Breaking News :

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

May 2, 2026

ਮੁੱਖ ਮੰਤਰੀ ਚੰਨੀ ਵੱਲੋਂ ਚੋਣ ਜ਼ਾਬਤੇ ਦੀ ਉਲੰਘਣਾ ਕਰਨ ’ਤੇ ਚੋਣ ਕਮਿਸ਼ਨ ਵੱਲੋਂ ਰਿੰਕੂ ਤੇ ਠਾਕੁਰ ਨੂੰ ਨੋਟਿਸ

ਜਲੰਧਰ : ਬੀਤੀ ਰਾਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਆਪਣੇ ਜਲੰਧਰ ’ਚ ਕੀਤੇ ਗਏ ਚੋਣ ਪ੍ਰਚਾਰ ਦੌਰਾਨ ਚੋਣ ਜ਼ਾਬਤੇ ਦੀ ਉਲੰਘਣਾ ਕਰਨ ’ਤੇ ਚੋਣ ਕਮਿਸ਼ਨ ਨੇ ਸਖ਼ਤੀ ਦਿਖਾਉਂਦੀਆ ਕਾਂਗਰਸ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਬਲਰਾਜ ਠਾਕੁਰ ਤੇ ਵੈਸਟ ਹਲਕੇ ਤੋਂ ਉਮੀਦਵਾਰ ਸੁਸ਼ੀਲ ਰਿੰਕੂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰ ਦਿੱਤਾ ਹੈ।

ਜਲੰਧਰ ਉੱਤਰੀ ਤੇ ਜਲੰਧਰ ਪੱਛਮੀ ਹਲਕੇ ਦੇ ਰਿਟਰਨਿੰਗ ਅਫਸਰਾਂ ਵੱਲੋਂ ਜਾਰੀ ਕੀਤੇ ਗਏ ਨੋਟਿਸਾਂ ’ਚ ਉਕਤ ਦੋਵਾਂ ਕਾਂਗਰਸੀ ਆਗੂਆ ਨੂੰ 10 ਫਰਵਰੀ ਨੂੰ ਸਵੇਰੇ 11 ਵਜੇ ਤਕ ਸਪੱਸ਼ਟੀਕਰਨ ਪੇਸ਼ ਕਰਨ ਦੇ ਆਦੇਸ਼ ਕੀਤੇ ਹਨ। ਕਾਰਨ ਦੱਸੋ ਨੋਟਿਸ ’ਚ ਕਿਹਾ ਗਿਆ ਹੈ ਕਿ ਕਾਂਗਰਸ ਵੱਲੋਂ ਇਨ੍ਹਾਂ ਪ੍ਰੋਗਰਾਮਾਂ ਲਈ ਅਪਲਾਈ ਕੀਤਾ ਗਿਆ ਸੀ ਪਰ ਚੋਣ ਜ਼ਾਬਤੇ ਦੀ ਉਲੰਘਣਾ ਹੋਣ ਕਾਰਨ ਇਸ ਸਬੰਧੀ ਦਫਤਰ ਵੱਲੋਂ ਮਨਜ਼ੂਰੀ ਨਹੀਂ ਦਿੱਤੀ ਗਈ ਸੀ।

ਇਸ ਦੇ ਬਾਵਜੂਦ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਚੋਣ ਜ਼ਾਬਤੇ ਦੀ ਉਲੰਘਣਾ ਕਰਦੇ ਹੋਏ ਰਾਤ 8 ਵਜੇ ਤੋਂ ਬਾਅਦ ਚੋਣ ਪ੍ਰਚਾਰ ਕਰਦੇ ਹੋਏ ਜਨਤਕ ਮੀਟਿੰਗਾਂ ਤੇ ਰੋਡ ਸ਼ੋਅ ਕੀਤੇ ਗਏ। ਇਸ ਲਈ ਆਪਣਾ-ਆਪਣਾ ਸਪੱਸ਼ਟੀਕਰਨ ਸਬੰਧਤ ਰਿਟਰਿਨੰਗ ਅਫਸਰਾਂ ਨੂੰ ਦਿੱਤਾ ਜਾਵੇਗਾ। ਜੇਕਰ ਅਜਿਹਾ ਨਹੀਂ ਕੀਤਾ ਜਾਂਦਾ ਤਾਂ ਉਕਤ ਦੋਵਾਂ ਆਗੂਆ ਖ਼ਿਲਾਫ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਕਾਰਨ ਕਾਰਵਾਈ ਲਈ ਚੋਣ ਕਮਿਸ਼ਨ ਪੰਜਾਬ ਨੂੰ ਲਿਖ ਦਿੱਤਾ ਜਾਵੇਗਾ।

Vinkmag ad
Share Our Daily Posts

News Desk

Read Previous

ਫੇਸਬੁੱਕ ‘ਤੇ ਦੋਸਤੀ ਨੇ ਬਰਬਾਦ ਕੀਤੀ ਜ਼ਿੰਦਗੀ, ਲੁਧਿਆਣਾ ‘ਚ ਨੌਜਵਾਨ ਨੇ ਨਾਬਾਲਿਗ ਨੂੰ ਹੋਟਲ ‘ਚ ਬੁਲਾ ਕੇ ਕੀਤਾ ਜਬਰ ਜਨਾਹ

Read Next

ਨਸ਼ੱਈ ਨੌਜਵਾਨ ਨੇ ਪੈਸੇ ਖਾਤਰ ਕਬਾੜੀਏ ਦੀ ਹੱਤਿਆ, ਘਰ ਦੇ ਪਲਾਟ ‘ਚ ਦੱਬੀ ਲਾਸ਼