Breaking News :

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

May 2, 2026

ਹੁਸ਼ਿਆਰਪੁਰ-ਦਸੂਹਾ ਰੋਡ ‘ਤੇ ਵਾਪਰਿਆ ਭਿਆਨਕ ਹਾਦਸਾ, ਸਰਪੰਚ ਦੇ ਫ਼ੌਜੀ ਪੁੱਤਰ ਸਮੇਤ ਦੋ ਜਣਿਆਂ ਦੀ ਮੌਕੇ ‘ਤੇ ਮੌਤ

ਗੜ੍ਹਦੀਵਾਲਾ : ਬੀਤੀ ਰਾਤ ਹੁਸ਼ਿਆਰਪੁਰ-ਦਸੂਹਾ ਮਾਰਗ ਤੇ ਪਿੰਡ ਮਾਛੀਆਂ ਵਿਖੇ ਗੋਲਡਨ ਰਿਸੋਰਟ ਦੇ ਨਜ਼ਦੀਕ ਇੱਕ ਦਰਦਨਾਕ ਹਾਦਸਾ ਵਾਪਰਿਆ ਜਿਸ ਵਿੱਚ ਬੁਲੇਟ ਸਵਾਰ 2 ਵਿਅਕਤੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਅਮਨਦੀਪ ਸਿੰਘ ਪੁੱਤਰ ਮੁਨਸ਼ੀ ਰਾਮ ਪਿੰਡ ਕੋਟਲੀ (ਭੂੰਗਾ) ਥਾਣਾ ਹਰਿਆਣਾ, ਹਰਪਾਲ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਪੱਸੀ ਕੰਢੀ ਵਜੋਂ ਹੋਈ। ਜ਼ਿਕਰਯੋਗ ਹੈ ਕਿ ਅਮਨਦੀਪ ਸਿੰਘ ਪਿੰਡ ਕੋਟਲੀ ਦੇ ਸਰਪੰਚ ਦਾ ਪੁੱਤਰ ਹੈ।

ਜਾਣਕਾਰੀ ਅਨੁਸਾਰ ਇਕ ਬੁਲੇਟ ਮੋਟਰਸਾਈਕਲ ਪੀ ਬੀ 07 ਬੀ ਡਬਲਯੂ 1948 ‘ਤੇ ਦੋ ਵਿਅਕਤੀ ਗੜ੍ਹਦੀਵਾਲਾ ਵਲੋਂ ਪਿੰਡ ਕੋਟਲੀ (ਭੁੰਗਾ) ਜਾ ਰਹੇ ਸੀ। ਜਦੋਂ ਉਹ ਗੋਲਡਨ ਰਿਸੋਰਟ ਮਾਛੀਆਂ ਦੇ ਨਜ਼ਦੀਕ ਪਹੁੰਚੇ ਤਾਂ ਇਕ ਵਰਨਾ ਕਾਰ ਪੀ ਬੀ 08 ਬੀ ਵਾਈ 1136 (ਜੋ ਕਿ ਹੁਸ਼ਿਆਰਪੁਰ ਵਲੋਂ ਆ ਰਹੀ ਸੀ) ਨਾਲ ਜ਼ਬਰਦਸਤ ਟੱਕਰ ਹੋ ਗਈ। ਹਾਦਸਾ ਹੋਣ ਦੇ ਸਹੀ ਕਾਰਨਾਂ ਦਾ ਅਜੇ ਤਕ ਪਤਾ ਨਹੀਂ ਲੱਗ ਸਕਿਆ। ਟੱਕਰ ਇੰਨੀ ਭਿਆਨਕ ਸੀ ਕਿ ਬੁਲੇਟ ਮੋਟਰਸਾਈਕਲ ਸਵਾਰ ਦੋਵਾਂ ਵਿਅਕਤੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਦੋਵੇਂ ਮੋਟਰਸਾਈਕਲ ਸਵਾਰ ਵਿਅਕਤੀ ਵਿਆਹ ਸਮਾਗਮ ਤੋਂ ਵਾਪਸ ਕੋਟਲੀ ਜਾ ਰਹੇ ਸਨ।

