Breaking News :

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

May 3, 2026

ਵੱਡੀ ਕਾਰਵਾਈ : MLA ਸਿਮਰਜੀਤ ਸਿੰਘ ਬੈਂਸ ਗ੍ਰਿਫ਼ਤਾਰ, ਕੋਰਟ ਦੇ ਬਾਹਰ ਸਮਰਥਕਾਂ ਦੀ ਨਾਅਰੇਬਾਜ਼ੀ, ਮਾਹੌਲ ਤਣਾਅਪੂਰਨ

ਜੇਐੱਨਐੱਨ, ਲੁਧਿਆਣਾ। ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਲੁਧਿਆਣਾ ਦੀ ਸਿਆਸਤ ਗਰਮਾ ਗਈ ਹੈ। ਸਿਮਰਜੀਤ ਸਿੰਘ ਬੈਂਸ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਕੋਰਟ ਕੰਪਲੈਕਸ ‘ਚ ਬਾਰ ਰੂਮ ਦੇ ਬਾਹਰ ਵੱਡੀ ਗਿਣਤੀ ‘ਚ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ। ਫਿਲਹਾਲ ਬੈਂਸ ਬਾਰ ਰੂਮ ਤੋਂ ਬਾਹਰ ਨਿਕਲ ਰਹੇ ਹਨ। ਇਸ ਦੌਰਾਨ ਬੈਂਸ ਸਮਰਥਕ ਨਾਅਰੇਬਾਜ਼ੀ ਕਰ ਰਹੇ ਹਨ। ਜਦੋਂ ਪੁਲਿਸ ਬੈਂਸ ਨੂੰ ਕਾਰ ‘ਚ ਬਿਠਾਉਣ ਦੀ ਕੋਸ਼ਿਸ਼ ਕਰ ਰਹੀ ਸੀ ਤਾਂ ਸਮਰਥਕ ਜਿਪਸੀ ਅੱਗੇ ਆ ਗਏ। ਇਸ ਦੌਰਾਨ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ। ਪੁਲਿਸ ਨੇ ਕਾਰ ਨੂੰ ਬਾਹਰ ਕੱਢ ਲਈ ਹੈ। ਸਮਰਥਕ ਅਜੇ ਵੀ ਕਾਰ ਤੋਂ ਅੱਗੇ ਨਿਕਲਣ ਦੀ ਕੋਸ਼ਿਸ਼ ਕਰ ਰਹੇ ਹਨ।

ਸੋਮਵਾਰ ਦੇਰ ਸ਼ਾਮ ਨਿਊ ਜਨਤਾ ਨਗਰ ਇਲਾਕੇ ‘ਚ ਕਾਂਗਰਸੀ ਉਮੀਦਵਾਰ ਕਮਲਜੀਤ ਸਿੰਘ ਕੜਵਲ ਦੀ ਮੀਟਿੰਗ ‘ਚ ਹਮਲਾ ਕਰਨ ਅਤੇ ਗੋਲ਼ੀ ਚਲਾਉਣ ਦੇ ਮਾਮਲੇ ‘ਚ ਥਾਣਾ ਸ਼ਿਮਲਾ ਪੁਰੀ ਦੀ ਪੁਲਿਸ ਨੇ LIP ਸੁਪਰੀਮੋ ਸਿਮਰਜੀਤ ਸਿੰਘ ਬੈਂਸ (Simarjit singh Bains) ਸਮੇਤ 33 ਲੋਕਾਂ ਖਿਲਾਫ ਬਾਈਨੇਮ ਪਰਚਾ ਦਰਜ ਕਰਨ ਸਮੇਤ 150 ਅਣਪਛਾਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਉਨ੍ਹਾਂ ਖਿਲਾਫ਼ ਕਤਲ ਦੀ ਕੋਸ਼ਿਸ਼, ਹਿੰਸਾ ਫੈਲਾਉਣ, ਭੰਨਤੋੜ ਕਰਕੇ ਨੁਕਸਾਨ ਪਹੁੰਚਾਉਣ, ਆਰਮਜ਼ ਐਕਟ, ਡਿਜ਼ਾਸਟਰ ਮੈਨੇਜਮੈਂਟ ਐਕਟ ਅਤੇ 3 ਮਹਾਂਮਾਰੀ ਰੋਗ ਐਕਟ ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ।

Vinkmag ad
Share Our Daily Posts

News Desk

Read Previous

ਜੇ ਕਾਂਗਰਸ ਨਾ ਹੁੰਦੀ ਤਾਂ ਐਮਰਜੈਂਸੀ ਦਾ ਕਲੰਕ, ਸਿੱਖਾਂ ਦਾ ਕਤਲੇਆਮ ਨਾ ਹੁੰਦਾ- ਪੀਐੱਮ ਮੋਦੀ

Read Next

ਸਹੁਰੇ ਨਾਲ 12 ਲੱਖ 35 ਹਜ਼ਾਰ ਦੀ ਠੱਗੀ ਮਾਰਨ ਵਾਲੀ ਨੂੰਹ ‘ਤੇ ਪਰਚਾ, ਸਾਲ 2019 ‘ਚ ਵਿਦੇਸ਼ ਭੇਜਣ ਲਈ ਦਿੱਤੇ ਸੀ ਪੈਸੇ