Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

November 23, 2026

CM Face ਦੇ ਐਲਾਨਣ ਤੋਂ ਬਾਅਦ ਪਹਿਲੀ ਵਾਰ ਛਲਕਿਆ ਸਿੱਧੂ ਦਾ ਦਰਦ, ਟਵਿੱਟਰ ‘ਤੇ ਵੀਡੀਓ ਸ਼ੇਅਰ ਕਰ ਕੇ ਖ਼ੁਦ ਨੂੰ ਦੱਸਿਆ ਪੰਜਾਬ ਦਾ ਸਭ ਤੋਂ ਵੱਡਾ ਹਿਤੈਸ਼ੀ

ਜੇਐੱਨਐੱਨ, ਚੰਡੀਗੜ੍ਹ : ਚੰਡੀਗੜ੍ਹ : ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਇਕ ਵਾਰ ਫਿਰ ਸੁਰਖੀਆਂ ‘ਚ ਹਨ। ਸਿੱਧੂ ਨੇ ਬੁੱਧਵਾਰ ਨੂੰ ਇਕ ਵੀਡੀਓ ਟਵੀਟ ਕਰ ਕੇ ਆਪਣੇ ਆਪ ਨੂੰ ਪੰਜਾਬ ਦਾ ਸੱਚਾ ਪੁੱਤਰ ਹੋਣ ਦਾ ਦਾਅਵਾ ਕੀਤਾ। ਸਿੱਧੂ ਨੇ ਇਸ ਵੀਡੀਓ ਰਾਹੀਂ ਆਪਣਾ ਪੂਰਾ ਸਿਆਸੀ ਸਫ਼ਰ ਕੁਰਬਾਨੀਆਂ ਨਾਲ ਭਰਪੂਰ ਹੋਣ ਸਬੰਧੀ ਦਿਖਾਉਣ ਦੀ ਕੋਸ਼ਿਸ਼ ਕੀਤੀ। ਇੰਨਾ ਹੀ ਨਹੀਂ ਉਨ੍ਹਾਂ ਅੱਜ ਆਪਣੇ ਆਲੋਚਕਾਂ ਨੂੰ ਵੀ ਕਰਾਰਾ ਜਵਾਬ ਦੇ ਦਿੱਤਾ ਹੈ। ਵੀਡੀਓ ‘ਚ ਸਿੱਧੂ ਆਪਣੇ ਤਲਖ਼ ਅੰਦਾਜ਼ ‘ਚ ਬੋਲ ਰਹੇ ਹਨ, ‘ਆਈ ਐਮ ਨਾਟ ਫਾਰ ਸੇਲ’।

ਸਿੱਧੂ ਦੀ ਇਸ ਵੀਡੀਓ ‘ਚ ਗਾਇਕ ਬੀ ਪਰਾਕ ਦਾ ਇਕ ਗੀਤ ਚੱਲ ਰਿਹਾ ਹੈ ਅਤੇ ਸਿੱਧੂ ਵੱਲੋਂ ਵੱਖ-ਵੱਖ ਸਮਾਗਮਾਂ ‘ਚ ਲਏ ਗਏ ਹਿੱਸੇ ਦੀਆਂ ਵੀਡੀਓ ਕਟਿੰਗ ਪਾਈਆਂ ਗਈਆਂ ਹਨ। ਵੀਡੀਓ ‘ਚ ਜ਼ਿਆਦਾਤਰ ਉਹ ਸ਼ਾਟਸ ਦਿਖਾਈ ਦੇ ਰਹੇ ਹਨ, ਜਿਨ੍ਹਾਂ ‘ਚ ਸਿੱਧੂ ਧਾਰਮਿਕ ਤੇ ਸਮਾਜਿਕ ਪ੍ਰੋਗਰਾਮਾਂ ‘ਚ ਹਿੱਸਾ ਲੈਂਦੇ ਨਜ਼ਰ ਆ ਰਹੇ ਹਨ। ਜ਼ਿਆਦਾਤਰ ਸ਼ਾਟਸ ‘ਚ ਸਿੱਧੂ ਨੂੰ ਭੀੜ ‘ਚ ਘਿੜੇ ਨਜ਼ਰ ਆਏ। ਇਸ ਤੋਂ ਇਲਾਵਾ ਇਸ ਵੀਡੀਓ ‘ਚ ਲਿਖਿਆ ਗਿਆ ਹੈ ਕਿ ਸਾਲ 2007 ‘ਚ ਹਾਈਕੋਰਟ ਵੱਲੋਂ ਝੂਠੇ ਕੇਸ ‘ਚ ਸਜ਼ਾ ਸੁਣਾਈ ਗਈ ਸੀ ਪਰ ਸੁਪਰੀਮ ਕੋਰਟ ਨੇ ਇਸ ‘ਤੇ ਰੋਕ ਲਗਾ ਦਿੱਤੀ।

