Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 11, 2026

ਕੁੱਲ ਹਿੰਦ ਕਿਸਾਨ ਸਭਾ ਪੰਜਾਬ ਤੇ ਕਿਰਤੀ ਕਿਸਾਨ ਯੂਨੀਅਨ ਨੇ ਨਕੋਦਰ-ਜਗਰਾਓਂ ਰੋਡ ਕੀਤਾ ਜਾਮ, ਨਰਸਰੀ ਤੋਂ 5ਵੀਂ ਤਕ ਦੇ ਸਕੂਲ ਖੋਲ੍ਹਣ ਦੀ ਮੰਗ

ਮਹਿਤਪੁਰ : ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਕੁੱਲ ਹਿੰਦ ਕਿਸਾਨ ਸਭਾ ਪੰਜਾਬ ਅਤੇ ਕਿਰਤੀ ਕਿਸਾਨ ਯੂਨੀਅਨ ਵੱਲੋਂ ਨਕੋਦਰ ਜਗਰਾਓਂ ਰੋਡ ਜਾਮ ਕੀਤਾ। ਇਸ ਮੌਕੇ ਕੁੱਲ ਹਿੰਦ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਸੰਦੀਪ ਅਰੋੜਾ ਜ਼ਿਲ੍ਹਾ ਸਕੱਤਰ ਦਿਲਬਾਗ ਸਿੰਘ ਚੰਦੀ ਮੀਤ ਸਕੱਤਰ ਰਜਿੰਦਰ ਹੈਪੀ ਤਹਿਸੀਲ ਪ੍ਰਧਾਨ ਮਨਦੀਪ ਸਿੱਧੂ ਤੇ ਕਿਰਤੀ ਕਿਸਾਨ ਯੂਨੀਅਨ ਦੇ ਆਗੂਆਂ ਰਜਿੰਦਰ ਸਿੰਘ ਮੰਡ ਰਤਨ ਸਿੰਘ, ਅਜੈਬ ਸਿੰਘ ਤੇ ਨੌਜਵਾਨ ਆਗੂ ਜਸਕਰਨ ਅਜਾਦ ਪਵਨਦੀਪ ਸਿੱਧੂ ਨੇ ਕਿਹਾ ਕਿ ਨਰਸਰੀ ਤੋਂ ਪੰਜਵੀਂ ਤਕ ਦੇ ਵੀ ਸਕੂਲ ਖੋਲ੍ਹੇ ਜਾਣ, ਕਿਉਂਕਿ ਛੋਟੇ ਬੱਚਿਆਂ ਨੂੰ ਆਨਲਾਈਨ ਪੜਾਈ ਬਾਰੇ ਬਹੁਤਾ ਨਹੀਂ ਪਤਾ। ਉਹ ਛੋਟੇ ਅਤੇ ਗਰੀਬ ਪਰਿਵਾਰਾਂ ‘ਚ ਹੋਣ ਕਰਕੇ ਆਨਲਾਈਨ ਪੜਾਈ ਵਾਲੇ ਸਾਧਨ ਨਹੀਂ ਖਰੀਦ ਸਕਦੇ। ਇਸ ਲਈ ਜ਼ਰੂਰੀ ਹੈ ਕਿ ਉਹਨਾਂ ਦੇ ਸਕੂਲ ਵੀ ਖੋਲ੍ਹੇ ਜਾਣ। ਉਨਾਂ ਕਿਹਾ ਕਿ ਗੰਨੇ ਦੀ ਬਕਾਇਆ ਰਾਸ਼ੀ ਜਾਰੀ ਕੀਤੀ ਜਾਵੇ। ਬੇ-ਮੌਸਮੀ ਬਰਸਾਤ ਨਾਲ ਖ਼ਰਾਬ ਹੋਈਆਂ ਆਲੂਆਂ, ਮਟਰਾਂ ਅਤੇ ਹੋਰ ਫਸਲਾਂ ਦੀ ਗਿਰਦਾਵਰੀ ਕਰਵਾ ਕੇ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾਵੇ। ਐਮਐਸਪੀ ਤੇ ਕਾਨੂੰਨ ਬਣਾਇਆ ਜਾਵੇ। ਲਖੀਮਪੁਰ ਖੀਰੀ ਦੀ ਘਟਨਾ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿੱਤੀਆਂ ਜਾਣ ਤੇ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦਿੱਤਾ ਜਾਵੇ। ਇਸ ਮੌਕੇ ਸਤਨਾਮ ਸਿੰਘ ਬਿੱਲੇ, ਪਰਵਿੰਦਰ ਸਿੰਘ ਬਲਵੀਰ ਸਿੰਘ, ਸਵਰਨ ਸਿੰਘ, ਆਦਿ ਹਾਜ਼ਰ ਸਨ।

Vinkmag ad
Share Our Daily Posts

News Desk

Read Previous

ਲੁਧਿਆਣਾ ‘ਚ ਹਿਰਾਸਤੀ ਮੌਤ ਮਾਮਲਾ: ਪੁਲਿਸ ਅਧਿਕਾਰੀ ਰਿਚਾ ਰਾਣੀ ਸ

Read Next

ਚੰਨੀ ਨੂੰ ਮੁੱਖ ਮੰਤਰੀ ਚਿਹਰਾ ਐਲਾਨਣਾ ਸ਼ੁਭ ਕਦਮ: ਕੇਂਦਰੀ ਸਿੰਘ ਸਭਾ