Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 13, 2026

ਚੰਨੀ ਦੇ ਮੁੱਖ ਮੰਤਰੀ ਐਲਾਨੇ ਜਾਣ ‘ਤੇ ਹਲਕੇ ‘ਚ ਖੁਸ਼ੀ

ਸੰਗਰੂਰ : ਕਾਂਗਰਸ ਪਾਰਟੀ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਮੁੜ ਤੋਂ ਪਾਰਟੀ ਦੇ ਮੁੱਖ ਮੰਤਰੀ ਦਾ ਚਿਹਰਾ ਐਲਾਨਣ ਪਿਛੋਂ ਸਮੁੱਚੇ ਸੰਗਰੂਰ ਹਲਕੇ ਵਿੱਚ ਖੁਸ਼ੀ ਦਾ ਮਾਹੌਲ ਹੈ ਤੇ ਕਾਂਗਰਸੀਆਂ ਵੱਲੋਂ ਢੋਲ ਢਮੱਕਿਆਂ ਤੇ ਥਾਂ ਥਾਂ ਤੇ ਲੱਡੂ ਵੰਡੇ ਜਾ ਰਹੇ ਹਨ। ਅੱਜ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਦੀ ਰਿਹਾਇਸ਼ ‘ਤੇ ਕਾਂਗਰਸੀ ਸਮਰਥਕਾਂ ਨੇ ਚੰਨੀ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨੇ ਜਾਣ ਦੀ ਖੁਸ਼ੀ ਜ਼ਾਹਰ ਕਰਦਿਆਂ ਕਾਂਗਰਸ ਪਾਰਟੀ ਦੇ ਪੱਖ ਵਿੱਚ ਨਾਅਰੇਬਾਜ਼ੀ ਕੀਤੀ। ਸਿੰਗਲਾ ਨੇ ਕਿਹਾ ਕਿ ਚੰਨੀ ਸਾਹਿਬ ਨੂੰ ਮੁੜ ਤੋਂ ਮੁੱਖ ਮੰਤਰੀ ਦਾ ਚਿਹਰਾ ਬਣਾਏ ਜਾਣ ਕਾਰਨ ਕਾਂਗਰਸੀ ਵਰਕਰਾਂ ਵਿੱਚ ਵੱਡਾ ਜ਼ੋਸ਼ ਹੈ ਅਤੇ ਇਸ ਐਲਾਨ ਨਾਲ ਸਮੁੱਚੇ ਪੰਜਾਬ ਵਿੱਚ ਕਾਂਗਰਸ ਦੇ ਪੱਖ ਵਿੱਚ ਹਵਾ ਚੱਲ ਪਈ ਹੈ, ਜਿਸ ਤੋਂ ਸਪੱਸ਼ਟ ਹੈ ਕਿ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਮੁੜ ਤੋਂ ਬਣੇਗੀ ਅਤੇ ਗਰੀਬਾਂ ਦੇ ਰਖਵਾਲੇ ਚਰਨਜੀਤ ਸਿੰਘ ਚੰਨੀ ਮੁੜ ਤੋਂ ਪੰਜਾਬ ਦੇ ਮੁੱਖ ਮੰਤਰੀ ਬਣਨਗੇ। ਸਿੰਗਲਾ ਨੇ ਕਿਹਾ ਕਿ ਇੱਕੋ ਇੱਕ ਕਾਂਗਰਸ ਪਾਰਟੀ ਹੈ ਜਿਹੜੀ ਜੋ ਕਹਿੰਦੀ ਹੈ, ਉਹ ਕਰਦੀ ਹੈ। ਆਮ ਆਦਮੀ ਪਾਰਟੀ ਤੇ ਸ਼ੋ੍ਮਣੀ ਅਕਾਲੀ ਦਲ ਵੱਲੋਂ ਦਲਿਤ ਮੁੱਖ ਮੰਤਰੀ ਸਬੰਧੀ ਮਹਿਜ ਬਿਆਨਬਾਜ਼ੀ ਹੀ ਕੀਤੀ ਹੈ ਜਦੋਂ ਕਿ ਕਾਂਗਰਸ ਪਾਰਟੀ ਨੇ ਇੱਕ ਯੋਗ ਦਲਿਤ ਆਗੂ ਨੂੰ ਆਪਣੇ ਮੁੱਖ ਮੰਤਰੀ ਦਾ ਚਿਹਰਾ ਬਣਾ ਕੇ ਸਾਰਿਆਂ ਦੇ ਮੂੰਹ ਬੰਦ ਕਰ ਦਿੱਤੇ ਹਨ। ਉਨਾਂ ਕਿਹਾ ਕਿ ਮੁੱਖ ਮੰਤਰੀ ਚੰਨੀ ਨੇ ਆਪਣੇ 100 ਦਿਨਾਂ ਵਿੱਚ ਜਿਸ ਤਰਾਂ ਦੇ ਕੰਮ ਕਰਕੇ ਵਿਖਾਏ, ਉਸ ਵਿੱਚ ਸਮੁੱਚੇ ਸੂਬੇ ਵਿੱਚ ਉਨਾਂ ਦੇ ਹੱਕ ਵਿੱਚ ਲਹਿਰ ਬਣੀ ਹੋਈ ਹੈ ਜਿਸ ਕਾਰਨ ਆਉਣ ਵਾਲੇ ਪੰਜ ਸਾਲਾਂ ਵਿੱਚ ਕਾਂਗਰਸ ਸਥਿਰ ਸਰਕਾਰ ਬਣਾ ਕੇ ਪੰਜਾਬ ਨੂੰ ਤਰੱਕੀ ਦੀਆਂ ਬਰੂਹਾਂ ‘ਤੇ ਲੈ ਕੇ ਜਾਵੇਗੀ। ਇਸ ਮੌਕੇ ਉਨਾਂ ਦੇ ਨਾਲ ਹੋਰ ਵੀ ਕਾਂਗਰਸੀ ਆਗੂ ਵੱਡੀ ਗਿਣਤੀ ਵਿੱਚ ਮੌਜ਼ੂਦ ਸਨ।

Vinkmag ad
Share Our Daily Posts

News Desk

Read Previous

ਸਰਸਵਤੀ ਪੂਜਾ ਸਮਾਗਮ ਦੌਰਾਨ ਹੋਇਆ ਵਿਵਾਦ, ਇੱਟਾਂ ਪੱਥਰ ਚੱਲੇ

Read Next

ਨਵਜੋਤ ਸਿੱਧੂ ਨੇ ਰਾਹੁਲ ਗਾਂਧੀ ਦੀ ਹਾਜ਼ਰੀ ‘ਚ ਦਿਖਾਏ ਤੇਵਰ, ਕਿਹਾ- ਜੇ ਦਰਸ਼ਨੀ ਘੋੜਾ ਬਣਾਇਆ ਤਾਂ…