ਅਜਿਹਾ ਭਾਰਤੀ ਨਿਆਂ ਪ੍ਰਣਾਲੀ ਦੇ 60 ਸਾਲਾਂ ਦੇ ਇਤਿਹਾਸ ‘ਚ ਪਹਿਲੀ ਵਾਰ ਹੋਇਆ ਹੈ ਕਿ ਸੁਪਰੀਮ ਕੋਰਟ ਨੇ ਨਾ ਸਿਰਫ਼ ਝੂਠੇ ਕੇਸ ‘ਚੋਂ ਬਰੀ ਕੀਤਾ, ਸਗੋਂ ਨੈਤਿਕਤਾ ਦਾ ਸਰਟੀਫਿਕੇਟ ਦੇ ਕੇ ਚੋਣ ਲੜਨ ਦੀ ਆਜ਼ਾਦੀ ਵੀ ਦਿੱਤੀ। ਸਿੱਧੂ ਨੇ 90 ਹਜ਼ਾਰ ਵੋਟਾਂ ਦੇ ਫਰਕ ਨਾਲ ਚੋਣ ਜਿੱਤੀ।

ਇਸ ਤੋਂ ਬਾਅਦ ਸਿੱਧੂ ਦੇ ਭਾਜਪਾ ਕਾਰਜਕਾਲ ਦਾ ਜ਼ਿਕਰ ਕਰਦੇ ਹੋਏ ਕਿਹਾ ਗਿਆ ਹੈ ਕਿ 2009 ‘ਚ ਕਾਂਗਰਸ ਦੀ ਲਹਿਰ ਦੌਰਾਨ ਸਿੱਧੂ ਤੀਜੀ ਵਾਰ ਸੰਸਦ ਮੈਂਬਰ ਬਣੇ ਤੇ ਪੂਰੇ ਉੱਤਰ ਭਾਰਤ ‘ਚੋਂ ਭਾਜਪਾ ਦੀ ਝੋਲੀ ‘ਚ ਇਕਲੌਤੀ ਸੀਟ ਪਾ ਦਿੱਤੀ। ਲੋਕਾਂ ਦੇ ਦਿਲਾਂ ‘ਚ ਸਿੱਧੂ ਦੀ ਜਗ੍ਹਾ ਤੋਂ ਡਰੇ ਬਾਦਲਾਂ ਨੇ ਦੋ ਵਾਰ ਜਿੱਤ ਕੇ ਆਪਣੀ ਨੂੰਹ ਨੂੰ ਮੰਤਰੀ ਬਣਾਇਆ।

ਟਵੀਟ ‘ਚ ਕਿਹਾ ਗਿਆ ਹੈ ਕਿ 2014 ਵਿਚ ਅਰੁਣ ਜੇਤਲੀ ਨੇ ਸਿੱਧੂ ਨੂੰ ਗਾਜ਼ੀਆਬਾਦ, ਪੱਛਮੀ ਦਿੱਲੀ, ਕੁਰੂਕਸ਼ੇਤਰ ਜਾਂ ਚੰਡੀਗੜ੍ਹ ਤੋਂ ਸੰਸਦ ਮੈਂਬਰ ਦੀ ਸੀਟ ਅਤੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੀ ਪੇਸ਼ਕਸ਼ ਕੀਤੀ ਸੀ। ਸਿੱਧੂ ਨੇ ਬਿਨਾਂ ਕੋਈ ਚੋਣ ਲੜੇ ਪੰਜਾਬ ਪ੍ਰਤੀ ਆਪਣੀ ਜ਼ਿੰਮੇਵਾਰੀ ਦਾ ਅਹਿਸਾਸ ਕਰਦਿਆਂ ਛੇ ਸਾਲ ਦੀ ਰਾਜ ਸਭਾ ਦੀ ਮੈਂਬਰਸ਼ਿਪ ਵੀ ਛੱਡ ਦਿੱਤੀ। ਆਜ਼ਾਦ ਭਾਰਤ ਦੇ ਇਤਿਹਾਸ ‘ਚ ਅਜਿਹਾ ਪਹਿਲੀ ਵਾਰ ਹੋਇਆ ਜਦੋਂ ਸਿੱਧੂ ਨੇ ਸਾਰੇ ਅਹੁਦਿਆਂ ਨੂੰ ਠੁਕਰਾ ਕੇ ਗੁਰੂ ਘਰ ਦੀ ਚਾਕਰੀ ਦੀ ਚੋਣ ਕੀਤੀ।

