Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 10, 2026

ਜ.ਸੰ. ਜਲੰਧਰ : ਇਨਫੋਰਸਮੈਂਟ ਡਾਇਰੈਕਟੋਰੇਟ (ED) ਦੀ ਟੀਮ ਨੇ ਗੈਰ-ਕਾਨੂੰਨੀ ਮਾਈਨਿੰਗ ਦੇ ਮਾਮਲੇ ‘ਚ ਗ੍ਰਿਫਤਾਰ ਕੀਤੇ ਗਏ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਤੀਜੇ ਭੁਪਿੰਦਰ ਸਿੰਘ ਉਰਫ ਹਨੀ ਨੂੰ ਮੁੜ ਗ੍ਰਿਫਤਾਰ ਕੀਤਾ ਹੈ। ਅਦਾਲਤ ਨੇ 6 ਫਰਵਰੀ ਨੂੰ ਮਾਮਲੇ ਦੀ ਸੁਣਵਾਈ ਤੋਂ ਬਾਅਦ ਉਸ ਨੂੰ 8 ਫਰਵਰੀ ਤਕ ਰਿਮਾਂਡ ‘ਤੇ ਈਡੀ ਦੇ ਹਵਾਲੇ ਕਰ ਦਿੱਤਾ ਸੀ। ਅੱਜ ਰਿਮਾਂਡ ਦੀ ਮਿਆਦ ਖ਼ਤਮ ਹੋਣ ਮਗਰੋਂ ਉਸ ਨੂੰ ਮੁੜ ਅਦਾਲਤ ਵਿੱਚ ਪੇਸ਼ ਕੀਤਾ ਜਾ ਰਿਹਾ ਹੈ। ਉਮੀਦ ਹੈ ਕਿ ਈਡੀ ਦੀ ਟੀਮ ਹੋਰ ਡੂੰਘਾਈ ਨਾਲ ਪੁੱਛਗਿੱਛ ਲਈ ਹਨੀ ਦੇ ਰਿਮਾਂਡ ਦੀ ਮਿਆਦ ਵਧਾਉਣ ਦੀ ਮੰਗ ਕਰ ਸਕਦੀ ਹੈ। ਦੱਸ ਦੇਈਏ ਕਿ ਈਡੀ ਨੇ ਦਾਅਵਾ ਕੀਤਾ ਹੈ ਕਿ ਭੁਪਿੰਦਰ ਸਿੰਘ ਹਨੀ ਨੇ ਪੁੱਛਗਿੱਛ ਵਿੱਚ ਮੰਨਿਆ ਹੈ ਕਿ ਗੈਰ-ਕਾਨੂੰਨੀ ਮਾਈਨਿੰਗ ਮਾਮਲੇ ਵਿੱਚ ਅਧਿਕਾਰੀਆਂ ਦੇ ਤਬਾਦਲੇ ਕਰਕੇ ਕਰੋੜਾਂ ਰੁਪਏ ਦੀ ਵਸੂਲੀ ਕੀਤੀ ਗਈ ਹੈ। ਅਜਿਹੇ ‘ਚ ਏਜੰਸੀ ਹੋਰ ਡੂੰਘਾਈ ਨਾਲ ਪੁੱਛਗਿੱਛ ਕਰਨ ਅਤੇ ਪੂਰੇ ਨੈੱਟਵਰਕ ਦਾ ਪਤਾ ਲਗਾਉਣ ਲਈ ਹਨੀ ਦੇ ਰਿਮਾਂਡ ਦੀ ਮਿਆਦ ਵਧਾਉਣ ਦੀ ਮੰਗ ਕਰ ਸਕਦੀ ਹੈ। ਅਜੇ ਤਕ ਅਦਾਲਤ ਨੇ ਹਨੀ ਦੇ ਰਿਮਾਂਡ ਦੀ ਮਿਆਦ ਵਧਾਉਣ ਬਾਰੇ ਕੋਈ ਫੈਸਲਾ ਨਹੀਂ ਦਿੱਤਾ ਹੈ। ਇਨਫੋਰਸਮੈਂਟ ਡਾਇਰੈਕਟੋਰੇਟ ਦੇ ਅਧਿਕਾਰੀਆਂ ਨੇ ਆਪਣੇ ਵਕੀਲ ਰਾਹੀਂ ਦਲੀਲ ਦਿੱਤੀ ਹੈ ਕਿ ਹਨੀ ਤੋਂ ਅਜੇ ਕਾਫੀ ਜਾਣਕਾਰੀ ਹਾਸਲ ਕਰਨੀ ਬਾਕੀ ਹੈ। ਹਨੀ ਨੇ ਮੰਨਿਆ ਕਿ ਉਨ੍ਹਾਂ ਤੋਂ ਜ਼ਬਤ ਕੀਤੀ ਗਈ ਕਰੀਬ 10 ਕਰੋੜ ਰੁਪਏ ਦੀ ਰਕਮ ਪੰਜਾਬ ‘ਚ ਰੇਤ ਦੀ ਗੈਰ-ਕਾਨੂੰਨੀ ਮਾਈਨਿੰਗ ਤੇ ਅਧਿਕਾਰੀਆਂ ਦੇ ਤਬਾਦਲੇ ਰਾਹੀਂ ਇਕੱਠੀ ਕੀਤੀ ਗਈ ਸੀ। ਹੁਣ ਈਡੀ ਇਹ ਜਾਣਕਾਰੀ ਹਾਸਲ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਕਿ ਹਨੀ ਕੋਲ ਇੰਨਾ ਪੈਸਾ ਕਿੱਥੋਂ ਆਇਆ। ਕਿਹੜੇ ਅਧਿਕਾਰੀਆਂ ਨੇ ਉਸ ਦੀ ਬਦਲੀ ਤੇ ਤਾਇਨਾਤੀ ਲਈ ਪੈਸੇ ਦਿੱਤੇ ਸਨ? ਹੁਣ ਇਹ ਅਧਿਕਾਰੀ ਵੀ ਈਡੀ ਦੀ ਜਾਂਚ ਦੇ ਦਾਇਰੇ ‘ਚ ਆ ਸਕਦੇ ਹਨ। ਫਿਲਹਾਲ ਇਸ ਮਾਮਲੇ ਨੂੰ ਲੈ ਕੇ ਦੋਵੇਂ ਧਿਰਾਂ ਅਦਾਲਤ ‘ਚ ਆਪਣੇ ਬਿਆਨ ਦਰਜ ਕਰਵਾ ਚੁੱਕੀਆਂ ਹਨ। ਉਮੀਦ ਹੈ ਕਿ ਅਦਾਲਤ ਹਨੀ ਨੂੰ ਕਿੰਨੇ ਦਿਨਾਂ ਦੇ ਰਿਮਾਂਡ ‘ਤੇ ਐਨਫੋਰਸਮੈਂਟ ਡਾਇਰੈਕਟੋਰੇਟ ਦੀ ਟੀਮ ਦੇ ਹਵਾਲੇ ਕਰਨ ਜਾਂ ਉਸ ਨੂੰ ਜੇਲ੍ਹ ਭੇਜਣ ਬਾਰੇ ਕੁਝ ਦੇਰ ‘ਚ ਫੈਸਲਾ ਸੁਣਾਏਗੀ।

