਲੁਧਿਆਣਾ Protest In Ludhiana : ਸਕੂਲ ਖੋਲ੍ਹਣ ਦੀ ਮੰਗ ਨੂੰ ਲੈ ਕੇ ਅਧਿਆਪਕਾਂ ਨੇ ਸ਼ਨਿੱਚਰਵਾਰ ਜ਼ਿਲ੍ਹੇ ਦੇ ਆਊਟਰ ਏਰੀਏ ’ਚ ਪ੍ਰਦਰਸ਼ਨ ਕੀਤਾ। ਹਾਲਾਂਕਿ ਅਧਿਆਪਕਾਂ ਦਾ ਇਹ ਪ੍ਰਦਰਸ਼ਨ ਸ਼ਾਤਮਈ ਰਿਹਾ। ਹੱਥਾਂ ’ਚ ਬੈਨਰਸ ਫਡ਼੍ਹ ਕੇ ਅਧਿਆਪਕ ਆਊਟਰ ਏਰੀਏ ’ਚ ਸਡ਼ਕ ਦੇ ਇਕ ਕੰਢੇ ਖਡ਼੍ਹੇ ਰਹੇ। ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲਜ਼ ਅਤੇ ਐਸੋਸੀਏਸ਼ਨ ਦੇ ਸੱਦੇ ’ਤੇ ਵਿਭਿੰਨ ਸਕੂਲਾਂ ਦੇ ਅਧਿਆਪਕਾਂ ਨੇ ਸ਼ਾਂਤਮਈ ਪ੍ਰਦਰਸ਼ਨ ਕੀਤਾ। ਦੱਸ ਦੇਈਏ ਕਿ ਸੂਬੇ ਭਰ ਦੇ ਜ਼ਿਲ੍ਹੇ ’ਚ ਅਧਿਆਪਕਾਂ ਨੇ ਇਹ ਪ੍ਰਦਰਸ਼ਨ ਕੀਤਾ ਹੈ ਅਤੇ ਸਕੂਲੀ ਸਮਾਂ ਭਾਵ ਦੁਪਹਿਰ 12.30 ਵਜੇ ਤਕ ਇਸਨੂੰ ਜਾਰੀ ਰੱਖਣਾ ਹੈ।

ਲੁਧਿਆਣਾ ਵਿੱਚ ਸਮਰਾਲਾ, ਕੋਹਾੜਾ, ਰਾਏਕੋਟ, ਜਗਰਾਉਂ, ਲਾਡੋਵਾਲ ਟੋਲ ਪਲਾਜ਼ਾ, ਮਾਛੀਵਾੜਾ ਵਿੱਚ ਅਧਿਆਪਕ ਸੜਕ ਦੇ ਇੱਕ ਪਾਸੇ ਖੜ੍ਹੇ ਹੋ ਕੇ ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕਰਦੇ ਨਜ਼ਰ ਆਏ। ਸਾਰਿਆਂ ਦੀ ਇੱਕੋ ਮੰਗ ਸੀ ਕਿ ਹੁਣ ਸਕੂਲ ਖੋਲ੍ਹੇ ਜਾਣ। ਬੈਨਰਾਂ ’ਤੇ ਅਧਿਆਪਕਾਂ ਨੇ ਨੋ ਸਕੂਲ ਨੋਟ ਵੋਟ ਲਿਖਿਆ ਹੋਇਆ ਰੱਖਿਆ। ਅਧਿਆਪਕਾਂ ਨੇ ਕਿਹਾ ਕਿ ਕੋਵਿਡ-19 ਕਾਰਨ ਸਰਕਾਰ ਵੱਲੋਂ ਸਿਰਫ਼ ਸਕੂਲ ਹੀ ਬੰਦ ਕੀਤੇ ਗਏ ਹਨ ਜਦਕਿ ਬਾਹਰ ਸਭ ਕੁਝ ਖੁੱਲ੍ਹਾ ਹੈ। ਘਰ ਬੈਠੇ ਬੱਚੇ ਸਰੀਰਕ ਦੇ ਨਾਲ-ਨਾਲ ਮਾਨਸਿਕ ਤੌਰ ‘ਤੇ ਵੀ ਪ੍ਰੇਸ਼ਾਨ ਹੋ ਰਹੇ ਹਨ। ਆਨਲਾਈਨ ਪੜ੍ਹਾਈ ਕੁਝ ਸਮੇਂ ਲਈ ਠੀਕ ਸੀ ਪਰ ਇਸ ਨੂੰ ਲੰਬੇ ਸਮੇਂ ਤਕ ਜਾਰੀ ਰੱਖਣਾ ਬੱਚਿਆਂ ਲਈ ਹੀ ਨੁਕਸਾਨਦੇਹ ਹੈ। ਇਸ ਦੇ ਨਾਲ ਹੀ ਚੋਣਾਂ ਦੇ ਮੱਦੇਨਜ਼ਰ ਰੈਲੀਆਂ ਦਾ ਦੌਰ ਚੱਲ ਰਿਹਾ ਹੈ। ਬੱਚੇ ਬਜ਼ਾਰ ਵਿੱਚ ਆ ਰਹੇ ਹਨ, ਵਿਆਹਾਂ ਵਿੱਚ ਜਾ ਰਹੇ ਹਨ, ਫਿਰ ਉਨ੍ਹਾਂ ਨੂੰ ਇਕੱਲੇ ਸਕੂਲਾਂ ਵਿੱਚ ਜਾ ਕੇ ਕੋਰੋਨਾ ਹੋਣ ਦਾ ਡਰ ਹੈ, ਜਦੋਂ ਕਿ ਜੇਕਰ ਸਕੂਲ ਖੁੱਲ੍ਹ ਗਏ ਤਾਂ ਕੋਵਿਡ -19 ਦੇ ਹਰ ਦਿਸ਼ਾ-ਨਿਰਦੇਸ਼ ਦੀ ਪਾਲਣਾ ਕੀਤੀ ਜਾਵੇਗੀ।

ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਮਨਮੋਹਨ ਸਿੰਘ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਫੈਡਰੇਸ਼ਨ ਦੇ ਕਾਰਜਕਾਲ ਦੌਰਾਨ ਜ਼ਿਲ੍ਹਾ ਲੁਧਿਆਣਾ ਵਿੱਚ ਸ਼ਹਿਰ ਦੇ ਵੱਖ-ਵੱਖ ਚੌਕਾਂ ਵਿੱਚ ਧਰਨੇ ਮੁਜ਼ਾਹਰੇ ਕੀਤੇ ਜਾਣੇ ਸਨ ਪਰ ਜ਼ਿਲ੍ਹਾ ਤੇ ਪੁਲਿਸ ਪ੍ਰਸ਼ਾਸਨ ਦੀ ਮਨਜ਼ੂਰੀ ਨਾ ਮਿਲਣ ਕਾਰਨ ਅਧਿਆਪਕਾਂ ਨੂੰ ਬਾਹਰੀ ਖੇਤਰ ਵਿੱਚ ਹੀ ਪ੍ਰਦਰਸ਼ਨ ਕਰਨਾ ਪਿਆ।ਪ੍ਰਦਰਸ਼ਨ ਸ਼ਾਂਤਮਈ ਢੰਗ ਨਾਲ ਜਾਰੀ ਰਿਹਾ। ਉਨ੍ਹਾਂ ਕਿਹਾ ਕਿ ਜੇਕਰ ਆਉਣ ਵਾਲੇ ਦਿਨਾਂ ਵਿੱਚ ਸਰਕਾਰ ਨੇ ਸਕੂਲ ਨਾ ਖੋਲ੍ਹਿਆ ਤਾਂ ਮੁੜ ਮਾਪਿਆਂ ਨੂੰ ਨਾਲ ਲੈ ਕੇ ਸ਼ਾਂਤਮਈ ਪ੍ਰਦਰਸ਼ਨ ਕੀਤਾ ਜਾਵੇਗਾ। ਉਸ ਅਨੁਸਾਰ ਹਰ ਰੋਜ਼ ਮਾਪਿਆਂ ਦੇ ਸਕੂਲਾਂ ਵਿੱਚ ਫੋਨ ਆ ਰਹੇ ਹਨ ਕਿ ਉਹ ਆਪਣੇ ਬੱਚਿਆਂ ਨੂੰ ਸਕੂਲ ਭੇਜਣ ਲਈ ਤਿਆਰ ਹਨ।

Vinkmag ad
Share Our Daily Posts

News Desk

Read Previous

ਸਕੂਲ ਖੁੱਲ੍ਹਵਾਉਣ ਲਈ ਬੱਚਿਆਂ ਤੇ ਮਾਪਿਆਂ ਲਾਇਆ ਧਰਨਾ, ਸੂਬਾ ਸਰਕਾਰ ਨੂੰ ਦਿੱਤੀ ਚਿਤਾਵਨੀ

Read Next

ਚੰਨੀ ਨੂੰ ਸੀਐਮ ਚਿਹਰਾ ਐਲਾਨਣ ਦੀ ਤਿਆਰੀ, ਵਿਧਾਇਕਾਂ ਨੂੰ ਸੁਨੇਹਾ- ਭੰਗੜਾ ਟੀਮ ਤੇ ਪਟਾਕੇ ਰੱਖੋ ਤਿਆਰ