ਕਰਤਾਰਪੁਰ ਲਾਂਘੇ ਦੇ ਮੁੱਦੇ ‘ਤੇ ਵਿਰੋਧੀਆਂ ਵੱਲੋਂ ਕੀਤੀ ਜਾ ਰਹੀ ਘੇਰਾਬੰਦੀ ਦਾ ਜਵਾਬ ਦਿੰਦਿਆਂ ਸਿੱਧੂ ਨੇ ਕਿਹਾ ਕਿ ਉਨ੍ਹਾਂ ਨੂੰ ਪੰਜਾਬ ਦਾ ਬੁਰਾ ਚਾਹੁਣ ਵਾਲਿਆਂ ਨੂੰ ਖ਼ੂਬ ਕੋਸਿਆ ਪਰ ਉਹ ਆਪਣੇ ਸਟੈਂਡ ‘ਤੇ ਕਾਇਮ ਰਹੇ। 2017 ਤੋਂ ਸ਼ਹੀਦੇ ਆਜ਼ਮ ਭਗਤ ਸਿੰਘ ਦੇ ਜੱਦੀ ਘਰ ਦਾ 2.5 ਲੱਖ ਦਾ ਬਿਜਲੀ ਬਿੱਲ ਆਪਣੀ ਜੇਬ ‘ਚੋਂ ਭਰਿਆ।

ਉਨ੍ਹਾਂ ਆਪਣੀ ਨਿੱਜੀ ਕਮਾਈ ‘ਚੋਂ ਇਕ ਕਰੋੜ 25 ਲੱਖ ਰੁਪਏ ਅੰਮ੍ਰਿਤਸਰ ‘ਚ ਗੋ ਗ੍ਰੀਨ, ਗੋ ਕਲੀਨ ਪ੍ਰੋਜੈਕਟ ਨੂੰ ਦਿੱਤੇ। 2017 ‘ਚ ਰਾਜਾ ਸੰਸਦ ਵਿੱਚ ਸੜ ਗਈਆਂ ਫਸਲਾਂ ਦੇ ਨੁਕਸਾਨ ਦੀ ਭਰਪਾਈ ਲਈ ਨਿੱਜੀ ਕਮਾਈ ਵਿੱਚੋਂ 15 ਲੱਖ ਰੁਪਏ ਦਿੱਤੇ। ਅਪੋਲੋ ਹਸਪਤਾਲ ‘ਚ ਬੱਚੇ ਦੇ ਲਿਵਰ ਟਰਾਂਸਪਲਾਂਟ ਲਈ ਨਿੱਜੀ ਕਮਾਈ ਵਿੱਚੋਂ 10 ਲੱਖ ਰੁਪਏ ਦਿੱਤੇ।

Vinkmag ad
Share Our Daily Posts

News Desk

Read Previous

ਹੁਸ਼ਿਆਰਪੁਰ-ਦਸੂਹਾ ਰੋਡ ‘ਤੇ ਵਾਪਰਿਆ ਭਿਆਨਕ ਹਾਦਸਾ, ਸਰਪੰਚ ਦੇ ਫ਼ੌਜੀ ਪੁੱਤਰ ਸਮੇਤ ਦੋ ਜਣਿਆਂ ਦੀ ਮੌਕੇ ‘ਤੇ ਮੌਤ

Read Next

ਫੇਸਬੁੱਕ ‘ਤੇ ਦੋਸਤੀ ਨੇ ਬਰਬਾਦ ਕੀਤੀ ਜ਼ਿੰਦਗੀ, ਲੁਧਿਆਣਾ ‘ਚ ਨੌਜਵਾਨ ਨੇ ਨਾਬਾਲਿਗ ਨੂੰ ਹੋਟਲ ‘ਚ ਬੁਲਾ ਕੇ ਕੀਤਾ ਜਬਰ ਜਨਾਹ