Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 13, 2026

190 ਕਿੱਲੋ ਲਾਹਣ, 20 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ, ਮਾਮਲਾ ਦਰਜ

ਗੁਰੂਹਰਸਹਾਏ (ਫਿਰੋਜ਼ਪੁਰ): ਥਾਣਾ ਲੱਖੋਕੇ ਬਹਿਰਾਮ, ਥਾਣਾ ਗੁਰੂਹਰਸਹਾਏ ਦੀ ਪੁਲਿਸ ਨੇ ਗਸ਼ਤ ਅਤੇ ਛਾਪੇਮਾਰੀ ਦੌਰਾਨ 190 ਕਿਲੋ ਲਾਹਣ ਤੇ 20 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਤਿੰਨ ਵਿਅਕਤੀਆਂ ਖ਼ਿਲਾਫ਼ ਮਾਮਲੇ ਦਰਜ ਕੀਤੇ ਹਨ। ਥਾਣਾ ਲੱਖੋਕੇ ਬਹਿਰਾਮ ਦੇ ਏਐੱਸਆਈ ਬਲਬੀਰ ਸਿੰਘ ਨੇ ਦੱਸਿਆ ਕਿ ਉਨਾਂ੍ਹ ਦੀ ਪੁਲਿਸ ਪਾਰਟੀ ਬੀਤੀ ਸ਼ਾਮ ਗਸ਼ਤ ਵਾ ਚੈਕਿੰਗ ਸ਼ੱਕੀ ਪੁਰਸ਼ਾਂ ਸਬੰਧੀ ਪਿੰਡ ਜਤਾਲਾ ਵਿਖੇ ਮੌਜ਼ੂਦ ਸੀ ਤਾਂ ਇਸ ਦੌਰਾਨ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਮੁਲਜ਼ਮ ਵਿੱਕੀ ਪੁੱਤਰ ਮੰਨਾ ਰਾਮ ਵਾਸੀ ਪਿੰਡ ਜਤਾਲਾ ਨਾਜਾਇਜ਼ ਸ਼ਰਾਬ ਕਸੀਦ ਕਰਕੇ ਵੇਚਣ ਦਾ ਆਦੀ ਹੈ, ਜੇਕਰ ਹੁਣੇ ਇਸ ਦੇ ਘਰ ‘ਤੇ ਛਾਪੇਮਾਰੀ ਕੀਤੀ ਜਾਵੇ ਤਾਂ ਨਾਜਾਇਜ਼ ਸ਼ਰਾਬ ਜਾਂ ਲਾਹਣ ਬਰਾਮਦ ਹੋ ਸਕਦੀ ਹੈ। ਪੁਲਿਸ ਪਾਰਟੀ ਵੱਲੋਂ ਮੁਲਜ਼ਮ ‘ਤੇ ਛਾਪੇਮਾਰੀ ਕੀਤੀ ਗਈ ਤਾਂ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਿਆ ਤੇ ਮੌਕੇ ‘ਤੇ 40 ਕਿੱਲੋ ਲਾਹਣ ਬਰਾਮਦ ਹੋਈ। ਉਧਰ ਥਾਣਾ ਗੁਰੂਹਰਸਹਾਏ ਦੇ ਏਐੱਸਆਈ ਜਸਪਾਲ ਸਿੰਘ ਨੇ ਦੱਸਿਆ ਕਿ ਉਨਾਂ੍ਹ ਦੀ ਪੁਲਿਸ ਪਾਰਟੀ ਬੀਤੀ ਸ਼ਾਮ ਗਸ਼ਤ ਵਾ ਚੈਕਿੰਗ ਸ਼ੱਕੀ ਪੁਰਸ਼ਾਂ ਸਬੰਧੀ ‘ਚ ਗੁੱਦੜ ਪੰਜ ਗਰਾਈਂ ਵਿਖੇ ਮੌਜ਼ੂਦ ਸੀ ਤਾਂ ਇਸ ਦੌਰਾਨ ਮਨਜੀਤ ਸਿੰਘ ਉਰਫ ਰਿੰਕੂ ਪੁੱਤਰ ਚੋਲਾ ਸਿੰਘ ਵਾਸੀ ਗੁੱਦੜ ਪੰਜਗਰਾਈਂ ਨੂੰ ਗਿ੍ਫਤਾਰ ਕਰਕੇ ਉਸ ਦੇ ਕਬਜ਼ੇ ‘ਚੋਂ 150 ਕਿਲੋ ਲਾਹਣ ਤੇ 11 ਬੋਤਲਾਂ ਨਾਜਾਇਜ਼ ਸ਼ਰਾਬ ਤੇ ਭੱਠੀ ਦਾ ਸਾਮਾਨ ਬਰਾਮਦ ਕੀਤਾ ਹੈ। ਇਸੇ ਹੀ ਥਾਣੇ ਦੇ ਏਐੱਸਆਈ ਗੁਰਮੁੱਖ ਸਿੰਘ ਨੇ ਦੱਸਿਆ ਕਿ ਉਨਾਂ੍ਹ ਦੀ ਪੁਲਿਸ ਪਾਰਟੀ ਬੀਤੀ ਸ਼ਾਮ ਦਾਣਾ ਮੰਡੀ ਗੇਟ ਨੰਬਰ 1 ਪਾਸ ਮੌਜ਼ੂਦ ਸੀ ਤਾਂ ਇਸ ਦੌਰਾਨ ਜੱਜ ਸਿੰਘ ਪੁੱਤਰ ਮਾੜੂ ਸਿੰਘ ਵਾਸੀ ਮੋਹਨ ਕੇ ਉਤਾੜ ਨੂੰ ਗਿ੍ਫਤਾਰ ਕਰਕੇ ਉਸ ਦੇ ਕਬਜ਼ੇ ‘ਚੋਂ 9 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ। ਪੁਲਿਸ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।

 

 

Vinkmag ad
Share Our Daily Posts

News Desk

Read Previous

ਚੰਨੀ ਨੂੰ ਸੀਐਮ ਚਿਹਰਾ ਐਲਾਨਣ ਦੀ ਤਿਆਰੀ, ਵਿਧਾਇਕਾਂ ਨੂੰ ਸੁਨੇਹਾ- ਭੰਗੜਾ ਟੀਮ ਤੇ ਪਟਾਕੇ ਰੱਖੋ ਤਿਆਰ

Read Next

ਪਤੰਗ ਲੁੱਟਦੇ ਭੈਣ-ਭਰਾ ਪੰਚਾਇਤੀ ਛੱਪੜ ‘ਚ ਡਿੱਗੇ, ਭਰਾ ਦੀ ਮੌਤ