ਜ.ਸੰ. ਜਲੰਧਰ : ਇਨਫੋਰਸਮੈਂਟ ਡਾਇਰੈਕਟੋਰੇਟ (ED) ਦੀ ਟੀਮ ਨੇ ਗੈਰ-ਕਾਨੂੰਨੀ ਮਾਈਨਿੰਗ ਦੇ ਮਾਮਲੇ ‘ਚ ਗ੍ਰਿਫਤਾਰ ਕੀਤੇ ਗਏ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਤੀਜੇ ਭੁਪਿੰਦਰ ਸਿੰਘ ਉਰਫ ਹਨੀ ਨੂੰ ਮੁੜ ਗ੍ਰਿਫਤਾਰ ਕੀਤਾ ਹੈ। ਅਦਾਲਤ ਨੇ 6 ਫਰਵਰੀ ਨੂੰ ਮਾਮਲੇ ਦੀ ਸੁਣਵਾਈ ਤੋਂ ਬਾਅਦ ਉਸ ਨੂੰ 8 ਫਰਵਰੀ ਤਕ ਰਿਮਾਂਡ ‘ਤੇ ਈਡੀ ਦੇ ਹਵਾਲੇ ਕਰ ਦਿੱਤਾ ਸੀ। ਅੱਜ ਰਿਮਾਂਡ ਦੀ ਮਿਆਦ ਖ਼ਤਮ ਹੋਣ ਮਗਰੋਂ ਉਸ ਨੂੰ ਮੁੜ ਅਦਾਲਤ ਵਿੱਚ ਪੇਸ਼ ਕੀਤਾ ਜਾ ਰਿਹਾ ਹੈ। ਉਮੀਦ ਹੈ ਕਿ ਈਡੀ ਦੀ ਟੀਮ ਹੋਰ ਡੂੰਘਾਈ ਨਾਲ ਪੁੱਛਗਿੱਛ ਲਈ ਹਨੀ ਦੇ ਰਿਮਾਂਡ ਦੀ ਮਿਆਦ ਵਧਾਉਣ ਦੀ ਮੰਗ ਕਰ ਸਕਦੀ ਹੈ। ਦੱਸ ਦੇਈਏ ਕਿ ਈਡੀ ਨੇ ਦਾਅਵਾ ਕੀਤਾ ਹੈ ਕਿ ਭੁਪਿੰਦਰ ਸਿੰਘ ਹਨੀ ਨੇ ਪੁੱਛਗਿੱਛ ਵਿੱਚ ਮੰਨਿਆ ਹੈ ਕਿ ਗੈਰ-ਕਾਨੂੰਨੀ ਮਾਈਨਿੰਗ ਮਾਮਲੇ ਵਿੱਚ ਅਧਿਕਾਰੀਆਂ ਦੇ ਤਬਾਦਲੇ ਕਰਕੇ ਕਰੋੜਾਂ ਰੁਪਏ ਦੀ ਵਸੂਲੀ ਕੀਤੀ ਗਈ ਹੈ। ਅਜਿਹੇ ‘ਚ ਏਜੰਸੀ ਹੋਰ ਡੂੰਘਾਈ ਨਾਲ ਪੁੱਛਗਿੱਛ ਕਰਨ ਅਤੇ ਪੂਰੇ ਨੈੱਟਵਰਕ ਦਾ ਪਤਾ ਲਗਾਉਣ ਲਈ ਹਨੀ ਦੇ ਰਿਮਾਂਡ ਦੀ ਮਿਆਦ ਵਧਾਉਣ ਦੀ ਮੰਗ ਕਰ ਸਕਦੀ ਹੈ।