ਮ੍ਰਿਤਕ ਅਮਨਦੀਪ ਸਿੰਘ ਫੌਜ ਵਿਚ ਨੌਕਰੀ ਕਰਦਾ ਹੈ ਤੇ ਕੁਝ ਹੀ ਦਿਨ ਪਹਿਲਾਂ ਛੁੱਟੀ ਘਰ ਆਇਆ ਸੀ। ਰਾਹਗੀਰਾਂ ਨੇ ਇਸ ਘਟਨਾ ਸਬੰਧੀ ਬਾਬਾ ਦੀਪ ਸਿੰਘ ਸੇਵਾ ਦਲ ਗੜਦੀਵਾਲਾ ਦੇ ਪ੍ਰਧਾਨ ਮਨਜੋਤ ਸਿੰਘ ਤਲਵੰਡੀ ਨੂੰ ਸੂਚਨਾ ਦਿੱਤੀ। ਤੁਰੰਤ ਮਨਜੋਤ ਸਿੰਘ ਤਲਵੰਡੀ ਆਪਣੀ ਟੀਮ ਸਮੇਤ ਘਟਨਾ ਸਥਾਨ ‘ਤੇ ਪਹੁੰਚੇ। ਤੱਦ ਤੱਕ ਮੋਟਰਸਾਈਕਲ ਸਵਾਰ ਦੋਵੇਂ ਵਿਅਕਤੀਆਂ ਦੀ ਮੌਤ ਹੋ ਚੁੱਕੀ ਸੀ। ਕਾਰ ਸਵਾਰ ਆਪਣੀ ਗੱਡੀ ਦੇ ਕਾਗਜ਼ ਕੱਢ ਕੇ ਫਰਾਰ ਹੋ ਚੁੱਕਿਆ ਸੀ। ਮਨਜੋਤ ਸਿੰਘ ਤਲਵੰਡੀ ਨੇ ਘਟਨਾ ਦੀ ਸੂਚਨਾ ਥਾਣਾ ਗੜ੍ਹਦੀਵਾਲਾ ਨੂੰ ਦਿੱਤੀ। ਥਾਣਾ ਮੁਲਾਜ਼ਮ ਐਸ ਆਈ ਦਰਸ਼ਨ ਸਿੰਘ ਨੇ ਮੌਕੇ ‘ਤੇ ਪਹੁੰਚ ਕੇ ਦੋਵੇਂ ਲਾਸ਼ਾਂ ਤੇ ਗੱਡੀ ਕਬਜ਼ੇ ‘ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Vinkmag ad
Share Our Daily Posts

News Desk

Read Previous

ਸਹੁਰੇ ਨਾਲ 12 ਲੱਖ 35 ਹਜ਼ਾਰ ਦੀ ਠੱਗੀ ਮਾਰਨ ਵਾਲੀ ਨੂੰਹ ‘ਤੇ ਪਰਚਾ, ਸਾਲ 2019 ‘ਚ ਵਿਦੇਸ਼ ਭੇਜਣ ਲਈ ਦਿੱਤੇ ਸੀ ਪੈਸੇ

Read Next

CM Face ਦੇ ਐਲਾਨਣ ਤੋਂ ਬਾਅਦ ਪਹਿਲੀ ਵਾਰ ਛਲਕਿਆ ਸਿੱਧੂ ਦਾ ਦਰਦ, ਟਵਿੱਟਰ ‘ਤੇ ਵੀਡੀਓ ਸ਼ੇਅਰ ਕਰ ਕੇ ਖ਼ੁਦ ਨੂੰ ਦੱਸਿਆ ਪੰਜਾਬ ਦਾ ਸਭ ਤੋਂ ਵੱਡਾ ਹਿਤੈਸ਼ੀ