Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

October 14, 2026

ਦੋ ਬੱਚਿਆਂ ਦੇ ਪਿਤਾ ਨੇ ਮਹਿਲਾ ਕਾਂਸਟੇਬਲ ਨਾਲ ਅਸ਼ਲੀਲ ਹਰਕਤਾਂ ਕਰਨ ਤੋਂ ਬਾਅਦ ਖ਼ੁਦ ਨੂੰ ਬਲੇਡ ਨਾਲ ਵੱਢਿਆ

ਜੇਐੱਨਐੱਨ, ਪਟਿਆਲਾ। ਥਾਣਾ ਅਨਾਜ ਮੰਡੀ ਅਧੀਨ ਪੈਂਦੇ ਗੁਰਦੁਆਰਾ ਸ਼੍ਰੀ ਦੂਖ ਨਿਵਾਰਨ ਸਾਹਿਬ ਵਿਖੇ ਐਤਵਾਰ ਨੂੰ ਹਫੜਾ-ਦਫੜੀ ਮੱਚ ਗਈ। ਇੱਥੇ ਪੁਲਿਸ ਸੁਰੱਖਿਆ ਵਾਲੇ ਟੈਂਟ ਤਕ ਪੁੱਜੇ 43 ਸਾਲਾ ਵਿਅਕਤੀ ਨੇ ਮਹਿਲਾ ਕਾਂਸਟੇਬਲ ਨੂੰ ਫੜ ਕੇ ਅਸ਼ਲੀਲ ਹਰਕਤਾਂ ਕੀਤੀਆਂ। ਵਿਰੋਧ ਕਰਨ ‘ਤੇ ਰੌਲਾ ਨਾ ਪਾਉਣ ਦੀ ਧਮਕੀ ਦਿੰਦੇ ਹੋਏ ਦੋਸ਼ੀ ਨੇ ਬਲੇਡ ਨਾਲ ਖੁਦ ਨੂੰ ਵੱਢ ਲਿਆ।

ਨਸ਼ੇੜੀ ਦੀ ਇਹ ਹਰਕਤ ਅਤੇ ਰੌਲਾ ਸੁਣ ਕੇ ਹੋਰ ਪੁਲਿਸ ਮੁਲਾਜ਼ਮ ਮੌਕੇ ’ਤੇ ਪਹੁੰਚ ਗਏ, ਜਿਨ੍ਹਾਂ ਨੇ ਲੋਕਾਂ ਦੀ ਮਦਦ ਨਾਲ ਮੁਲਜ਼ਮ ਨੂੰ ਕਾਬੂ ਕਰ ਕੇ ਥਾਣੇ ਦੇ ਹਵਾਲੇ ਕਰ ਦਿੱਤਾ। ਇਸ ਮਾਮਲੇ ‘ਚ ਮਹਿਲਾ ਕਾਂਸਟੇਬਲ ਦੇ ਬਿਆਨਾਂ ‘ਤੇ ਕਰੀਬ 43 ਸਾਲਾ ਸੁਖਜੀਤ ਸਿੰਘ ਵਾਸੀ ਗੁਰੂ ਨਾਨਕ ਨਗਰ ਦੇ ਖਿਲਾਫ ਮਾਮਲਾ ਦਰਜ ਕਰਕੇ ਸ਼ਨੀਵਾਰ ਨੂੰ ਅਦਾਲਤ ‘ਚ ਪੇਸ਼ ਕੀਤਾ ਗਿਆ। ਅਦਾਲਤ ਨੇ ਮੁਲਜ਼ਮ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ।

ਦੋਸ਼ੀ ਸੁਖਜੀਤ ਸਿੰਘ ਦੋ ਬੱਚਿਆਂ ਦਾ ਪਿਤਾ ਹੈ। ਥਾਣਾ ਅਨਾਜ ਮੰਡੀ ਦੇ ਇੰਚਾਰਜ ਐਸਆਈ ਗਗਨਦੀਪ ਸਿੰਘ ਸਿੱਧੂ ਨੇ ਕਿਹਾ ਕਿ ਦੋਸ਼ੀ ਨਸ਼ੇ ਦੀ ਹਾਲਤ ‘ਚ ਸੀ, ਜਿਸ ਕਾਰਨ ਉਸਨੇ ਇਹ ਹਰਕਤ ਕੀਤੀ। ਘਟਨਾ ਦਾ ਕਾਰਨ ਹਾਲੇ ਤਕ ਉਸਦੇ ਨਸ਼ੇ ਦੀ ਹਾਲਤ ‘ਚ ਹੋਣਾ ਦੱਸਿਆ ਜਾ ਿਰਹਾ ਹੈ ਅਤੇ ਉਸਨੂੰ ਜੇਲ੍ਹ ਭੇਜ ਦਿੱਤਾ ਹੈ।

ਸ਼ਹਿਰ ‘ਚ ਵਧੀਆ ਅਪਰਾਧ ਦੀਆਂ ਵਾਰਦਾਤਾਂ

ਜ਼ਿਕਰਯੋਗ ਹੈ ਕਿ ਸ਼ਹਿਰ ‘ਚ ਔਰਤਾਂ ਵਿਰੁੱਧ ਅਪਰਾਧਾਂ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਹੈਰਾਨੀ ਦੀ ਗੱਲ ਹੈ ਕਿ ਹੁਣ ਇਹ ਅਪਰਾਧੀ ਸ਼ਰੇਆਮ ਪੁਲਿਸ ਵਾਲਿਆਂ ‘ਤੇ ਹੱਥ ਰੱਖਣ ਤੋਂ ਵੀ ਗੁਰੇਜ਼ ਨਹੀਂ ਕਰ ਰਹੇ। ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਹੁਣ ਦੇਖਣਾ ਹੋਵੇਗਾ ਕਿ ਇਸ ‘ਤੇ ਕੀ ਕਾਰਵਾਈ ਹੁੰਦੀ ਹੈ।

Vinkmag ad
Share Our Daily Posts

News Desk

Read Previous

ਪੰਜਾਬ ‘ਚ ਕੱਲ੍ਹ ਤੋਂ ਖੁੱਲ੍ਹਣਗੇ ਸਕੂਲ, ਹੋਰ ਵੀ ਕਈ ਪਾਬੰਦੀਆਂ ਤੋਂ ਮਿਲੀ ਛੋਟ, ਪੜ੍ਹੋ ਨਵੀਆਂ ਹਦਾਇਤਾਂ

Read Next

ਪੰਜਾਬ ‘ਚ ਕਾਂਗਰਸ ਦਾ ਮੁੱਖ ਮੰਤਰੀ ਚਿਹਰਾ ਚਰਨਜੀਤ ਸਿੰਘ ਚੰਨੀ ਪਾਰਟੀ ਦੀ ਮਜਬੂਰੀ ਜਾਂ ਟਰੰਪ ਕਾਰਡ, ਇਸ ਨੂੰ ਸਮਝੋ ਕੁੱਝ ਗੱਲਾਂ ‘ਚ