 

ਅਜੇ ਤਕ ਅਦਾਲਤ ਨੇ ਹਨੀ ਦੇ ਰਿਮਾਂਡ ਦੀ ਮਿਆਦ ਵਧਾਉਣ ਬਾਰੇ ਕੋਈ ਫੈਸਲਾ ਨਹੀਂ ਦਿੱਤਾ ਹੈ। ਇਨਫੋਰਸਮੈਂਟ ਡਾਇਰੈਕਟੋਰੇਟ ਦੇ ਅਧਿਕਾਰੀਆਂ ਨੇ ਆਪਣੇ ਵਕੀਲ ਰਾਹੀਂ ਦਲੀਲ ਦਿੱਤੀ ਹੈ ਕਿ ਹਨੀ ਤੋਂ ਅਜੇ ਕਾਫੀ ਜਾਣਕਾਰੀ ਹਾਸਲ ਕਰਨੀ ਬਾਕੀ ਹੈ। ਹਨੀ ਨੇ ਮੰਨਿਆ ਕਿ ਉਨ੍ਹਾਂ ਤੋਂ ਜ਼ਬਤ ਕੀਤੀ ਗਈ ਕਰੀਬ 10 ਕਰੋੜ ਰੁਪਏ ਦੀ ਰਕਮ ਪੰਜਾਬ ‘ਚ ਰੇਤ ਦੀ ਗੈਰ-ਕਾਨੂੰਨੀ ਮਾਈਨਿੰਗ ਤੇ ਅਧਿਕਾਰੀਆਂ ਦੇ ਤਬਾਦਲੇ ਰਾਹੀਂ ਇਕੱਠੀ ਕੀਤੀ ਗਈ ਸੀ। ਹੁਣ ਈਡੀ ਇਹ ਜਾਣਕਾਰੀ ਹਾਸਲ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਕਿ ਹਨੀ ਕੋਲ ਇੰਨਾ ਪੈਸਾ ਕਿੱਥੋਂ ਆਇਆ। ਕਿਹੜੇ ਅਧਿਕਾਰੀਆਂ ਨੇ ਉਸ ਦੀ ਬਦਲੀ ਤੇ ਤਾਇਨਾਤੀ ਲਈ ਪੈਸੇ ਦਿੱਤੇ ਸਨ? ਹੁਣ ਇਹ ਅਧਿਕਾਰੀ ਵੀ ਈਡੀ ਦੀ ਜਾਂਚ ਦੇ ਦਾਇਰੇ ‘ਚ ਆ ਸਕਦੇ ਹਨ। ਫਿਲਹਾਲ ਇਸ ਮਾਮਲੇ ਨੂੰ ਲੈ ਕੇ ਦੋਵੇਂ ਧਿਰਾਂ ਅਦਾਲਤ ‘ਚ ਆਪਣੇ ਬਿਆਨ ਦਰਜ ਕਰਵਾ ਚੁੱਕੀਆਂ ਹਨ। ਉਮੀਦ ਹੈ ਕਿ ਅਦਾਲਤ ਹਨੀ ਨੂੰ ਕਿੰਨੇ ਦਿਨਾਂ ਦੇ ਰਿਮਾਂਡ ‘ਤੇ ਐਨਫੋਰਸਮੈਂਟ ਡਾਇਰੈਕਟੋਰੇਟ ਦੀ ਟੀਮ ਦੇ ਹਵਾਲੇ ਕਰਨ ਜਾਂ ਉਸ ਨੂੰ ਜੇਲ੍ਹ ਭੇਜਣ ਬਾਰੇ ਕੁਝ ਦੇਰ ‘ਚ ਫੈਸਲਾ ਸੁਣਾਏਗੀ।

Vinkmag ad
Share Our Daily Posts

News Desk

Read Previous

ਅਕਾਲੀ-ਬਸਪਾ 25 ਸਾਲਾਂ ਬਾਅਦ ਮੁੜ ਇੱਕ ਮੰਚ ‘ਤੇ, ਨਵਾਂਸ਼ਹਿਰ ਤੇ ਦੋਆਬੇ ਦੇ ਐੱਸਸੀ ਵਰਗ ਤੇ ਨਿਸ਼ਾਨਾ ਵਿਨ੍ਹੇਗੀ ਮਾਇਆਵਤੀ

Read Next

ਜੇ ਕਾਂਗਰਸ ਨਾ ਹੁੰਦੀ ਤਾਂ ਐਮਰਜੈਂਸੀ ਦਾ ਕਲੰਕ, ਸਿੱਖਾਂ ਦਾ ਕਤਲੇਆਮ ਨਾ ਹੁੰਦਾ- ਪੀਐੱਮ ਮੋਦੀ